Menu

ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਬਚਨਵੱਧ–ਕਟਾਰੂਚੱਕ

ਵਣ ਵਿਭਾਗ ਵਿੱਚ ਭਰਤੀ ਕੀਤੇ 46 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

12 ਜਨਵਰੀ- ਪੰਜਾਬ ਦੇ ਵਣ ਤੇ ਜੰਗਲੀ ਜੀਵ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ 21000 ਤੋਂ ਵਧੇਰੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਪਹਿਲੀ ਵਾਰ  ਏਨੇ ਘੱਟ ਸਮੇਂ ਵਿੱਚ ਕਿਸੇ ਸੂਬਾ ਸਰਕਾਰ ਨੇ ਏਸ ਪੱਧਰ ’ਤੇ ਭਰਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਭਰਤੀ ਕੇਵਲ ਨੌਂ ਮਹੀਨਿਆਂ ਦੇ ਸਮੇਂ ਵਿਚ ਕੀਤੀ ਗਈ ਹੈ।
ਅੱਜ ਵਣ ਭਵਨ ਮੋਹਾਲੀ ਵਿੱਖੇ 46 ਕਲਰਕਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਆਪਣੇ ਸੰਬੋਧਨ ਵਿੱਚ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵਿਆਪਕ ਪੱਧਰ ਉਤੇ ਸ਼ੁਰੂ ਕੀਤੀ ਭਰਤੀ ਮੁਹਿੰਮ ਸਰਕਾਰ ਦੀ ਨੌਜਵਾਨਾਂ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ ਜਿਸ ਨੇ ਏਨੇ ਥੋੜ੍ਹੇ ਸਮੇਂ ਵਿਚ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਦਰਵਾਜੇ ਖੋਲ੍ਹੇ ਹਨ।

ਪਾਰਦਰਸ਼ੀ ਭਰਤੀ ਪ੍ਰਕਿਰਿਆ ਦਾ ਜ਼ਿਕਰ ਕਰਦੇ ਹੋਏ ਕਟਾਰੂਚੱਕ ਨੇ ਕਿਹਾ ਕਿ ਨੌਜਵਾਨਾਂ ਨੂੰ ਨੌਕਰੀ ਸਿਰਫ ਤੇ ਸਿਰਫ ਮੈਰਿਟ ਦੇ ਆਧਾਰ ਉਤੇ ਦਿੱਤੀ ਗਈ ਹੈ ਕਿਉਂਕਿ ਨੌਕਰੀ ਹਾਸਲ ਕਰਨਾ ਯੋਗ ਨੌਜਵਾਨ ਦਾ ਹੱਕ ਹੁੰਦਾ ਹੈ। ਭਰਤੀ ਹੋਏ ਨਵੇਂ ਕਲਰਕਾਂ ਨੂੰ ਆਪਣੀ ਜ਼ਿੰਮੇਂਵਾਰੀ ਇਮਾਨਦਾਰੀ, ਮਿਹਨਤ  ਅਤੇ ਸੰਜੀਦਗੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਦੇ ਹੋਏ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਮਾਨ ਸਰਕਾਰ ਭਿ੍ਰਸ਼ਟਾਚਾਰ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਬਚਨਵੱਧ ਹੈ ਅਤੇ ਇਸ ਸਬੰਧ ਵਿੱਚ ਕਾਨੂੰਨ ਮੁਤਾਬਕ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਕਿ ਇਸ ਨਾਲ ਬਾਕੀਆਂ ਨੂੰ ਵੀ ਸਬਕ ਮਿਲ ਸਕੇ। ਨਵੇਂ ਭਰਤੀ ਹੋਣ ਵਾਲੇ ਕਲਰਕਾਂ ਨੂੰ ਉਨ੍ਹਾਂ ਦੇ ਆਉਣ ਵਾਲੇ ਭਵਿੱਖ ਲਈ ਸੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਨੇ ਮੁਲਾਜ਼ਮਾਂ ਨੂੰ ਇਮਾਨਦਾਰੀ ਦੀ ਬੇਹਤਰ ਮਿਸਾਲ ਬਣਨ ਲਈ ਵੀ ਪ੍ਰੇਰਿਤ ਕੀਤਾ।

