Menu

ਜਲੰਧਰ ਦੀ ਧੀ ਨੇ ਵਧਾਇਆ ਦੇਸ਼ ਦਾ ਮਾਣ, ਇਟਾਲੀਅਨ ਨੇਵੀ ‘ਚ ਭਰਤੀ ਹੋਈ ਮਨਰੂਪ ਕੌਰ

31 ਜਨਵਰੀ 2023-ਪੰਜਾਬ ਦੀ ਇੱਕ ਹੋਣਹਾਰ ਧੀ ਨੇ ਵਿਦੇਸ਼ਾਂ ਚ ਆਪਣੀ ਕਾਮਯਾਬੀ ਦੇ ਝੰਡੇ ਗੱਡ ਕੇ ਭਾਰਤ ,ਪੰਜਾਬ , ਆਪਣੇ ਜਿਲ੍ਹੇ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਇਟਲੀ ਚ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਪਿੰਡ ਭੰਗਾਲਾ ਦੇ ਇੱਕ ਪੰਜਾਬੀ ਪਰਿਵਾਰ ਦੀ ਹੋਣਹਾਰ ਧੀ ਮਨਰੂਪ ਕੌਰ ਨੇ ਇਟਾਲੀਅਨ ਨੇਵੀ ਚ ਭਰਤੀ ਹੋ ਕੇ ਪੰਜਾਬ ਦੇ ਨਾਲ-ਨਾਲ ਪੂਰੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਮਨਰੂਪ ਕੌਰ ਦੇ ਪਿਤਾ ਭੁਪਿੰਦਰ ਸਿੰਘ ਅਤੇ ਮਾਤਾ ਜਸਵਿੰਦਰ ਕੌਰ ਇਟਲੀ ਦੇ ਵਿਸੇਂਜ਼ਾ ਨੇੜੇ ਕਸਬਾ ਚਿਆਂਪੋ ਵਿਖੇ ਰਹਿੰਦੇ ਹਨ।ਜਾਣਕਾਰੀ ਅਨੁਸਾਰ ਮਨਰੂਪ ਨੇ ਇਟਾਲੀਅਨ ਜਲ ਸੈਨਾ ਵਿੱਚ ਸ਼ਾਮਲ ਹੋਣ ਦੇ ਉਦੇਸ਼ ਨਾਲ ਪਿਛਲੇ ਸਾਲ ਇਟਲੀ ਦੇ ਰੱਖਿਆ ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਜਲ ਸੈਨਾ ਦੀਆਂ ਅਸਾਮੀਆਂ ਲਈ ਅਰਜ਼ੀ ਦਿੱਤੀ ਸੀ। ਇਸ ਇਮਤਿਹਾਨ ਵਿੱਚ ਉਸ ਨੇ ਕਈ ਔਖੇ ਸਵਾਲਾਂ ਦੇ ਜਵਾਬ ਦਿੰਦਿਆਂ ਲਿਖਤੀ ਪ੍ਰੀਖਿਆ ਵਿੱਚ 82 ਫੀਸਦੀ ਅੰਕ ਹਾਸਲ ਕੀਤੇ, ਜਿਸ ‘ਤੋਂ ਬਾਅਦ ਵਿੱਚ ਉਸਨੇ ਆਪਣੇ ਰੋਜ਼ਾਨਾ ਅਭਿਆਸ ਦੀ ਬਦੌਲਤ, ਸਰੀਰਕ ਪ੍ਰੀਖਿਆ ਵਿੱਚ ਵੀ ਸਾਰੇ ਟੈਸਟ ਪਾਸ ਕੀਤੇ ਅਤੇ ਇੱਕ ਇਟਾਲੀਅਨ ਨੇਵੀ ਅਫਸਰ ਬਣਨ ਦੇ ਆਪਣੇ ਸੁਪਨੇ ਨੂੰ ਸਾਕਾਰ ਕੀਤਾ।ਮਨਰੂਪ ਕੌਰ ਇਟਲੀ ਦੇ ਸਾਰਡੀਨੀਆ ਸੂਬੇ ਵਿੱਚ ਸਥਿਤ ਇਟਾਲੀਅਨ ਨੇਵੀ ਦੇ ਮੈਡਾਲੇਨਾ ਟਰੇਨਿੰਗ ਸੈਂਟਰ ਵਿੱਚ 5 ਹਫ਼ਤਿਆਂ ਦੀ ਨਿਯਮਤ ਸਿਖਲਾਈ ਤੋਂ ਬਾਅਦ ਹੁਣ ਮੋਨਫਾਲਕੋਨ ਵਿਖੇ ਇਟਾਲੀਅਨ ਨੇਵੀ ਦੇ ਇੱਕ ਹਿੱਸੇ ਵਜੋਂ ਸੇਵਾ ਨਿਭਾ ਰਹੀ ਹੈ। ਇਸ ਸਬੰਧੀ ਮਨਰੂਪ ਕੌਰ ਨੇ ਦੱਸਿਆ ਕਿ ਉਸ ਦੇ ਮਾਤਾ-ਪਿਤਾ ਨੇ ਹਮੇਸ਼ਾ ਉਸ ਨੂੰ ਇਟਲੀ ਦੀ ਜਲ ਸੈਨਾ ਵਿਚ ਭਰਤੀ ਹੋਣ ਲਈ ਉਤਸ਼ਾਹਿਤ ਕੀਤਾ ਅਤੇ ਹਰ ਕਦਮ ‘ਤੇ ਉਸ ਦਾ ਸਾਥ ਦਿੱਤਾ। ਮਨਰੂਪ ਦੇ ਮਾਪਿਆਂ ਨੇ ਵੀ ਆਪਣੀ ਬੇਟੀ ਦੀ ਇਸ ਵਿਲੱਖਣ ਪ੍ਰਾਪਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans