Menu

ਪੰਜਾਬ ਪੁਲਿਸ ਵੱਲੋਂ ਫ਼ਾਜ਼ਿਲਕਾ ਤੋਂ ਰਾਜਸਥਾਨ ਅਧਾਰਤ ਹਥਿਆਰਾਂ ਦੇ ਦੋ ਤਸਕਰ ਗ੍ਰਿਫ਼ਤਾਰ, 8 ਪਿਸਤੌਲ, ਜਾਅਲੀ ਕਰੰਸੀ ਬਰਾਮਦ

28 ਜਨਵਰੀ- ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜਾਰੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਫ਼ਾਜ਼ਿਲਕਾ ਵਿਖੇ ਅਬੋਹਰ- ਹਨੂੰਮਾਨਗੜ੍ਹ ਰੋਡ ‘ਤੇ ਨਾਕਾਬੰਦੀ ਦੌਰਾਨ ਰਾਜਸਥਾਨ ਅਧਾਰਤ ਹਥਿਆਰਾਂ ਦੇ ਦੋ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਅੱਠ ਪਿਸਤੌਲ ਅਤੇ ਜਾਅਲੀ ਭਾਰਤੀ ਕਰੰਸੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ  ਨੇ ਦਿੱਤੀ। ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਬੰਨਾ ਰਾਮ ਉਰਫ਼ ਵਿਨੋਦ ਦੇਵਾਸੀ ਅਤੇ ਮੁਕੇਸ਼ ਉਰਫ਼ ਮੁਕਸ਼ਾ ਰਬਾਰੀ ਵਜੋਂ ਹੋਈ ਹੈ ਜੋ ਪਿੰਡ ਜੇਤੀਆਵਾਸ, ਜੋਧਪੁਰ, ਰਾਜਸਥਾਨ ਦੇ ਰਹਿਣ ਵਾਲੇ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਫ਼ਾਜ਼ਿਲਕਾ ਨੂੰ ਇੱਕ ਭਰੋਸੇਯੋਗ ਸੂਤਰ ਤੋਂ ਸੂਚਨਾ ਮਿਲੀ ਸੀ ਕਿ ਦੋ ਵਿਅਕਤੀ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਸੰਭਾਵਨਾ ਹੈ ਕਿ ਇਹ ਖੇਪ ਪੰਜਾਬ ਵਿੱਚ ਅਰਸ਼ ਡੱਲਾ ਗਰੋਹ ਦੇ ਮੈਂਬਰਾਂ ਨੂੰ ਪਹੁੰਚਾਈ ਜਾਣੀ ਹੈ। ਉਨ੍ਹਾਂ ਦੱਸਿਆ ਕਿ ਐਸ.ਐਸ.ਓ.ਸੀ ਥਾਣਾ ਫ਼ਾਜ਼ਿਲਕਾ ਦੀ ਪੁਲਿਸ ਟੀਮ ਨੇ ਮੁਲਜ਼ਮਾਂ ਨੂੰ ਫੜ੍ਹਨ ਲਈ ਅਬੋਹਰ-ਹਨੂਮਾਨਗੜ੍ਹ ਰੋਡ ‘ਤੇ ਸਥਿਤ ਪਿੰਡ ਰਾਮਸਰਾ ਦੇ ਇਲਾਕੇ ‘ਚ ਪੁਲਿਸ ਨਾਕਾਬੰਦੀ ਕੀਤੀ ਅਤੇ ਦੋਵਾਂ ਵਿਅਕਤੀਆਂ ਨੂੰ ਸਫ਼ਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੂੰ ਉਨ੍ਹਾਂ ਦੇ ਕਬਜ਼ੇ ‘ਚੋਂ ਦੋ ਜ਼ਿੰਦਾ ਕਾਰਤੂਸ ਸਮੇਤ .32 ਬੋਰ ਦੇ 7 ਪਿਸਤੌਲ ਅਤੇ ਦੋ ਜਿੰਦਾ ਕਾਰਤੂਸਾਂ ਸਮੇਤ ਇੱਕ .315 ਬੋਰ ਦਾ ਦੇਸੀ ਪਿਸਤੌਲ ਬਰਾਮਦ ਹੋਇਆ ਹੈ । ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਦੋਵਾਂ ਮੁਲਜ਼ਮਾਂ ਦੇ ਕਬਜ਼ੇ ‘ਚੋਂ 9650 ਰੁਪਏ ਦੀ ਜਾਅਲੀ ਭਾਰਤੀ ਕਰੰਸੀ ਵੀ ਬਰਾਮਦ ਕੀਤੀ ਹੈ।
ਇਸ ਮੌਕੇ ਏਆਈਜੀ ਐਸ.ਐਸ.ਓ.ਸੀਯ ਲਖਬੀਰ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਐਸਐਸਓਸੀ ਫ਼ਾਜ਼ਿਲਕਾ ਨੇ ਉਨ੍ਹਾਂ ਦੇ ਗਰੁੱਪ ਮੈਂਬਰ ਨਰੇਸ਼ ਪੰਡਿਤ ਨੂੰ ਜੋਧਪੁਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਖੁਲਾਸਾ ਕੀਤਾ ਕਿ ਨਰੇਸ਼ ਪੰਡਿਤ ਖਤਰਨਾਕ ਅੱਤਵਾਦੀ ਅਰਸ਼ ਡੱਲਾ ਦੇ ਸੰਪਰਕ ਵਿੱਚ ਸੀ ਅਤੇ ਉਸਨੂੰ ਫਿਰੌਤੀ ਲਈ ਜੋਧਪੁਰ ਦੇ ਇੱਕ ਉੱਘੇ ਕਾਰੋਬਾਰੀ ਨੂੰ ਅਗਵਾ ਕਰਨ ਦਾ ਕੰਮ ਸੌਂਪਿਆ ਗਿਆ ਸੀ। ਇਸ ਦੀ ਜਾਣਕਾਰੀ ਰਾਜਸਥਾਨ ਪੁਲਿਸ ਨਾਲ ਸਾਂਝੀ ਕੀਤੀ ਗਈ, ਜਿਸ ਸਦਕਾ ਜ਼ਿਲ੍ਹਾ ਪਾਲੀ ਵਿੱਚ ਇਸ ਕਿਡਨੈਪਿੰਗ ਗਿਰੋਹ ਦਾ ਪਰਦਾਫਾਸ਼ ਹੋਇਆ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਵਿੱਚ ਹਥਿਆਰਾਂ ਦੇ ਸਰੋਤ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।  ਉਨ੍ਹਾਂ ਕਿਹਾ ਕਿ ਪੁਲਿਸ ਇਸ ਕੇਸ ਵਿੱਚ ਜਾਅਲੀ ਭਾਰਤੀ ਕਰੰਸੀ ਦੇ ਨਜ਼ਰੀਏ ਤੋਂ ਵੀ ਜਾਂਚ ਕਰ ਰਹੀ ਹੈ। ਦੱਸਣਯੋਗ ਹੈ ਕਿ ਇਸ ਸੰਬੰਧੀ ਥਾਣਾ ਐਸਐਸਓਸੀ ਫ਼ਾਜ਼ਿਲਕਾ ਵਿਖੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 489-ਏ, 489-ਬੀ ,489-ਸੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40518 posts
  • 0 comments
  • 0 fans