Menu

ਮੀਤ ਹੇਅਰ ਨੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਦੇ ਕੰਮਕਾਜ ਦਾ ਲਿਆ ਜਾਇਜ਼ਾ

24 ਜਨਵਰੀ- ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਵੱਕਾਰੀ ਪ੍ਰਾਜੈਕਟ ਸ਼ਾਹਪੁਰ ਕੰਢੀ ਡੈਮ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਇਸ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਪ੍ਰਾਜੈਕਟ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਮੀਤ ਹੇਅਰ ਨੇ ਕਿਹਾ ਕਿ ਇਸ ਨਾਲ ਜਿੱਥੇ ਹੜ੍ਹਾਂ ਦੀ ਸਮੱਸਿਆ ਅਤੇ ਵਿਅਰਥ ਜਾਂਦੇ ਪਾਣੀ ਦੀ ਸਮੱਸਿਆ ਦੂਰ ਹੋਵੇਗੀ, ਉਥੇ ਸੂਬੇ ਦੇ ਕਿਸਾਨਾਂ ਨੂੰ ਸਿੰਜਾਈ ਲਈ ਮਿਲਦੇ ਨਹਿਰੀ ਪਾਣੀ ਦੀ ਸਮਰੱਥਾ ਵੀ ਵਧੇਗੀ ਅਤੇ ਵਾਧੂ ਬਿਜਲੀ ਉਤਪਾਦਨ ਵੀ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਦੀ ਤਰੱਕੀ ਲਈ ਮੀਲ ਪੱਥਰ ਸਾਬਤ ਹੋਵੇਗਾ, ਇਸ ਲਈ ਇਸ ਦੇ ਕੰਮ ਵਿੱਚ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਆਖਿਆ।
ਮੀਤ ਹੇਅਰ ਨੇ ਕਿਹਾ ਕਿ 2715 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨਾਲ ਪੰਜਾਬ ਨੂੰ ਜਿੱਥੇ ਹੋਰ 5000 ਏਕੜ ਸਿੰਜਾਈ ਯੋਗ ਰਕਬੇ ਨੂੰ ਪਾਣੀ ਮਿਲੇਗਾ ਉਥੇ 206 ਮੈਗਾਵਾਟ ਬਿਜਲੀ ਵੀ ਪੈਦਾ ਹੋਵੇਗੀ। ਅਪਰਬਾਰੀ ਦੁਆਬ ਨਹਿਰ ਨੂੰ ਨਿਰੰਤਰ ਪਾਣੀ ਮਿਲੇਗੀ। ਇਸ ਤੋਂ ਇਲਾਵਾ ਰਣਜੀਤ ਸਾਗਰ ਡੈਮ ਵਿਖੇ ਬਿਜਲੀ ਉਤਪਾਦਨ ਦੇ ਚਾਰ ਯੂਨਿਟ ਲਗਾਤਾਰ ਚੱਲਣਗੇ। ਇਸ ਤੋਂ ਪਹਿਲਾਂ ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ ਨੇ ਪੀ.ਪੀ.ਟੀ. ਰਾਹੀਂ ਕੈਬਨਿਟ ਮੰਤਰੀ ਨੂੰ ਪ੍ਰਾਜੈਕਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਮੀਟਿੰਗ ਵਿੱਚ ਚੀਫ਼ ਇੰਜੀਨੀਅਰ ਡੈਮ ਸ਼ੇਰ ਸਿੰਘ, ਸੁਪਰਡੈਂਟ ਇੰਜੀਨੀਅਰ ਡੈਮ ਸਰਕਲ ਗੁਰਪਿੰਦਰ ਸਿੰਘ, ਡੈਮ ਬਣਾ ਰਹੀ ਸੋਮਾ ਕੰਪਨੀ ਦੇ ਜਨਰਲ ਮੈਨੇਜਰ ਪੀ. ਵੈਂਕੇਸ਼ ਤੇ ਸੀਨੀਅਰ ਮੈਨੇਜਰ ਰਾਜਾਸ਼ੇਖਰ ਵੀ ਹਾਜ਼ਰ ਸਨ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39959 posts
  • 0 comments
  • 0 fans