Menu

ਭਾਰਤ ਜੋੜੋ ਯਾਤਰਾ ਰਾਹੁਲ ਗਾਂਧੀ ਨੂੰ ਵਿਅਸਤ ਰੱਖਣ ਲਈ ਪੀਆਰ ਸਟੰਟ ਤੋਂ ਇਲਾਵਾ ਹੋਰ ਕੁਝ ਨਹੀਂ- ਭਾਜਪਾ

ਸ਼੍ਰੀ ਹਰਿਮੰਦਰ ਸਾਹਿਬ ਵਿਚ ਰਾਹੁਲ ਗਾਂਧੀ ਨੂੰ ਜ਼ਰੂਰ ਜਵਾਬ ਦੇਣਾ ਚਾਹੀਦਾ ਹੈ ਕਿ ਕਿਉਂ ਹੁਣ ਤੱਕ ਜਗਦੀਸ਼ ਟਾਈਟਲਰ ਨੂੰ ਕਾਂਗਰਸ ਵਿਚੋਂ ਨਹੀਂ ਕੱਢਿਆ ਗਿਆ ਹੈ- ਸ਼ੇਰਗਿੱਲ

10 ਜਨਵਰੀ: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਭਾਰਤ ਜੋੜੋ ਯਾਤਰਾ ਦੇ ਪੰਜਾਬ ਵਿੱਚ ਦਾਖ਼ਲੇ ਤੋਂ ਠੀਕ ਪਹਿਲਾਂ ਰਾਹੁਲ ਗਾਂਧੀ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਯਾਤਰਾ ਦਾ ਇੱਕੋ ਇੱਕ ਸੰਦੇਸ਼ ਨਫ਼ਰਤ, ਭਾਰਤ ਵਿਰੋਧੀ ਭਾਵਨਾ ਨੂੰ ਫੈਲਾਉਣਾ ਅਤੇ ਸਿਆਸੀ ਨਿਰਾਸ਼ਾ ਹੈ। ਸ਼ੇਰਗਿੱਲ ਨੇ ਕਿਹਾ ਕਿ ਕਾਂਗਰਸ ਅਤੇ ਰਾਹੁਲ ਗਾਂਧੀ ਦੀ ਸਿੱਖ ਵਿਰੋਧੀ ਭਾਵਨਾ ਖਤਮ ਨਹੀਂ ਹੋਈ ਹੈ।  ਸਗੋਂ ਸਮੇਂ ਦੇ ਬੀਤਣ ਨਾਲ ਹੋਰ ਵੱਧੀ ਹੀ ਹੈ।
ਕਾਂਗਰਸ ਪਾਰਟੀ ਦੀ ਆਲੋਚਨਾ ਕਰਦਿਆਂ, ਸ਼ੇਰਗਿੱਲ ਨੇ ਕਿਹਾ ਕਿ ਇੱਕ ਪਾਸੇ ਦੇਸ਼ ਦੇਖ ਰਿਹਾ ਹੈ ਕਿ ਭਾਜਪਾ ਸਿੱਖ ਕੌਮ ਦਾ ਸਨਮਾਨ ਕਰ ਰਹੀ ਹੈ। ਉਨ੍ਹਾਂ ਦੀਆਂ ਭਾਵਨਾਵਾਂ ਦਾ ਆਦਰ ਕਰਦਿਆਂ 26 ਦਸੰਬਰ (ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ) ਨੂੰ ‘ਵੀਰ ਬਾਲ ਦਿਵਸ’ ਵਜੋਂ ਸਮਰਪਿਤ ਕੀਤਾ, ਸ੍ਰੀ ਕਰਤਾਰਪੁਰ ਲਾਂਘੇ ਨੂੰ ਸ਼ੁਰੂ ਕੀਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਜੰਗ-ਗ੍ਰਸਤ ਅਫਗਾਨਿਸਤਾਨ ਤੋਂ ਸਹੀ ਸਲਾਮਤ ਲਿਆਂਦਾ ਗਿਆ । ਦੂਜੇ ਪਾਸੇ, ਕਾਂਗਰਸ ਨੇ ਭਾਰਤ ਜੋੜੋ ਯਾਤਰਾ ਦੀ ਤਿਆਰੀ ਲਈ ਬੁਲਾਈ ਮੀਟਿੰਗ ਵਿਚ 1984 ਦੇ ਸਿੱਖ ਕਤਲੇਆਮ ਲਈ ਜਿੰਮੇਵਾਰ ਜਗਦੀਸ਼ ਟਾਈਟਲਰ ਵਰਗੇ ਲੋਕਾਂ ਨੂੰ ਸੱਦਾ ਦੇ ਕੇ ਅਤੇ ਉਸਨੂੰ ਦਿੱਲੀ ਨਗਰ ਨਿਗਮ ਚੋਣਾਂ ਲਈ ਚੋਣ ਕਮੇਟੀ ਦਾ ਮੈਂਬਰ ਬਣਾ ਕੇ ਬੇਸ਼ਰਮੀ ਨਾਲ ਤੇ ਖੁਲ੍ਹੇਆਮ ਉਸਦੀ ਤਾਜਪੋਸ਼ੀ ਕੀਤੀ ।  