Menu

CTU ਬੱਸ ਪਲਟੀ, ਸ਼ਿਮਲਾ ‘ਚ 900 ਮੀਟਰ ਡੂੰਘੀ ਖੱਡ ‘ਚ ਡਿੱਗੀ ਕਾਰ, 3 ਪੰਜਾਬੀਆਂ ਦੀ ਮੌਤ

24 ਜਨਵਰੀ 2023-ਹਿਮਾਚਲ ਦੇ ਊਨਾ ਜ਼ਿਲ੍ਹੇ ਵਿਚ ਚੰਡੀਗੜ੍ਹ-ਧਰਮਸ਼ਾਲਾ ਨੈਸ਼ਨਲ ਹਾਈਵੇ ਸਥਿਤ ਪਨੋਹ ਪਿੰਡ ਵਿਚ ਸੀਟੀਯੂ ਦੀ ਬੱਸ ਬੇਕਾਬੂ ਹੋ ਕੇ ਵਿਚ ਸੜਕ ਪਲਟ ਗਈ। ਹਾਦਸੇ ਦੌਰਾਨ ਬੱਸ ਵਿਚ ਸਵਾਰ ਕੁਝ ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ। ਦੂਜੇ ਪਾਸੇ ਰਾਜਧਾਨੀ ਸ਼ਿਮਲਾ ਵਿਚ ਸੈਲਾਨੀਆਂ ਦੀ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਕਾਰ 900 ਮੀਟਰ ਡੂੰਘੀ ਖੱਡ ਵਿਚ ਜਾ ਡਿੱਗੀ। ਕਾਰ ਵਿਚ ਕੁੱਲ 4 ਲੋਕ ਸਵਾਰ ਸਨ ਜਿਨ੍ਹਾਂ ਵਿਚੋਂ 3 ਦੀ ਮੌਤ ਹੋ ਗਈ, ਜੋ ਕਿ ਪੰਜਾਬੀ ਦੱਸੇ ਜਾ ਰਹੇ ਹਨ। ਮ੍ਰਿਤਕਾਂ ਦੀ ਪਛਾਣ ਕ੍ਰਿਸ਼ਨ ਪੁੱਤਰ ਚੰਦੀਆ ਨੰਗਲ ਪੰਜਾਬ, ਅਮਰ ਪੁੱਤਰ ਜ਼ੈਲ ਸਿੰਘ ਨੰਗਲ ਪੰਜਾਬ ਅਤੇ ਰਾਜਵੀਰ ਪੁੱਤਰ ਇਤਵਾੜੀ, ਲੁਧਿਆਣਾ ਪੰਜਾਬ ਵਜੋਂ ਹੋਈ ਹੈ।

ਸੀਟੀਯੂ ਦੀ ਬੱਸ ਨੰਬਰ ਸੀਐੱਚ01 ਏਜੀ 1472 ਕਾਂਗੜਾ ਜ਼ਿਲ੍ਹਾ ਦੇ 32 ਮੀਲ ਵਿਚ ਚੰਡੀਗੜ੍ਹ ਵਾਪਸ ਜਾ ਰਹੀ ਸੀ। ਇਸ ਦੌਰਾਨ ਪਨੋਹ ਪਹੁੰਚਣ ‘ਤੇ ਤੇਜ਼ ਰਫਤਾਰ ਬੱਸ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ਦੌਰਾਨ ਬੱਸ ਵਿਚ ਲਗਭਗ 9 ਯਾਤਰੀ ਸਵਾਰ ਸਨ ਜਿਨ੍ਹਾਂ ਵਿਚੋਂ 3 ਜ਼ਖਮੀ ਹੋ ਗਏ। ਉਨ੍ਹਾਂ ਨੂੰ ਹਸਪਤਾਲ ਭੇਜਿਆ ਗਿਆ ਹੈ। ਮੌਕੇ ‘ਤੇ ਮੌਜੂਦ ਬਖਸੀ ਸਿੰਘ ਤੇ ਵਿਸ਼ਾਲ ਠਾਕੁਰ ਨੇ ਦੱਸਿਆ ਕਿ ਸੀਟੀਯੂ ਦੀ ਬੱਸ ਫਿਸਲ ਕੇ ਸੜਕ ਦੇ ਵਿਚੋਂ-ਵਿਚ ਪਲਟੀ ਹੈ। ਹਾਈਵੇ ‘ਤੇ ਜਗ੍ਹਾ-ਜਗ੍ਹਾ ਸਪੀਡ ਬ੍ਰੇਕਰ ਹਾਦਸਿਆਂ ਦਾ ਕਾਰਨ ਬਣ ਰਹੇ ਹਨ ਇਸ ਲਈ ਪੁਲਿਸ ਤੇ ਲੋਕ ਨਿਰਮਾਣ ਵਿਭਾਗ ਨੂੰ ਮਿਲ ਕੇ ਕੋਈ ਹੱਲ ਕੱਢਣਾ ਚਾਹੀਦਾ ਹੈ।DSP ਹਰੋਲੀ ਅਨਿਲ ਪਟਿਆਲ ਦਾ ਕਹਿਣਾ ਹੈ ਕਿ ਪੁਲਿਸ ਨੇ ਹਾਦਸੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਬੱਸ ਵਿਚ ਸਵਾਰ ਯਾਤਰੀਆਂ, ਬੱਸ ਦੇ ਡਰਾਈਵਰ ਕੰਡਕਟਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਜਾਂਚ ਵਿਚ ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਲਗਾਇਆ ਜਾ ਸਕੇਗਾ। ਡੀਐੱਸਪੀ ਅਨਿਲ ਪਟਿਆਲ ਨੇ ਕਿਹਾ ਕਿ ਪੁਲਿਸ ਇਸ ਮਾਮਲੇ ਦੀ ਜਾਂਚ ਕਰੇਗੀ ਤੇ ਜੇਕਰ ਜ਼ਰੂਰੀ ਹੋਇਆ ਤਾਂ ਇਸ ਨੂੰ ਬਲੈਕ ਸਪਾਟ ਐਲਾਨਿਆ ਜਾਵੇਗਾ।

