Menu

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਾਈਸ ਚਾਂਸਲਰ ਸਮੇਤ ਅਹਿਮ ਅਹੁੱਦੇਆਂ ਤੇ ਹੁੰਦਾ ਹੈ ਸਿੱਖਾਂ ਨਾਲ ਵਿਤਕਰਾ- ਸੁਖਬੀਰ ਬਾਦਲ  

18 ਜਨਵਰੀ : ਆਜ਼ਾਦੀ ਤੋਂ ਲਾਹੌਰ ਤੋਂ ਸਿਮਲਾ ਅਤੇ ਫਿਰ ਚੰਡੀਗੜ੍ਹ ਪਹੁੰਚੀ ਪੰਜਾਬ ਯੂਨੀਵਰਸਿਟੀ ਕਹਿਣ ਨੂੰ ਤਾਂ ਪੰਜਾਬ ਦੀ ਹੈ ਪਰ ਪੰਜਾਬੀਆਂ ਨੂੰ ਇਸ ਯੂਨੀਵਰਸਿਟੀ ਵਿਚ ਅਹਿਮ ਜ਼ੁੰਮੇਵਾਰੀਆਂ ਤੋਂ ਲਾਂਭੇ ਹੀ ਰਖਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਕਦੇ ਵੀ ਇਸ ਯੂਨੀਵਰਸਿਟੀ ਨੂੰ ਸਿੱਖ ਵਾਈਸ ਚਾਂਸਲਰ ਨਹੀਂ ਦਿੱਤਾ ਹੈ। ਜੋ ਕਿ ਇੱਕ ਫਿਰਕੂ ਵਿਤਕਰੇ ਦਾ ਜਿਉਂਦਾ ਜਾਗਦਾ ਉਦਾਹਰਣ ਹੈ। ਸੁਖਬੀਰ ਸਿੰਘ ਬਾਦਲ ਦਾ ਇਹ ਬਿਆਨ ਐਨ ਉਸ ਵਕਤ ਆਇਆ ਹੈ ਜਦੋਂ ਉਪਰੋਕਤ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਾ ਅਹੁੱਦਾ ਮੌਜੂਦਾ ਵੀ ਸੀ ਅਤੇ ਅਸਤੀਫ਼ੇ ਤੋਂ ਬਾਅਦ ਖਾਲੀ ਹੋ ਗਿਆ ਹੈ ਅਤੇ ਬਾਦਲ ਨੇ ਮੰਗ ਕੀਤੀ ਹੈ ਕਿ ਕਿਸੇ ਯੋਗ ਤੇ ਪ੍ਰਮੁੱਖ ਸਿੱਖ ਵਿਦਵਾਨ ਨੁੰ ਵਾਈਸ ਚਾਂਸਲਰ ਨਿਯੁਕਤ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਅੱਗੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਹੀ ਅਰਥਾਂ ਵਿਚ ਮਾਣ ਮੱਤੇ ਵਿਦਵਾਨਾਂ ਦੀ ਪ੍ਰਤੀਕ ਤੇ ਪੰਜਾਬ ਦੀ ਮੌਜੂਦਾ ਸਭਿਆਚਾਰ ਪਛਾਣ ਹੈ ਜੋ ਪੰਜਾਬੀ ਬੋਲਦੇ ਇਲਾਕੇ ਵਜੋਂ ਸਥਾਪਿਤ ਕੀਤਾ ਗਿਆ ਸੀ।