ਸਿੱਖ ਵਿਰੋਧੀ ਹੋਣਾ ਹੀ ਕਾਂਗਰਸ ਪਾਰਟੀ ਦਾ ਅਸਲ ਕਿਰਦਾਰ ਹੈ। ਸ਼ੇਰਗਿੱਲ ਨੇ ਇਸ ਯਾਤਰਾ ਨੂੰ ਪੂਰੀ ਤਰ੍ਹਾਂ ‘ਦਿਸ਼ਾ ਹੀਣ’ ਅਤੇ ਰਾਹੁਲ ਗਾਂਧੀ ਵੱਲੋਂ ਸੱਤਾ ਦੇ ਲਾਲਚ ਵਿੱਚ ਆਪਣੀ ਬਿਆਨਬਾਜ਼ੀ ਅਤੇ ਨਾਟਕਾਂ ਨਾਲ ਲੋਕਾਂ ਨੂੰ ਮੂਰਖ ਬਣਾਉਣ ਦੀ ਇੱਕ ‘ਨਿਰਾਸ਼ਾਜਨਕ ਕੋਸ਼ਿਸ਼’ ਕਰਾਰ ਦਿੰਦਿਆਂ, ਕਿਹਾ ਕਿ ਪੰਜਾਬ ਦੇ ਲੋਕ ਨਹੀਂ ਭੁੱਲੇ ਹਨ ਕਿ ਕਿਵੇਂ ਕਾਂਗਰਸ ਨੇ ਸਾਕਾ ਨੀਲਾ ਤਾਰਾ ਦੌਰਾਨ ਸਿੱਖਾਂ ਦੇ ਸਭ ਤੋਂ ਵੱਡੇ ਧਾਰਮਿਕ ਅਸਥਾਨ (ਸ਼੍ਰੀ ਹਰਿਮੰਦਰ ਸਾਹਿਬ) ਨੂੰ ਟੈਂਕਾਂ ਅਤੇ ਮੋਰਟਾਰਾਂ ਨਾਲ ਢਾਹ ਦਿੱਤਾ ਗਿਆ ਸੀ। ਸਾਲ 1984 ਵਿੱਚ ਜੋ ਵੀ ਵਾਪਰਿਆ ਉਹ ਸਿੱਖ ਵਿਰੋਧੀ ਦੰਗੇ ਨਹੀਂ ਸਨ, ਸਗੋਂ ਕਾਂਗਰਸ ਪਾਰਟੀ ਵੱਲੋਂ ਸਿੱਖਾਂ ਦੀ ਯੋਜਨਾਬੱਧ ਨਸਲਕੁਸ਼ੀ ਸੀ ਅਤੇ ਸਿੱਖ ਕੌਮ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਲਈ ਕਾਂਗਰਸ ਲਗਾਤਾਰ 1984 ਦੇ ਖੂਨ-ਖਰਾਬੇ ਦੇ ਦੋਸ਼ੀਆਂ (ਜਗਦੀਸ਼ ਟਾਈਟਲਰ ਅਤੇ ਸੱਜਣ ਕੁਮਾਰ) ਦੀ ਤਾਜਪੋਸ਼ੀ ਕਰ ਰਹੀ ਹੈ। ਸ਼ੇਰਗਿੱਲ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ ਚੀਨ ਪੱਖੀ ਹੈ ਅਤੇ ਰਾਹੁਲ ਗਾਂਧੀ ਦਾ ਬਿਆਨ ਕਿ ਚੀਨੀ ਸੈਨਿਕ ਸਾਡੇ ਸੈਨਿਕਾਂ ਨੂੰ ਕੁੱਟ ਰਹੇ ਹਨ, ਚੀਨ ਦੇ ਇਸ ਦਾਅਵੇ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਹੈ ਕਿ ਚੀਨੀ ਸੈਨਿਕਾਂ ਦਾ ਭਾਰਤੀ ਸੈਨਿਕਾਂ ‘ਤੇ ਪਲੜਾ ਭਾਰੀ ਹੈ।  ਹੈਰਾਨੀ ਦੀ ਗੱਲ ਹੈ ਕਿ ਚੀਨ ਨੂੰ ਚੜ੍ਹਤ ਦੇਣ ਲਈ ਰਾਹੁਲ ਗਾਂਧੀ ਨੇ ਭਾਰਤ ਦੇ ਘਰੇਲੂ ਮੁੱਦਿਆਂ ਨੂੰ ਚੀਨ ਦੀ ਘੁਸਪੈਠ ਲਈ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਨੇ ਇੱਥੋਂ ਤੱਕ ਕਿਹਾ ਕਿ ਭਾਰਤ ਇੱਕ ਵਿਜਨ ਤੋਂ ਬਿਨਾਂ ਇੱਕ ਉਲਝਿਆ ਹੋਇਆ ਦੇਸ਼ ਹੈ, ਜੋ ਸਿਰਫ ਉਨ੍ਹਾਂ ਦੀ ਸਿਆਸੀ ਨਿਰਾਸ਼ਾ ਨੂੰ ਦਰਸਾਉਂਦਾ ਹੈ। ਕਾਂਗਰਸ ਪਾਰਟੀ ‘ਤੇ ਚੁਟਕੀ ਲੈਂਦਿਆਂ, ਸ਼ੇਰਗਿੱਲ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ ਰਾਹੁਲ ਗਾਂਧੀ ਨੂੰ ਵਿਅਸਤ ਰੱਖਣ ਲਈ ਮਹਿੰਗਾ ਪੀਆਰ ਸਟੰਟ ਤੋਂ ਇਲਾਵਾ ਕੁਝ ਨਹੀਂ ਹੈ, ਜਿਸ ਨਾਲ ਉਨ੍ਹਾਂ ਨੂੰ ਕੋਈ ਸਿਆਸੀ ਲਾਭ ਨਹੀਂ ਮਿਲੇਗਾ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans