Menu

ਮਨਪ੍ਰੀਤ ਬਾਦਲ ਦੇ ਅਸਤੀਫੇ ਤੋਂ ਬਾਅਦ ਵੜਿੰਗ ਦਾ ਤੰਜ, ਚੰਗਾ ਹੋਇਆ ਛੁਟਕਾਰਾ ਹੋਇਆ,ਬਾਦਲ ਜਮਾਂਦਰੂ ਤੌਰ ‘ਤੇ ਸੱਤਾ ਦੇ ਭੁੱਖੇ

18 ਜਨਵਰੀ 2023-ਮਨਪ੍ਰੀਤ ਬਾਦਲ ਨੇ ਕਾਂਗਰਸ ਨੂੰ ਛੱਡ ਕੇ ਅੱਜ ਬੀਜੇਪੀ ਦਾ ਪੱਲਾ ਫੜ ਲਿਆ। ਆਪਣੇ ਅਸਤੀਫ਼ੇ ਵਿੱਚ ਉਨ੍ਹਾਂ ਰਾਜਾ ਵੜਿੰਗ ‘ਤੇ ਖੂਬ ਭੜਾਸ ਕੱਢੀ। ਇਸ ਮਗਰੋਂ ਰਾਜਾ ਵੜਿੰਗ ਨੇ ਵੀ ਮਨਪ੍ਰੀਤ ‘ਤੇ ਨਿਸ਼ਾਨਾ ਵਿੰਨ੍ਹਿਆ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਣ ਨੂੰ ਕਾਂਗਰਸ ਨਾਲ ਧੋਖਾ ਦੱਸਿਆ। ਉਨ੍ਹਾਂ ਮਨਪ੍ਰੀਤ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ, ਚੰਗਾ ਹੋਇਆ ਛੁਟਕਾਰਾ ਹੋ ਗਿਆ। ਮਨਪ੍ਰੀਤ ਬਾਦਲ ਜਮਾਂਦਰੂ ਤੌਰ ‘ਤੇ ਸੱਤਾ ਦੇ ਭੁੱਖੇ ਹਨ। ਉਹ ਕਾਂਗਰਸ ਵਿੱਚ ਇਸ ਕਰਕੇ ਸ਼ਾਮਲ ਹੋਏ ਸਨ ਕਿ ਪਾਰਟੀ ਜਿੱਤ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮਨਪ੍ਰੀਤ ਬਾਦਲ ਲਈ 5 ਸਾਲ ਤੱਕ ਸੱਤਾ ਤੋਂ ਬਾਹਰ ਰਹਿਣਾ ਬਹੁਤ ਮੁਸ਼ਕਲ ਸੀ। ਮਨਪ੍ਰੀਤ ਬਾਦਲ ਨੂੰ ਸ਼ਹਾਦਤ ਦਾ ਰੋਣਾ ਰੋਣ ਦੀ ਬਜਾਏ ਕਾਂਗਰਸ ਦੇ ਨਾਲ ਕੀਤੇ ਧੋਖੇ ਦੀਮਾਫੀ ਮੰਗਣੀ ਚਾਹੀਦੀ ਹੈ।

Waring spoke on Manpreet
ਇਸ ਤੋਂ ਪਹਿਲਾਂ ਵੜਿੰਗ ਨੇ ਸ਼ਾਇਰਾਨਾ ਅੰਦਾਜ਼ ਵਿੱਚ ਮਨਪ੍ਰੀਤ ਬਾਦਲ ‘ਤੇ ਤੰਜ ਕਸਦਿਆਂ ਟਵੀਟ ਕਰਕੇ ਕਿਹਾ ਕਿ ‘ਪਿੱਪਲ ਦਿਆ ਪੱਤਿਆ ਵੇ ਕੇਹੀ ਖੜ-ਖੜ ਲਾਈ ਆ, ਪੱਤ ਝੜੇ ਪੁਰਾਣੇ ਵੇ ਰੁੱਤ ਨਵਿਆਂ ਦੀ ਆਈ ਆ।’
“ਪਿੱਪਲ ਦਿਆ ਪੱਤਿਆ ਵੇ ਕੇਹੀ ਖੜ-ਖੜ ਲਾਈ ਆ,
ਪੱਤ ਝੜੇ ਪੁਰਾਣੇ ਵੇ ਰੁੱਤ ਨਵਿਆਂ ਦੀ ਆਈ ਆ”

ਦੱਸ ਦੇਈਏ ਕਿ ਮਨਪ੍ਰੀਤ ਬਾਦਲ ਨੇ ਕਾਂਗਰਸ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਸੀ ਕਿ ਉਸ ਪਾਰਟੀ ਦੇ ਨਾਲ ਕਿਵੇਂ ਕੰਮ ਕਰ ਸਕਦੇ ਹਨ ਜੋ ਖੁਦ ਨਾਲ ਹੀ ਜੰਗ ਕਰ ਰਹੀ ਹੈ? ਇੱਕ ਨੂੰ ਵਿਰੋਧੀ ਧਿਰ ਬਣਾਇਆ ਜਾਂਦਾ ਹੈ, ਦੂਜੇ ਨੂੰ ਵਿਧਾਇਕ ਪਾਰਟੀ ਦਾ ਨੇਤਾ ਬਣਾਇਆ ਜਾਂਦਾ ਹੈ ਅਤੇ ਇਹ ਗੁਟ ਆਪਸ ਵਿੱਚ ਲੜਦੇ ਨੇ… ਹਰ ਸੂਬੇ ਵਿੱਚ ਅਜਿਹੀ ਸਥਿਤੀ ਹੈ, ਕਾਂਗਰਸ ਦਾ ਇਹੀ ਹਾਲ ਹੈ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40313 posts
  • 0 comments
  • 0 fans