ਭਾਰਤ ਦੇ ਉਪ ਰਾਸ਼ਟਰਪਤੀ, ਜੋ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਨੂੰ ਲਿਖੇ ਇਕ ਪੱਤਰ ਵਿਚ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਭਾਰਤ ਨੂੰ ਆਜ਼ਾਦ ਹੋਏ ਨੂੰ 76 ਸਾਲ ਹੋ ਚੁੱਕੇ ਹਨ ਤੇ ਇਹ ਯੂਨੀਵਰਸਿਟੀ ਜਿਸਦਾ ਨਾਂ ਸਿਰਫ ਇਸਦੇ ਜਨਮ ਅਸਥਾਨ ਵਾਲੇ ਰਾਜ ਜਿਥੇ ਸਿੱਖੀ ਹੋਂਦ ਵਿਚ ਆਈ, ਦੇ ਨਾਂ ’ਤੇ ਰੱਖਿਆ ਗਿਆ, ਵਿਚ ਹੁਣ ਤੱਕ ਕਿਸੇ ਵੀ ਸਿੱਖ ਦੀ ਵਾਈਸ ਚਾਂਸਲਰ ਵਜੋਂ ਨਿਯੁਕਤੀ ਨਹੀਂ ਹੋਈ। ਉਹਨਾਂ ਕਿਹਾ ਕਿ ਇਹ ਤਾਂ ਉਹੀ ਗੱਲ ਹੋਗਈ  ਕਿ ਬਨਾਰਸ ਜਾਂ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਜਾਂ ਫਿਰ ਆਕਸਫੋਰਡ ਤੇ ਹਾਰਵਰਡ ਯੂਨੀਵਰਸਿਟੀਆਂ ਵਿਚ ਕਦੇ ਵੀ ਕੋਈ ਹਿੰਦੂ, ਮੁਸਲਿਮ ਜਾਂ ਇਸਾਈ ਵਾਈਸ ਚਾਂਸਲਰ ਨਹੀਂ ਬਣਾਇਆ ਗਿਆ।

ਬਾਦਲ ਨੇ ਕਿਹਾ  ਕਿ ਉਹਨਾਂ ਦੀ ਪਾਰਟੀ ਸਾਡੇ ਮਹਾਨ ਗੁਰੂ ਸਾਹਿਬਾਨ ਦੇ ਧਰਮ ਨਿਰਪੱਖ ਤੇ ਉਦਾਸ ਸੰਦੇਸ਼ ਦਾ ਪ੍ਰਤੀਕ ਹੈ ਅਤੇ ਕਿਸੇ ਵੀ ਤਰੀਕੇ ਦੇ ਫਿਰਕੂ ਵਿਤਕਰੇ ਦੇ ਖਿਲਾਫ ਹੈ। ਉਹਨਾਂ ਕਿਹਾ ਕਿ ਸਾਡੀ ਸਿਰਫ ਇਹ ਮੰਗ ਹੀ ਨਹੀਂ ਹੈ ਕਿ ਸਿੱਖਾਂ ਨੂੰ ਇਥੇ ਪ੍ਰਮੁੱਖ ਅਹੁਦਿਆਂ ’ਤੇ ਤਾਇਨਾਤ ਕੀਤਾ ਜਾਵੇ ਬਲਕਿ ਸਾਡਾ ਤਾਂ ਇਹ ਕਹਿਣਾ ਹੈ ਕਿ ਇਸ ਅਹਿਮ ਸੰਸਥਾ ਵਿਚ ਅਹਿਮ ਅਹੁਦਿਆਂ ਤੋਂ ਸਿੱਖਾਂ ਨੂੰ ਯੋਜਨਾਬੱਧ ਤਰੀਕੇ ਨਾਲ ਪਾਸੇ ਨਹੀਂ ਕੀਤਾ ਜਾਣਾ ਚਾਹੀਦਾ ਜੋ ਕਿ ਮੌਜੂਦਾ ਸਮੇਂ ਵਿਚ ਕੀਤਾ ਜਾ ਰਿਹਾ ਹੈ।  ਬਾਦਲ ਨੇ ਕਿਹਾ ਕਿ ਵਿਤਕਰਾ ਸਿਰਫ ਵਾਈਸ ਚਾਂਸਲਰਾਂ ਦੀ ਨਿਯੁਕਤੀ ਵਿਚ ਹੀ ਨਹੀਂ ਹੋ ਰਿਹਾ ਬਲਕਿ ਉਹ ਹੇਠਲੇ ਪੱਧਰ  ਤੱਕ ਹੋ ਰਿਹਾ ਹੈ। ਉਹਨਾਂ ਕਿਹਾ ਕਿਹੁਣ  ਤੱਕ ਯੂਨੀਵਰਸਿਟੀ ਸੈਨੇਟ ਦੇ 36 ਮੈਂਬਰ ਨਾਮਜ਼ਦ ਹੋਏ ਹਨ ਜਿਹਨਾਂ ਵਿਚੋਂ ਸਿਰਫ ਦੋ ਸਿੱਖ ਹਨ। ਉਹਨਾਂ ਕਿਹਾ ਕਿ ਯੂਨੀਵਰਸਿਟੀ ਵਿਚ 14 ਪ੍ਰਮੁੱਖ ਅਕਾਦਮਿਕ ਅਤੇ ਪ੍ਰਸ਼ਾਸਕੀ ਆਸਾਮੀਆਂ ਜਿਹਨਾਂ ਵਿਚ ਡੀਨਾ ਯੂਨੀਵਰਸਿਟੀ ਇੰਸਟ੍ਰਕਸ਼ਨਜ਼, ਕੰਟਰੋਲਰ ਪ੍ਰੀਖਿਆਵਾ, ਐਫ ਡੀ ਓ, ਐਸ ਵਾਈ ਸੀ, ਡੀਨ ਵਿਦਿਆਰਥੀ ਭਲਾਈ ਵੀ ਸ਼ਾਮਲ ਹਨ, ’ਤੇ ਇਕ ਵੀ ਸਿੱਖ ਨਿਯੁਕਤ ਨਹੀਂ ਹੈ।

