Menu

ਫ਼ਿਰੋਜ਼ਪੁਰ ‘ਚ BSF ਨੇ ਸਰਹੱਦ ਨੇੜੇ ਖੇਤਾਂ ਚੋਂ 8 ਕਰੋੜ ਰੁਪਏ ਦੀ ਹੈਰੋਇਨ ਦੀ ਖੇਪ ਕੀਤੀ ਬਰਾਮਦ

6 ਜਨਵਰੀ 2023- ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਸੀਮਾ ਸੁਰੱਖਿਆ ਬਲ  ਨੇ ਸਰਹੱਦ ਨੇੜੇ ਖੇਤਾਂ ਵਿੱਚੋਂ 8 ਕਰੋੜ ਰੁਪਏ ਦੀ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਪਾਕਿਸਤਾਨੀ ਸਮੱਗਲਰਾਂ ਨੇ ਧੁੰਦ ਦਾ ਫਾਇਦਾ ਚੁੱਕਦਿਆਂ ਇਸ ਨੂੰ ਕੰਡਿਆਲੀ ਤਾਰ ਦੇ ਪਾਰ ਖੇਤਾਂ ਵਿੱਚ ਲੁਕਾ ਦਿੱਤਾ ਸੀ, ਪਰ ਪਾਕਿਸਤਾਨੀ ਸਮੱਗਲਰਾਂ ਦੀ ਇਸ ਕੋਸ਼ਿਸ਼ ਨੂੰ BSF ਜਵਾਨਾਂ ਵੱਲੋਂ ਨਾਕਾਮ ਕਰ ਦਿੱਤਾ ਗਿਆ।

BSF recovered 1kg heroinਪਾਕਿਸਤਾਨੀ ਸਮੱਗਲਰਾਂ ਵੱਲੋਂ ਇਹ ਖੇਪ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਪੀਰ ਇਸਮਾਈਲ ਖਾਂ ਵਿੱਚ ਤਾਰਾਂ ਦੇ ਪਾਰ ਆਲੂਆਂ ਦੇ ਖੇਤਾਂ ਵਿੱਚ ਲੁਕੋ ਕੇ ਰੱਖੀ ਗਈ ਸੀ। ਵੀਰਵਾਰ ਦੁਪਹਿਰ ਨੂੰ ਜਦੋਂ BSF ਦੇ ਜਵਾਨ ਗਸ਼ਤ ‘ਤੇ ਸਨ ਤਾਂ ਉਨ੍ਹਾਂ ਨੇ ਕੰਡਿਆਲੀ ਤਾਰ ਨੇੜੇ ਪੈਰਾਂ ਦੇ ਨਿਸ਼ਾਨ ਦੇਖੇ। ਜਿਸ ਤੋਂ ਬਾਅਦ ਉਨ੍ਹਾਂ ਨੂੰ ਸ਼ੱਕ ਹੋਇਆ ਅਤੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ।ਦੱਸ ਦੇਈਏ ਕਿ BSF ਵੱਲੋਂ ਜ਼ਬਤ ਕੀਤੀ ਗਈ ਖੇਪ ਨੂੰ ਜਾਂਚ ਤੋਂ ਬਾਅਦ ਜਦੋਂ ਖੋਲ੍ਹਿਆ ਗਿਆ ਤਾਂ ਉਕਤ ਪੈਕੇਟ ਵਿੱਚੋਂ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ । ਜਿਸ ਦੀ ਅੰਤਰਰਾਸ਼ਟਰੀ ਕੀਮਤ ਕਰੀਬ 8 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫਿਲਹਾਲ ਖੇਪ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ।ਜੇਕਰ ਇੱਥੇ ਪਿਛਲੇ ਸਾਲ ਦੀ ਗੱਲ ਕੀਤੀ ਜਾਵੇ ਤਾਂ BSF ਦੇ ਜਵਾਨਾਂ ਨੇ ਪੰਜਾਬ ਸਰਹੱਦ ਤੋਂ ਹੈਰੋਇਨ ਦੀ ਤਸਕਰੀ ਨੂੰ ਰੋਕਦੇ ਹੋਏ 316.988 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਸੀ । ਪਾਕਿਸਤਾਨੀ ਸਮੱਗਲਰਾਂ ਨੇ ਡਰੋਨ, ਪਾਈਪਾਂ, ਤਾਰਾਂ ਪਾਰ ਕਰ ਕੇ ਜਾਣ ਵਾਲੇ ਕਿਸਾਨਾਂ ਆਦਿ ਦੀ ਮਦਦ ਨਾਲ ਭਾਰਤੀ ਸਰਹੱਦ ਵੱਲ ਭੇਜਣ ਦੀ ਕੋਸ਼ਿਸ਼ ਕੀਤੀ ਪਰ BSF ਦੇ ਚੌਕਸ ਜਵਾਨਾਂ ਨੇ ਇਸ ਨੂੰ ਰੋਕਣ ਵਿੱਚ ਸਫਲਤਾ ਹਾਸਿਲ ਕੀਤੀ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans