Menu

10 ਮਹੀਨੇ ‘ਚ 26 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਜੋ ਪਿਛਲੀਆਂ ਸਰਕਾਰਾਂ ਨਹੀਂ ਦੇ ਸਕੀਆਂ – ਭਗਵੰਤ ਮਾਨ

30, ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਸੂਬੇ ਨੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਤੇ 26074 ਯੋਗ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇੱਥੇ ਮਿਊਂਸਿਪਲ ਭਵਨ ਵਿਖੇ ਲੋਕ ਨਿਰਮਾਣ ਵਿਭਾਗ ਦੇ 188 ਜੂਨੀਅਰ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਇਕ ਨਵੀਂ ਕ੍ਰਾਂਤੀ ਦਾ ਗਵਾਹ ਬਣ ਰਿਹਾ ਹੈ, ਜਿੱਥੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਰਾਹੀਂ ਆਰਥਿਕ ਪੱਖੋਂ ਮਜ਼ਬੂਤ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ 10 ਮਹੀਨਿਆਂ ਦੇ ਕਾਰਜਕਾਲ ਦੌਰਾਨ 26074 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਹੋਰ ਨੌਕਰੀਆਂ ਦੇਣ ਦੀ ਕਾਰਵਾਈ ਵੀ ਚੱਲ ਰਹੀ ਹੈ ਅਤੇ ਇਹ ਪ੍ਰਕਿਰਿਆ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਨੌਕਰੀਆਂ ਉਤੇ ਭਰਤੀ ਲਈ ਸਿਰਫ਼ ਤੇ ਸਿਰਫ਼ ਮੈਰਿਟ ਹੀ ਇਕੋ-ਇਕ ਆਧਾਰ ਹੈ। ਉਨ੍ਹਾਂ ਕਿਹਾ ਕਿ ਇਸ ਭਰਤੀ ਪ੍ਰਕਿਰਿਆ ਵਿੱਚ ਪੂਰੀ ਤਰ੍ਹਾਂ ਪਾਰਦਰਸ਼ੀ ਪਹੁੰਚ ਯਕੀਨੀ ਬਣਾਈ ਜਾ ਰਹੀ ਹੈ ਤਾਂ ਕਿ ਹੋਣਹਾਰ ਨੌਜਵਾਨ ਸੂਬਾ ਸਰਕਾਰ ਨਾਲ ਜੁੜਨ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਸ ਨਾਲ ਨੌਜਵਾਨਾਂ ਦੀ ਅਥਾਹ ਤਾਕਤ ਨੂੰ ਉਸਾਰੂ ਪਾਸੇ ਲਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਆਪਣੇ ਕਾਰਜਕਾਲ ਦੇ ਦਸ ਮਹੀਨਿਆਂ ਦੌਰਾਨ ਸੂਬਾ ਸਰਕਾਰ ਨੇ ਕਈ ਮਿਸਾਲੀ ਫੈਸਲੇ ਲਏ ਹਨ, ਜਦੋਂ ਕਿ ਦੂਜੀ ਪਾਰਟੀਆਂ ਚੋਣਾਂ ਦੀਆਂ ਤਿਆਰੀਆਂ ਦੌਰਾਨ ਲੋਕਾਂ ਨਾਲ ਵਾਅਦੇ ਕਰਦੀਆਂ ਸਨ ਪਰ ਉਨ੍ਹਾਂ ਨੇ ਵਾਅਦੇ ਨਹੀਂ, ਲੋਕਾਂ ਨੂੰ ਗਰੰਟੀਆਂ ਦਿੱਤੀਆਂ। ਭਗਵੰਤ ਮਾਨ ਨੇ ਕਿਹਾ ਕਿ ਇਕ-ਇਕ ਕਰਕੇ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੀ ਦੌਲਤ ਨੂੰ ਲੁੱਟਿਆ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਇਸ ਘਿਨਾਉਣੇ ਜੁਰਮ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਖ਼ਜ਼ਾਨੇ ਨੂੰ ਲੁੱਟਿਆ, ਨੂੰ ਸਜ਼ਾ ਦਿਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਉੱਦਮੀਆਂ ਨੇ ਰਾਜ ਵਿੱਚ ਨਿਵੇਸ਼ ਲਈ ਉਤਸ਼ਾਹ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਵਿੱਚ 27 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ, ਜਿਸ ਨਾਲ ਨੌਜਵਾਨਾਂ ਲਈ ਨੌਕਰੀਆਂ ਦੇ ਲੱਖਾਂ ਮੌਕੇ ਪੈਦਾ ਹੋ ਰਹੇ ਹਨ। ਭਗਵੰਤ ਮਾਨ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਇਕ ਹੋਰ ਮਿਸਾਲੀ ਫੈਸਲੇ ਤਹਿਤ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਉਨ੍ਹਾਂ ਦੇ ਘਰਾਂ ਵਿੱਚ ਹੀ ਪਹੁੰਚਾਉਣ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਮੁੱਖ ਮੰਤਰੀ ਤੇ ਹੋਰ ਮਹਿਮਾਨਾਂ ਦਾ ਸਵਾਗਤ ਕੀਤਾ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans