Menu

ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਸੂਬਾ ਬਣਾਵਾਂਗੇ: ਮੀਤ ਹੇਅਰ

30 ਜਨਵਰੀ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।ਖੇਡ ਵਿਭਾਗ ਵੱਲੋਂ ਅਜਿਹੀ ਕਾਰਗਾਰ ਖੇਡ ਨੀਤੀ ਬਣਾਈ ਜਾ ਰਹੀ ਹੈ ਜਿਸ ਦੇ ਲੰਬੇ ਸਮੇਂ ਤੱਕ ਖੇਡ ਖੇਤਰ ਵਿੱਚ ਚੰਗੇ ਨਤੀਜੇ ਆਉਂਦੇ ਰਹਿਣਗੇ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ 35ਵੀਆਂ ਜਰਖੜ ਖੇਡਾਂ ਦੇ ਆਖਰੀ ਦਿਨ ਜੇਤੂਆਂ ਨੂੰ ਇਨਾਮਾਂ ਦੀ ਵੰਡ ਉਪਰੰਤ ਸੰਬੋਧਨ ਕਰਦਿਆਂ ਕਹੀ। ਮੀਤ ਹੇਅਰ ਨੇ ਜਰਖੜ ਖੇਡਾਂ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਖੇਡ ਪੱਖੀ ਮਾਹੌਲ ਸਦਕਾ ਹੀ ਪੰਜਾਬ ਦੀ ਖੇਡਾਂ ਦੇ ਖੇਤਰ ਵਿੱਚ ਪਛਾਣ ਬਣੀ ਹੋਈ ਹੈ। ਉਨ੍ਹਾਂ ਜਰਖੜ ਖੇਡਾਂ ਦੇ ਪ੍ਰਬੰਧਕਾਂ ਨੂੰ ਉਨ੍ਹਾਂ ਦੀ ਹਰ ਮੱਦਦ ਦਾ ਵਿਸ਼ਵਾਸ ਦਿਵਾਇਆ ਅਤੇ ਕਿਹਾ ਕਿ ਖੇਡ ਸਕੀਮਾਂ ਵਿੱਚ ਜਰਖੜ ਨੂੰ ਤਰਜੀਹ ਦਿੱਤੀ ਜਾਵੇਗੀ ਤਾਂ ਜੋ ਇੱਥੋਂ ਹੋਰ ਕੌਮਾਂਤਰੀ ਖਿਡਾਰੀ ਨਿਕਲਣ।
ਖੇਡ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਮੁੱਖ ਤਰਜੀਹ ਖੇਡਾਂ ਹਨ ਅਤੇ ਹਾਲ ਹੀ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਰਾਹੀ ਸੂਬੇ ਵਿੱਚ ਨਵਾਂ ਖੇਡ ਪੱਖੀ ਮਾਹੌਲ ਸਿਰਜਿਆ ਗਿਆ। ਮਾਹਿਰਾਂ ਦੀ ਕਮੇਟੀ ਨਵੀਂ ਖੇਡ ਨੀਤੀ ਬਣਾ ਰਹੀ ਹੈ ਜਿਸ ਵਿੱਚ ਖਿਡਾਰੀਆਂ ਦੇ ਮਾਣ-ਸਨਮਾਨ ਅਤੇ ਨੌਕਰੀਆਂ ਤੋਂ ਇਲਾਵਾ ਇਸ ਗੱਲ ਉੱਤੇ ਜ਼ੋਰ ਦਿੱਤਾ ਜਾਵੇਗਾ ਕਿ ਛੋਟੀ ਉਮਰ ਦੇ ਖਿਡਾਰੀਆਂ ਨੂੰ ਕਿਵੇਂ ਵੱਡੇ ਮੰਚ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਖੇਡ ਮੰਤਰੀ ਨੇ ਹਾਕੀ ਦੀਆਂ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ ਅਤੇ ਕਬੱਡੀ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ। ਉਨ੍ਹਾਂ ਪ੍ਰਮੁੱਖ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ। ਪ੍ਰਬੰਧਕੀ ਕਮੇਟੀ ਵੱਲੋਂ ਖੇਡ ਮੰਤਰੀ ਮੀਤ ਹੇਅਰ ਦਾ ਸਨਮਾਨ ਕੀਤਾ ਗਿਆ। ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ ਨੇ ਖੇਡ ਮੰਤਰੀ ਦਾ ਇੱਥੇ ਆਉਣ ਉੱਤੇ ਉਚੇਚਾ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਹਰਦੀਪ ਸਿੰਘ ਮੁੰਡੀਆ ਵੀ ਹਾਜ਼ਰ ਸਨ।

ਸਚਿਨ ਤੇਂਦੁਲਕਰ ਦੀ ਸੁਰੱਖਿਆ ‘ਚ ਤਾਇਨਾਤ SRPF…

15 ਮਈ 2024 : ਮਹਾਰਾਸ਼ਟਰ ਦੇ ਜਲਗਾਓਂ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਸਚਿਨ ਤੇਂਦੁਲਕਰ (Sachin…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਭਲਕੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ,…

ਚੰਡੀਗੜ੍ਹ, 15 ਮਈ : ਸ਼ਰਾਬ ਅਬਕਾਰੀ ਨੀਤੀ…

ਕਰੋੜਾਂ ਦੇ ਬੈਂਕ ਧੋਖਾਧੜੀ ਦੇ…

15 ਮਈ 2024 : ਮੁੰਬਈ- ਸੀਬੀਆਈ ਨੇ…

Listen Live

Subscription Radio Punjab Today

ਚਾਰ ਲੋਕਾਂ ਦੀ ਮੌਤ ਦੇ ਜਿੰਮੇਵਾਰ ਪੰਜਾਬੀ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਓਹਾਇਓ ਸਟੇਟ ਦੀ ਬਟਲਰ ਕਾਉਂਟੀ ਅਦਾਲਤ ਨੇ ਚਾਰ ਲੋਕਾਂ ਦੀ ਮੌਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

Our Facebook

Social Counter

  • 40379 posts
  • 0 comments
  • 0 fans