ਇਸ ਮੌਕੇ ਵਣ ਕਾਰਪਰੋਸ਼ਨ ਦੇ ਚੇਅਰਮੈਨ ਰਕੇਸ਼ ਪੁਰੀ, ਵਧੀਕ ਮੁੱਖ ਸਕੱਤਰ ਵਣ ਰਾਜੀ ਪੀ. ਸ੍ਰੀਵਾਸਤਵਾ, ਪ੍ਰਧਾਨ ਮੁੱਖ ਵਣ ਪਾਲ ਆਰ.ਕੇ.ਮਿਸ਼ਰਾ, ਵਧੀਕ ਪ੍ਰਧਾਨ ਮੁੱਖ ਵੲ ਪਾਲ ( ਪ੍ਰਸਾਸਨ ਅਤੇ ਤਾਲਮੇਲ) ਧਰਮਿੰਦਰ ਸਰਮਾਂ, ਵਧੀਕ ਪ੍ਰਧਾਨ ਮੁੱਖ ਵਣ ਪਾਲ ( ਵਿਕਾਸ ) ਸੋਰਭ ਗੁਪਤਾ ਆਦਿ ਹਾਜ਼ਰ ਸਨ।

AR FARMTRAC

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ…

ਚੰਡੀਗੜ੍ਹ, 18 ਜਨਵਰੀ-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸ਼ਿਵ ਚਰਨ ਗੋਇਲ…

5 ਫਰਵਰੀ ਨੂੰ ਦਿੱਲੀ ਵਿੱਚ…

ਚੰਡੀਗੜ੍ਹ, 18 ਜਨਵਰੀ -ਪੰਜਾਬ ਦੇ ਮੁੱਖ ਮੰਤਰੀ…

ਚਾਚੇ ਨੇ 1500 ਰੁਪਏ ਪਿੱਛੇ…

ਚੰਡੀਗੜ੍ਹ, 13 ਜਨਵਰੀ, ਹਰਿਆਣਾ ਦੇ ਪਾਣੀਪਤ ‘ਚ ਇਕ…

PMਮੋਦੀ ਨੇ ਜ਼ੈੱਡ-ਮੋੜ ਸੁਰੰਗ ਦਾ…

ਜੰਮੂ-ਕਸ਼ਮੀ : ਆਮ ਲੋਕਾਂ ਤੇ ਭਾਰਤੀ ਫ਼ੌਜ ਨੂੰ…

Listen Live

Subscription Radio Punjab Today

Subscription For Radio Punjab Today

ਪੀ.ਸੀ.ਏ. ਫਰਿਜ਼ਨੋ ਵੱਲੋ ਲ਼ਾਸ ਏਂਜਲਸ ਫਾਇਰ ਲਈ…

20 ਜਨਵਰੀ 2025 : ਫਰਿਜ਼ਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ ਲੰਘੇ ਐਤਵਾਰ ਪੀ.ਸੀ. ਏ. (ਪੰਜਾਬੀ ਕਲਚਰਲ ਐਸੋਸੀਏਸ਼ਨ)…

ਨਾਈਜੀਰੀਆ ਵਿਚ ਗ਼ਲਤੀ ਨਾਲ ਨਾਗਰਿਕਾਂ…

ਨਾਈਜੀਰੀਆ : ਅਫ਼ਰੀਕੀ ਦੇਸ਼ ਨਾਈਜੀਰੀਆ ਦੇ ਉੱਤਰ-ਪੱਛਮੀ…

ਵਰਜੀਨੀਆ ਵਿਧਾਨ ਸਭਾ ਦੀਆਂ ਵਿਸ਼ੇਸ਼…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਵਰਜੀਨੀਆ ਵਿਧਾਨ ਸਭਾ ਦੀਆਂ…

ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ…

8 ਜਨਵਰੀ 2025: ਆਸਟਰੇਲੀਅਨ ਟੂਰਿਸਟ ਟਾਪੂ ਤੋਂ…

Our Facebook

Social Counter

  • 45173 posts
  • 0 comments
  • 0 fans