ਬਾਦਲ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਲਈ ਇਕ ਪ੍ਰੋਫੈਸ਼ਨਲ ਅਕਾਦਮਿਕ, ਬੌਧਿਕ ਤੇ ਸਭਿਆਚਾਰਕ ਰੂਹ ਤੇ ਅੰਤਰ ਆਤਮਾ ਵਜੋਂ ਸਥਾਪਿਤ ਕੀਤੀ ਗਈ  ਸੀ ਜਿਸ ਵਾਸਤੇ ਸਦੀਆਂ ਤੋਂ ਗੁਰੂਆਂ ਪੀਰਾਂ ਦਾ ਇਕ ਜਨਮ ਅਸਥਾਨ ਤੇ ਸਿੱਖੀ ਦਾ ਧੁਰਾ ਜਾਣਿਆ ਜਾਂਦਾ ਹੈ। ਉਹਨਾਂ ਕਿਹਾ ਕਿ ਇਕ ਪ੍ਰੋਫੈਸ਼ਨਲ, ਬੁੱਧੀਜੀਵੀ ਤੇ ਅਕਾਦਮਿਕ ਉਤਮਤਾ ਦੇ ਇੰਜਣ ਵਜੋਂ ਕੰਮ ਕਰਨ ਦੇ ਨਾਲ-ਨਾਲ ਇਸ ਯੂਨੀਵਰਸਿਟੀ ਨੇ ਸਾਡੀ ਸਥਾਨਕ ਸਮਾਜਿਕ-ਧਾਰਮਿਕ ਅਤੇ ਸਭਿਆਚਾਰਕ ਪਛਾਣ ਵਾਸਤੇ ਕੰਮ ਕਰਨਾ ਸੀ । ਉਹਨਾਂ ਕਿਹਾ ਕਿ 1966 ਤੋਂ ਯੂਨੀਵਰਸਿਟੀ ਮਾਤ ਭਾਸ਼ਾ ਪੰਜਾਬੀ ਦੇ ਆਧਾਰ ’ਤੇ ਬਣਾਏ ਮੌਜੂਦਾ ਪੰਜਾਬ ਦੀ ਆਤਮਾ, ਮਨ ਤੇ ਜ਼ਮੀਰ ਰਹੀ ਹੈ। ਉਹਨਾਂ ਕਿਹਾ ਕਿ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਹੁਣ ਯੂਨੀਵਰਸਿਟੀ ਨਾਲ ਜੁੜੇ ਨਹੀਂ ਰਹਿ ਗਏ ਕਿਉਂਕਿ ਇਹਨਾਂ ਦਾ ਕੋਈ ਵੀ ਕਾਲਜ ਇਸਦਾ ਕੰਸਟੀਚਿਊਟ ਅਕਾਦਮਿਕ ਇਕਾਈ ਨਹੀਂ ਹੈ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans