Menu

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੀ ਮੈਸ ਦੀ ਅਚਨਚੇਤ ਚੈਕਿੰਗ

28 ਜਨਵਰੀ- ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਮੁਹਾਲੀ ਵਿਖੇ ਫੇਜ਼-9 ਵਿਚ ਸਥਿਤ ਖੇਡ ਕੰਪਲੈਕਸ ਵਿਚ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੀ ਮੈਸ ਦੀ ਅਚਨਚੇਤ ਚੈਕਿੰਗ ਕੀਤੀ ਗਈ। ਖੇਡ ਮੰਤਰੀ ਵਲੋਂ ਖਿਡਾਰੀਆਂ ਨੂੰ ਪਰੋਸੇ ਜਾਂਦੇ ਮਾੜੇ ਮਿਆਰ ਦੇ ਖਾਣੇ ਸੰਬੰਧੀ ਨੋਟਿਸ ਲੈਦਿਆਂ ਤੁਰੰਤ ਮੈਸ ਦੇ ਸਾਰੇ ਸਮਾਨ ਦਾ ਖ਼ੁਦ ਨਿਰੀਖਣ ਕੀਤਾ ਅਤੇ ਮਾੜੀ ਕੁਆਲਟੀ ਦੇ ਖਾਣੇ ਲਈ ਠੇਕੇਦਾਰ ਨੂੰ ਮੌਕੇ ਤੇ ਹੀ ਫ਼ੋਨ ਕਰਕੇ ਕਲਾਸ ਲਗਾਈ। ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਇਹ ਪਹਿਲਾ ਵਾਲੀ ਸਰਕਾਰ ਨਹੀਂ, ਜੋ ਜਿਵੇ ਚੱਲੀ ਜਾਂਦਾ ਠੀਕ ਹੈ। ਇਹ ਇਮਾਰਦਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੈ ਜੋ ਖਿਡਾਰੀਆਂ ਦੀ ਸਿਹਤ ਅਤੇ ਉਨ੍ਹਾਂ ਦੀ ਡਾਇਟ ਨਾਲ ਕੋਈ ਵੀ ਸਮਝੌਤਾ ਨਹੀਂ ਕਰੇਗੀ। ਜੇਕਰ ਡਾਇਟ ਦੇ ਮਾਪਦੰਡਾਂ ਉੱਤੇ ਠੇਕੇਦਾਰ ਖਰਾ ਨਹੀਂ ਉਤਰਦਾ ਤਾਂ ਉਨ੍ਹਾਂ ਠੇਕੇਦਾਰਾਂ ਦੇ ਠੇਕੇ ਰੱਦ ਕੀਤੇ ਜਾਣਗੇ। ਇਸ ਮੌਕੇ ਖੇਡ ਮੰਤਰੀ ਦੇ ਨਿਰਦੇਸ਼ਾਂ ਉੱਤੇ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਵੱਲੋਂ ਠੇਕੇਦਾਰ ਨੂੰ ਤਾੜਨਾ ਪੱਤਰ ਵੀ ਜਾਰੀ ਕੀਤਾ ਗਿਆ ਹੈ। ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਸਪੋਰਟਰ ਕੰਪਲੈਕਸ ਵਿੱਚ ਹਾਕੀ, ਮੁੱਕੇਬਾਜ਼ੀ, ਕੁਸ਼ਤੀ, ਬਾਸਕਟਬਾਲ, ਜੂਡੋ, ਵੇਟਲਿਫਟਿੰਗ, ਜਿਮਨਾਸਟਿਕ ਦੇ ਕਰੀਬ 350 ਖਿਡਾਰੀ ਹਨ। ਇਨ੍ਹਾਂ ਦੀ ਸਿਹਤ ਦਾ ਧਿਆਨ ਰੱਖਣਾ ਵੀ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ। ਇਸ ਲਈ ਠੇਕੇਦਾਰ ਨੂੰ ਸਿਰਫ ਉੱਚ ਮਿਆਰ ਦੇ ਖਾਣੇ ਦੇ ਉਤਪਾਦ, ਤਾਜ਼ੀਆਂ ਸਬਜ਼ੀਆਂ ਤੇ ਲੋੜੀਂਦੀ ਡਾਇਟ ਦਾ ਪੂਰਾ ਖਿਆਲ ਰੱਖਣ ਦੀ ਤਾਕੀਦ ਕੀਤੀ। ਇਸ ਮੌਕੇ ਖੇਡ ਮੰਤਰੀ ਤੇ ਡਾਇਰੈਕਟਰ ਖੇਡਾਂ ਅਮਿਤ ਤਲਵਾੜ ਵੀ ਹਾਜ਼ਰ ਸਨ।

ਸਚਿਨ ਤੇਂਦੁਲਕਰ ਦੀ ਸੁਰੱਖਿਆ ‘ਚ ਤਾਇਨਾਤ SRPF…

15 ਮਈ 2024 : ਮਹਾਰਾਸ਼ਟਰ ਦੇ ਜਲਗਾਓਂ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਸਚਿਨ ਤੇਂਦੁਲਕਰ (Sachin…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਭਲਕੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ,…

ਚੰਡੀਗੜ੍ਹ, 15 ਮਈ : ਸ਼ਰਾਬ ਅਬਕਾਰੀ ਨੀਤੀ…

ਕਰੋੜਾਂ ਦੇ ਬੈਂਕ ਧੋਖਾਧੜੀ ਦੇ…

15 ਮਈ 2024 : ਮੁੰਬਈ- ਸੀਬੀਆਈ ਨੇ…

Listen Live

Subscription Radio Punjab Today

ਚਾਰ ਲੋਕਾਂ ਦੀ ਮੌਤ ਦੇ ਜਿੰਮੇਵਾਰ ਪੰਜਾਬੀ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਓਹਾਇਓ ਸਟੇਟ ਦੀ ਬਟਲਰ ਕਾਉਂਟੀ ਅਦਾਲਤ ਨੇ ਚਾਰ ਲੋਕਾਂ ਦੀ ਮੌਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

Our Facebook

Social Counter

  • 40367 posts
  • 0 comments
  • 0 fans