Menu

ਕੁਲਤਾਰ ਸਿੰਘ ਸੰਧਵਾਂ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਭਗਵੰਤ ਮਾਨ ਵੱਲੋਂ ਪ੍ਰਗਟਾਏ ਦ੍ਰਿੜ ਇਰਾਦੇ ਦੀ ਸਰਾਹਨਾ

11 ਜਨਵਰੀ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਦੇ ਕੋਹੜ ਨੂੰ ਖਤਮ ਕਰਨ ਲਈ ਲਏ ਗਏ ਫੈਸਲੇ ਦੀ ਸਰਾਹਨਾ ਕਰਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਸੱਤਾ ਵਿੱਚ ਆਉਣ ਵੇਲੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਸਾਫ਼ ਸੁਥਰਾ ਪ੍ਰਸਾਸ਼ਨ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ ਮਾਮਲੇ ਦੇ ਸਬੰਧ ਵਿੱਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਬਚਨਵੱਧ ਅਤੇ ਦ੍ਰਿੜ ਹੈ।

ਸੂਬੇ ਵਿੱਚ ਸਰਕਾਰੀ ਅਧਿਕਾਰੀਆਂ ਵੱਲੋਂ ਹੜਤਾਲ ਕਰਨ ਦੇ ਸਬੰਧ ਵਿੱਚ ਮੁੱਖ ਮੰਤਰੀ ਵੱਲੋਂ ਲਏ ਗਏ ਫੈਸਲੇ ਬਾਰੇ ਸ. ਸੰਧਵਾਂ ਨੇ ਕਿਹਾ ਕਿ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦਾ ਖਾਤਮਾ ਕਰਨਾ ਉਨ੍ਹਾਂ ਦੀ ਪਹਿਲੀ ਜ਼ਿੰਮੇਂਵਾਰੀ ਹੈ ਅਤੇ ਪੰਜਾਬ ਸਰਕਾਰ ਦੇ ਸਾਰੇ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਇਸ ਸਬੰਧ ਵਿੱਚ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਭ੍ਰਿਸ਼ਟਾਚਾਰ ਤੋਂ ਬੁਹਤ ਜ਼ਿਆਦਾ ਦੁਖੀ ਹਨ ਅਤੇ ਉਨ੍ਹਾਂ ਨੂੰ ਇਸ ਦੀ ਜਕੜਨ ਵਿੱਚੋ ਬਾਹਰ ਕੱਢਣ ਲਈ ਸਮੁੱਚੇ ਲੋਕਾਂ ਨੂੰ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਸ. ਸੰਧਵਾਂ ਨੇ ਕਿਹਾ ਕਿ ਇਸ ਸਬੰਧ ਵਿੱਚ ਜਿਨੇ ਵੱਡੇ ਆਹੁਦੇ ’ਤੇ ਕੋਈ ਬੈਠਾ ਹੈ, ਉਸ ਦੀ ਜ਼ਿੰਮੇਂਵਾਰੀ ਓਨੀ ਜ਼ਿਆਦਾ ਵਧਦੀ ਹੈ। ਇਸ ਕਰਕੇ ਹਰਕੇ ਅਧਿਕਾਰੀ ਨੂੰ ਇਸ ਵਿੱਚ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਕਾਰਵਾਈ ਵਿੱਚ ਸ਼ਾਮਲ ਕੁੱਝ ਲੋਕ ਸਾਰੇ ਲੋਕਾਂ ਨੂੰ ਬਦਨਾਮ ਕਰ ਦਿੰਦੇ ਹਨ। ਸ. ਸੰਧਵਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਾਫ ਸੁਥਰਾ ਪ੍ਰਸਾਸਨ ਦੇਣ ਦੀ ਆਰੰਭੀ ਗਈ ਮੁਹਿੰਮ ਦਾ ਅਧਿਕਾਰੀਆਂ ਅਤੇ ਕਰਮਚਾਰੀਆਂ ਸਣੇ ਸਾਰੇ ਵਰਗਾਂ ਦੇ ਲੋਕਾਂ ਨੂੰ ਸਾਥ ਦੇਣ ਅਤੇ ਭ੍ਰਿਸ਼ਟਾਚਾਰ ਦੇ ਕੋਹੜ ਨੂੰ ਖਤਮ ਕਰਨ ਲਈ ਮੁੱਖ ਮੰਤਰੀ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ ਹੈ

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans