25 ਜਨਵਰੀ 2023 : ਵਿਦੇਸ਼ਾਂ ਚ ਰਹਿੰਦੇ ਪੰਜਾਬੀ ਨੌਜਵਾਨਾਂ ਦੀ ਮੌਤਾਂ ਦਾ ਸਿਸਿਲਾ ਲਗਾਤਾਰ ਜਾਰੀ ਹੈ ।ਅਜਿਹਾ ਹੀ ਇਕ ਮਾਮਲਾ ਗੁਰਦਾਸਪੁਰ ਦੇ ਪਿੰਡ ਭਰੋ ਹਾਰਨੀ ਚ ਸਾਹਮਣੇ ਆਇਆ ਜੋ ਕਿ ਕਨੇਡਾ ਵਿੱਚ ਪੜ੍ਹਨ ਲਈ ਗਏ ਇਕਲੌਤੇ ਪੁੱਤਰ ਦੀ ਮੌਤ ਕਾਰਨ ਇੱਕ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ। ਏਐਸਆਈ ਅਮਰੀਕ ਸਿੰਘ ਦੇ ਟੋਰੰਟੋ ਰਹਿੰਦੇ ਸਪੁੱਤਰ ਗੁਰਪ੍ਰਤਾਪ ਸਿੰਘ ਦੀ ਮੌਤ ਦੇ ਕਾਰਨਾਂ ਦਾ ਫਿਲਹਾਲ ਪਰਿਵਾਰ ਨੂੰ ਕੁਝ ਪਤਾ ਨਹੀਂ ਲੱਗਿਆ ਹੈ। ਮ੍ਰਿਤਕ ਨੌਜਵਾਨ ਦੇ ਮਾਪਿਆਂ ਨੇ ਦੱਸਿਆ ਕਿ ਗੁਰਪ੍ਰਤਾਪ ਸਿੰਘ ਉਹਨਾਂ ਦਾ ਇਕਲੌਤਾ ਪੁੱਤਰ ਸੀ ਜੌ ਪੜਾਈ ਲਈ ਵਿਦੇਸ਼ ਗਿਆ ਸੀ ਅਤੇ ਕੁਝ ਮਹੀਨੇ ਬਾਅਦ ਇਸ ਦੀ ਭੈਣ ਨੇ ਵੀ ਪੜ੍ਹਨ ਦੇ ਲਈ ਆਪਣੇ ਭਰਾ ਦੇ ਕੋਲ ਜਾਣਾ ਸੀ। ਉਨ੍ਹਾਂ ਦਸਿਆ ਕਿ ਨੂੰ ਕਦੀ-ਕਦੀ ਗੁਰਪ੍ਰਤਾਪ ਸਿੰਘ ਦਾ ਫੋਨ ਆਉਂਦਾ ਸੀ ਅਤੇ ਹੁਣ ਪਿੱਛਲੇ ਇਕ ਮਹੀਨੇ ਤੋਂ ਕਿਸੇ ਵੀ ਪਰਿਵਾਰਕ ਮੈਂਬਰ ਦੀ ਗੁਰਪ੍ਰਤਾਪ ਨਾਲ ਕੋਈ ਗੱਲਬਾਤ ਨਹੀਂ ਹੋਈ ਸੀ। ਗੁਰਪ੍ਰਤਾਪ ਦੇ ਪਿਤਾ ਏਐਸਆਈ ਅਮਰੀਕ ਸਿੰਘ ਨੇ ਦੱਸਿਆ ਕਿ ਹਾਲ ਦੀ ਘੜੀ ਗੁਰਪ੍ਰਤਾਪ ਸਿੰਘ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਚੱਲਿਆ ਹੈ। ਗੁਰਪ੍ਰਤਾਪ ਸਿੰਘ ਦੇ ਪਰਿਵਾਰ ਵੱਲੋਂ ਉਸ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ ਗਈ ਹੈ।