Menu

ਕਾਰ ਦਰੱਖ਼ਤ ਨਾਲ ਟਕਰਾਈ,  2 ਨੌਜਵਾਨਾਂ ਦੀ ਮੌਤ, 2 ਗੰਭੀਰ ਜ਼ਖ਼ਮੀ  

28 ਜਨਵਰੀ- ਹੁਸ਼ਿਆਰਪੁਰ ਤੋਂ ਫਗਵਾੜਾ ਆ ਰਹੀ ਇਕ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਦਰੱਖਤ ਨਾਲ ਜਾ ਟਕਰਾਈ। ਸੜਕ ਹਾਦਸੇ ਦੌਰਾਨ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੂਜੇ ਪਾਸੇ ਕਾਰ ਸਵਾਰ ਦੋ ਹੋਰ ਨੌਜਵਾਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਏਐੱਸਆਈ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਜਗਤਾਰ ਸਿੰਘ ਪੁੱਤਰ ਬਲਬੀਰ ਸਿੰਘ (28) ਵਾਸੀ ਜ਼ਿਲ੍ਹਾ ਬਠਿੰਡਾ ਤੇ ਲਕੇਸ਼ ਕੁਮਾਰ ਪੁੱਤਰ ਵੀਰ ਭਾਨ ਗੋਇਲ (35) ਵਾਸੀ ਜ਼ਿਲ੍ਹਾ ਬਰਨਾਲਾ ਵਜੋਂ ਹੋਈ ਹੈ। ਉੱਥੇ ਹੀ ਜ਼ਖ਼ਮੀਆਂ ਦੀ ਪਛਾਣ ਗੁਰਸੇਵਕ ਸਿੰਘ ਪੁੱਤਰ ਜਗਦੀਸ਼ ਸਿੰਘ (23) ਜ਼ਿਲ੍ਹਾ ਬਰਨਾਲਾ ਤੇ ਗਗਨਦੀਪ ਸਿੰਘ ਪੁੱਤਰ ਕੇਵਲ ਸਿੰਘ (27) ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਹੁਸ਼ਿਆਰਪੁਰ ਰੋਡ ‘ਤੇ ਹਾਦਸੇ ਦਾ ਸ਼ਿਕਾਰ ਹੋਈ ਕਾਰ ‘ਚ ਸਵਾਰ ਚਾਰੋ ਵਿਅਕਤੀ ਪ੍ਰੋਫੈਸ਼ਨਲ ਫੋਟੋਗ੍ਰਾਫੀ ਦਾ ਕੰਮ ਕਰਦੇ ਸਨ। ਇਹ ਕਿਸੇ ਸਮਾਗਮ ਤੋਂ ਵਾਪਸ ਆ ਰਹੇ ਸਨ। ਕਾਰ ਚਲਾਉਂਦੇ ਸਮੇਂ ਅਚਾਨਕ ਕਾਰ ਚਲਾ ਰਹੇ ਨੌਜਵਾਨ ਦੀ ਅੱਖ ਲੱਗ ਗਈ, ਜਿਸ ਕਾਰਨ ਹਾਦਸਾ ਵਾਪਰਿਆ। ਚਸ਼ਮਦੀਦਾਂ ਨੇ ਦੱਸਿਆ ਕਿ ਕਾਰ ਦੀ ਰਫ਼ਤਾਰ ਤੇਜ਼ ਸੀ ਤੇ ਤੇਜ਼ ਰਫਤਾਰ ਕਾਰਨ ਦਰਖਤ ਨਾਲ ਜਾ ਟਕਰਾਈ। ਚਾਰੇ ਨੌਜਵਾਨ ਬਠਿੰਡਾ-ਬਰਨਾਲਾ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਤੇਜ਼ ਰਫਤਾਰ ਨਾਲ ਦਰੱਖ਼ਤ ਨਾਲ ਟਕਰਾਉਣ ਕਾਰਨ ਕਾਰ ਪੂਰੀ ਤਰ੍ਹਾਂ ਪਿਚਕ ਗਈ। ਕਾਰ ਸਵਾਰ ਨੌਜਵਾਨ ਕਾਰ ਦੇ ਅੰਦਰ ਹੀ ਫਸ ਗਏ। ਜਿਨ੍ਹਾਂ ਨੂੰ ਸਥਾਨਕ ਲੋਕਾਂ ਤੇ ਆਉਣ-ਜਾਣ ਵਾਲੇ ਡਰਾਈਵਰਾਂ ਨੇ ਮੁਸ਼ੱਕਤ ਤੋਂ ਬਾਅਦ ਕਾਰ ‘ਚੋਂ ਬਾਹਰ ਕੱਢਿਆ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans