Menu

ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਕਾਰਜ ਜਾਰੀ ਰਹਿਣਗੇ- ਜਿੰਪਾ

24 ਜਨਵਰੀ- ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਦੇ ਕਾਰਜ ਬਿਨਾਂ ਭੇਦਭਾਵ ਦੇ ਜਾਰੀ ਰੱਖੇਗੀ। ਉਨ੍ਹਾਂ ਬੀਤੇ ਦਿਨੀਂ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੜ੍ਹ ਪੀੜਤਾਂ ਨੂੰ 32 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਲਈ ਮੁੱਖ ਮੰਤਰੀ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਫ਼ਾਜ਼ਿਲਕਾ ਵਿੱਚ 2020 ‘ਚ ਆਏ ਹੜ੍ਹਾਂ ਦੀ ਮੁਆਵਜ਼ਾਂ ਰਾਸ਼ੀ ਪਿਛਲੀ ਸਰਕਾਰ ਨੂੰ ਵੰਡਣੀ ਚਾਹੀਦੀ ਸੀ ਪਰ ਉਨ੍ਹਾਂ ਮੁਆਵਜ਼ਾਂ ਦੇਣ ਲਈ ਇਕ ਰੁਪਿਆ ਵੀ ਨਹੀਂ ਖ਼ਰਚਿਆ। ਜਿੰਪਾ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਸਿਰਫ਼ ਫੋਕੀ ਬਿਆਨਬਾਜ਼ੀ ਕਰਦੀਆਂ ਸਨ, ਲੋਕ ਭਲਾਈ ਲਈ ਕੋਈ ਕਾਰਜ ਨਹੀਂ ਕੀਤਾ ਜਾਂਦਾ ਸੀ। ਜਦਕਿ ਹੁਣ ਮਾਨ ਸਰਕਾਰ ਦੇ ਵਿਧਾਇਕ ਅਤੇ ਮੰਤਰੀ ਆਮ ਘਰਾਂ ਵਿਚੋਂ ਆਏ ਹਨ ਅਤੇ ਆਮ ਲੋਕਾਂ ਦੀਆਂ ਦੁੱਖ-ਤਕਲੀਫਾਂ ਤੇ ਮੁਸ਼ਕਿਲਾਂ ਨੂੰ ਨੇੜਿਓਂ ਸਮਝਦੇ ਹਨ। ਉਨ੍ਹਾਂ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਪੰਜਾਬ ਦਾ ਵੱਡੇ ਪੱਧਰ ‘ਤੇ ਨੁਕਸਾਨ ਕੀਤਾ ਹੈ ਪਰ ਮਾਨ ਸਰਕਾਰ ਲੋਕ ਭਲਾਈ ਦੇ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਪਹਿਲ ਦੇ ਆਧਾਰ ‘ਤੇ ਕਰਵਾਉਣੇ ਜਾਰੀ ਰੱਖੇਗੀ ਤਾਂ ਜੋ ਪੰਜਾਬ ਮੁੜ ਤੋਂ ਖੁਸ਼ਹਾਲ ਹੋਵੇ ਅਤੇ ਤਰੱਕੀ ਕਰ ਸਕੇ।
ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀ ਲੋਕ ਕੰਮਾਂ ਪ੍ਰਤੀ ਦ੍ਰਿੜਤਾ ਅਤੇ ਸੁਹਿਰਦਤਾ ਇਸੇ ਗੱਲ ਤੋਂ ਝਲਕਦੀ ਹੈ ਕਿ ਵਿੱਤੀ ਸਾਲ 2022-23 ਦੇ ਪਹਿਲੇ 9 ਮਹੀਨਿਆਂ ਦੌਰਾਨ ਹੀ ਫ਼ਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਵੱਜੋਂ ਅਤੇ ਕਿਸਾਨ ਭਲਾਈ ਲਈ 125 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਰਾਸ਼ੀ ਵਿਚ 5 ਕਰੋੜ ਰੁਪਏ ਤੋਂ ਵੀ ਜਿਆਦਾ ਦਾ ਮੁਆਵਜ਼ਾ ਮਕਾਨਾਂ ਨੂੰ ਕਿਸੇ ਕੁਦਰਤੀ ਆਫਤ ਕਾਰਨ ਹੋਏ ਨੁਕਸਾਨ ਦੀ ਪੂਰਤੀ ਵਜੋਂ ਦਿੱਤਾ ਗਿਆ ਹੈ।

ਚਾਚੇ ਨੇ 7 ਸਾਲਾ ਮਸੂਮ ਭਤੀਜੀ ਦਾ…

2 ਮਾਰਚ 2024: ਹਰਿਆਣਾ ਦੇ ਨੂਹ ਜ਼ਿਲ੍ਹੇ ‘ਚ ਚਾਚੇ ਨੇ 7 ਸਾਲਾ ਭਤੀਜੀ ਦਾ ਕਤਲ ਕਰ ਦਿਤਾ। ਇਸ ਤੋਂ…

ਤੇਜ਼ਧਾਰ ਹਥਿਆਰਾਂ ਨਾਲ ਭਾਜਪਾ ਨੇਤਾ…

ਛੱਤੀਸਗੜ੍ਹ 2 ਮਾਰਚ 2024 : ਛੱਤੀਸਗੜ੍ਹ ‘ਚ…

ਸ਼ਾਨਨ ਪਾਵਰ ਪ੍ਰੋਜੈਕਟ ਦੀ ਲੀਜ਼…

ਚੰਡੀਗੜ੍ਹ, 2 ਮਾਰਚ 2024 – ਸ਼ਾਨਨ ਪਾਵਰ…

ਗੌਤਮ ਗੰਭੀਰ ਵੱਲੋਂ ਰਾਜਨੀਤੀ ਤੋਂ…

ਨਵੀਂ ਦਿੱਲੀ, 2 ਮਾਰਚ 2024: ਸਾਬਕਾ ਕ੍ਰਿਕਟਰ…

Listen Live

Subscription Radio Punjab Today

6 ਮੰਜ਼ਿਲਾ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ,…

ਢਾਕਾ 1 ਮਾਰਚ 2024 – ਢਾਕਾ – ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਬੈਲੀ ਰੋਡ ਸਥਿਤ ਇਕ 6 ਮੰਜ਼ਿਲਾ ਰੈਸਟੋਰੈਂਟ ‘ਚ…

ਭਿਆਨਕ ਹਾਦਸਾ: ਪੁਲ ਤੋਂ ਹੇਠਾਂ…

28 ਫਰਵਰੀ 2024: ਅਫਰੀਕੀ ਦੇਸ਼ ਮਾਲੀ ‘ਚ…

ਅਮਰੀਕਾ ‘ਚ ਅਣਪਛਾਤਿਆਂ ਨੇ ਗੋ.ਲੀਆਂ…

ਨਿਊਯਾਰਕ, 26 ਫਰਵਰੀ 2024 – ਬੀਤੇ ਦਿਨ…

ਯੂਕੇ ਦੀ ਸੰਸਦ ‘ਚ ਸਿੱਖ…

ਲੰਡਨ: 23 ਫਰਵਰੀ 2024- ਭਾਰਤ ਵਿਚ ਇੱਕ…

Our Facebook

Social Counter

  • 38861 posts
  • 0 comments
  • 0 fans