ਜਾਦੂ-ਟੋਣੇ ਦੇ ਸ਼ੱਕ ਚ ਬਜ਼ੁਰਗ ਜੋੜੇ ਨੂੰ…

27 ਮਾਰਚ 2023-ਪੱਛਮੀ ਬੰਗਾਲ ਚ ਜਾਦੂ-ਟੋਣੇ ਦੇ ਸ਼ੱਕ ਚ ਇਕ ਬਜ਼ੁਰਗ ਜੋੜੇ ਦੀ ਕਥਿਤ ਤੌਰ ’ਤੇ ਹੱਤਿਆ ਕਰ ਦਿੱਤੀ…

ਕੇਂਦਰ ਸਰਕਾਰ ਨੇ ਵਧਾਈ ਮਨਰੇਗਾ…

27 ਮਾਰਚ 2023-ਕੇਂਦਰ ਸਰਕਾਰ ਨੇ ਵਿੱਤੀ ਸਾਲ…

ਕੈਲੀਫ਼ੋਰਨੀਆ ਦੇ ਇੱਕ ਗੁਰਦੁਆਰਾ ਸਾਹਿਬ…

27 ਮਾਰਚ 2023-ਕੈਲੀਫ਼ੋਰਨੀਆ ਦੇ ਇਕ ਗੁਰਦੁਆਰਾ ਸਾਹਿਬ…

ਦੇਸ਼ ‘ਚ ਫਿਰ ਵੱਧ ਰਿਹਾ…

26, ਮਾਰਚ- ਕੇਂਦਰੀ ਸਿਹਤ ਮੰਤਰਾਲੇ ਦੇ ਐਤਵਾਰ…

Listen Live

Subscription Radio Punjab Today

Our Facebook

Social Counter

  • 29803 posts
  • 0 comments
  • 0 fans

ਕੈਲੀਫ਼ੋਰਨੀਆ ਦੇ ਇੱਕ ਗੁਰਦੁਆਰਾ ਸਾਹਿਬ ਦੇ ਨੇੜੇ…

27 ਮਾਰਚ 2023-ਕੈਲੀਫ਼ੋਰਨੀਆ ਦੇ ਇਕ ਗੁਰਦੁਆਰਾ ਸਾਹਿਬ ਦੇ ਨੇੜੇ ਫਾਇਰਿੰਗ ਦੀ ਖਬਰ ਹੈ। ਦੋ ਵਿਅਕਤੀਆਂ ਨੂੰ ਗੋਲੀ ਲੱਗੀ ਹੈ।…

ਅਮਰੀਕਾ ‘ਚ ਤੂਫਾਨ ਨੇ ਮਚਾਈ…

26, ਮਾਰਚ- ਅਮਰੀਕਾ ਦੇ ਮਿਸੀਸਿਪੀ ‘ਚ ਸ਼ੁੱਕਰਵਾਰ…

25 ਸਾਲਾ US ਟ੍ਰਾਂਸਜੈਂਡਰ ਫਲਾਈਟ…

24 ਮਾਰਚ 2023-ਅਮਰੀਕਾ ਦੇ ਕੋਲੋਰਾਡੋ ‘ਚ ਰਹਿਣ…

ਖੁਫੀਆ ਰਿਪੋਰਟ ‘ਚ ਹੋਇਆ ਖੁਲਾਸਾ…

24 ਮਾਰਚ, 2023: ਭਗੌੜੇ ਅੰਮ੍ਰਿਤਪਾਲ ਸਿੰਘ ਨੇ…