Menu

ਗਣਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਲਹਿਰਾਉਣਗੇ ਕੌਮੀ ਤਿਰੰਗਾ : ਰਾਹੁਲ

10 ਜਨਵਰੀ : ਗਣਤੰਤਰਤਾ ਦਿਵਸ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਝੜਾਉਣ ਲਈ ਕਮਿਸ਼ਨਰ ਨਗਰ ਨਿਗਮ ਰਾਹੁਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਬਠਿੰਡਾ ਵਿਖੇ 26 ਜਨਵਰੀ 2023 ਨੂੰ ਗਣਤੰਤਰਤਾ ਦਿਵਸ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

ਬੈਠਕ ਦੌਰਾਨ ਕਮਿਸ਼ਨਰ ਰਾਹੁਲ ਨੇ ਪੁਲਿਸ ਵਿਭਾਗ ਨੂੰ ਸਮਾਗਮ ਮੌਕੇ ਆਵਾਜਾਈ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਅਤੇ ਟ੍ਰੈਫ਼ਿਕ ਨੂੰ ਕੰਟਰੋਲ ਕਰਨ ਤੇ ਪਾਰਕਿੰਗ, ਡਿਪਟੀ ਡਾਇਰੈਕਟਰ ਸੈਨਿਕ ਭਲਾਈ ਵਿਭਾਗ ਨੂੰ ਆਰਮੀ ਵਿਭਾਗ ਨਾਲ ਤਾਲਮੇਲ ਕਰਕੇ ਮਿਲਟਰੀ ਬੈਂਡ ਤੇ ਦਫ਼ਤਰ ਕਮਿਸ਼ਨਰ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਖੇਡ ਸਟੇਡੀਅਮ ਦੇ ਅੰਦਰ-ਬਾਹਰ ਤੋਂ ਇਲਾਵਾ ਆਲੇ-ਦੁਆਲੇ ਤੇ ਪਖ਼ਾਨਿਆਂ ਦੀ ਸਾਫ਼-ਸਫ਼ਾਈ ਦਾ ਪ੍ਰਬੰਧ ਕਰਨਾ ਯਕੀਨੀ ਬਣਾਉਣ ਲਈ ਕਿਹਾ।

ਇਸ ਮੌਕੇ ਕਮਿਸ਼ਨਰ ਨਗਰ ਨਿਗਮ ਰਾਹੁਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਸਬੰਧੀ 24 ਜਨਵਰੀ ਨੂੰ ਫੁੱਲ ਡਰੈਸ ਰਿਹਰਸਲ ਹੋਵੇਗੀ ਅਤੇ 25 ਜਨਵਰੀ ਤੱਕ ਸ਼ਹਿਰ ਅੰਦਰ ਪ੍ਰਮੁੱਖ ਚੌਂਕਾਂ ਦੀ ਸਜਾਵਟ ਤੇ ਸਵਾਗਤੀ ਗੇਟ ਲਗਾਏ ਜਾਣੇ ਯਕੀਨੀ ਬਣਾਏ ਜਾਣ।

ਇਸ ਮੌਕੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਇੰਦਰਜੀਤ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸਰਤਾਜ ਸਿੰਘ ਚੀਮਾ, ਜ਼ਿਲ੍ਹਾ ਮੰਡੀ ਅਫ਼ਸਰ ਰਜਨੀਸ਼ ਗੋਇਲ, ਜ਼ਿਲ੍ਹਾ ਭਾਸ਼ਾ ਅਫ਼ਸਰ ਕਿਰਪਾਲ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਮੇਵਾ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨਾਂ ਦੇ ਨੁਮਾਇੰਦੇ ਹਾਜ਼ਰ ਸਨ।

AR FARMTRAC

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ…

ਚੰਡੀਗੜ੍ਹ, 18 ਜਨਵਰੀ-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸ਼ਿਵ ਚਰਨ ਗੋਇਲ…

5 ਫਰਵਰੀ ਨੂੰ ਦਿੱਲੀ ਵਿੱਚ…

ਚੰਡੀਗੜ੍ਹ, 18 ਜਨਵਰੀ -ਪੰਜਾਬ ਦੇ ਮੁੱਖ ਮੰਤਰੀ…

ਚਾਚੇ ਨੇ 1500 ਰੁਪਏ ਪਿੱਛੇ…

ਚੰਡੀਗੜ੍ਹ, 13 ਜਨਵਰੀ, ਹਰਿਆਣਾ ਦੇ ਪਾਣੀਪਤ ‘ਚ ਇਕ…

PMਮੋਦੀ ਨੇ ਜ਼ੈੱਡ-ਮੋੜ ਸੁਰੰਗ ਦਾ…

ਜੰਮੂ-ਕਸ਼ਮੀ : ਆਮ ਲੋਕਾਂ ਤੇ ਭਾਰਤੀ ਫ਼ੌਜ ਨੂੰ…

Listen Live

Subscription Radio Punjab Today

Subscription For Radio Punjab Today

ਪੀ.ਸੀ.ਏ. ਫਰਿਜ਼ਨੋ ਵੱਲੋ ਲ਼ਾਸ ਏਂਜਲਸ ਫਾਇਰ ਲਈ…

20 ਜਨਵਰੀ 2025 : ਫਰਿਜ਼ਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ ਲੰਘੇ ਐਤਵਾਰ ਪੀ.ਸੀ. ਏ. (ਪੰਜਾਬੀ ਕਲਚਰਲ ਐਸੋਸੀਏਸ਼ਨ)…

ਨਾਈਜੀਰੀਆ ਵਿਚ ਗ਼ਲਤੀ ਨਾਲ ਨਾਗਰਿਕਾਂ…

ਨਾਈਜੀਰੀਆ : ਅਫ਼ਰੀਕੀ ਦੇਸ਼ ਨਾਈਜੀਰੀਆ ਦੇ ਉੱਤਰ-ਪੱਛਮੀ…

ਵਰਜੀਨੀਆ ਵਿਧਾਨ ਸਭਾ ਦੀਆਂ ਵਿਸ਼ੇਸ਼…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਵਰਜੀਨੀਆ ਵਿਧਾਨ ਸਭਾ ਦੀਆਂ…

ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ…

8 ਜਨਵਰੀ 2025: ਆਸਟਰੇਲੀਅਨ ਟੂਰਿਸਟ ਟਾਪੂ ਤੋਂ…

Our Facebook

Social Counter

  • 45173 posts
  • 0 comments
  • 0 fans