22 ਜਨਵਰੀ- ਪੰਜਾਬ ਸਰਕਾਰ ਵੱਲੋਂ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ 23 ਜਨਵਰੀ ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਐਲਾਨੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਮਿਤੀ 23 ਜਨਵਰੀ 2023 (ਸੋਮਵਾਰ) ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਤੇ ਸਰਕਾਰੀ ਵਿਦਿਅਕ ਅਦਾਰਿਆਂ ‘ਚ ਸਥਾਨਕ ਛੁੱਟੀ ਹੋਵੇਗੀ। ਪ੍ਰਸੋਨਲ ਵਿਭਾਗ ਵੱਲੋਂ ਇਸ ਸੰਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।