Menu

2018 ‘ਚ 5000 ਰੁ. ਰਿਸ਼ਵਤ ਲੈਣ ਦੇ ਦੋਸ਼ ‘ਚ ਲਾਇਸੈਂਸ ਕਲਰਕ ਨੂੰ ਅਦਾਲਤ ਨੇ ਸੁਣਾਈ 5 ਸਾਲ ਦੀ ਕੈਦ

31 ਜਨਵਰੀ 2023-ਡਿਪਟੀ ਕਮਿਸ਼ਨਰ, ਨਾਰਨੌਲ ਦੇ ਦਫ਼ਤਰ ਵਿੱਚ ਤਾਇਨਾਤ ਤਤਕਾਲੀ ਲਾਇਸੈਂਸ ਕਲਰਕ ਨੂੰ ਵਧੀਕ ਸੈਸ਼ਨ ਜੱਜ, ਨਾਰਨੌਲ ਦੀ ਅਦਾਲਤ ਨੇ ਇੱਕ ਵਿਅਕਤੀ ਤੋਂ 5,000 ਰੁਪਏ ਦੀ ਰਿਸ਼ਵਤ ਲੈਣ ਲਈ ਦੋਸ਼ੀ ਠਹਿਰਾਇਆ ਅਤੇ ਪੰਜ ਸਾਲ ਕੈਦ ਦੀ ਸਜ਼ਾ ਸੁਣਾਈ। ਹਰਿਆਣਾ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਅੱਜ ਇੱਥੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਅਦਾਲਤ ਨੇ ਦੋਸ਼ੀ ‘ਤੇ 9,000 ਦਾ ਜੁਰਮਾਨਾ ਵੀ ਲਗਾਇਆ ਹੈ। ਦੋਸ਼ੀ ਦੀ ਪਛਾਣ ਰਾਮਫਲ ਵਜੋਂ ਹੋਈ ਹੈ, ਜੋ ਡਿਪਟੀ ਕਮਿਸ਼ਨਰ, ਨਾਰਨੌਲ ਦੇ ਦਫ਼ਤਰ ਵਿੱਚ ਲਾਇਸੈਂਸ ਕਲਰਕ (ਪੀਐਲਏ ਸ਼ਾਖਾ) ਵਜੋਂ ਤਾਇਨਾਤ ਸੀ। ਉਸ ਨੂੰ ਵਿਜੀਲੈਂਸ ਟੀਮ ਨੇ ਮਿਤੀ 30 ਮਈ 2018 ਨੂੰ ਛਾਪੇਮਾਰੀ ਦੌਰਾਨ ਕਾਬੂ ਕੀਤਾ ਸੀ।

ਮੁਲਜ਼ਮ ਮਹਿੰਦਰਗੜ੍ਹ ਜ਼ਿਲ੍ਹੇ ਦੀ ਤਹਿਸੀਲ ਅਟੇਲੀ ਦੇ ਰਹਿਣ ਵਾਲੇ ਸ਼ਿਕਾਇਤਕਰਤਾ ਨੂੰ ਅਸਲਾ ਲਾਇਸੈਂਸ ਜਾਰੀ ਕਰਨ ਦੇ ਬਦਲੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ।ਸ਼ਿਕਾਇਤਕਰਤਾ ਨੇ ਸਬੰਧਤ ਅਥਾਰਟੀ ਤੋਂ ਮਨਜ਼ੂਰਸ਼ੁਦਾ ਅਸਲਾ ਲਾਇਸੈਂਸ ਲੈਣ ਲਈ ਡੀਸੀ ਦਫ਼ਤਰ ਤੱਕ ਪਹੁੰਚ ਕੀਤੀ ਸੀ।ਹਾਲਾਂਕਿ, ਦੋਸ਼ੀ ਲਾਇਸੈਂਸ ਕਲਰਕ ਨੇ ਸਰਕਾਰੀ ਡਿਊਟੀ ਨਿਭਾਉਣ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਦੌਰਾਨ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਦਰਜ ਕਰਵਾਈ। ਜਵਾਬ ਵਿੱਚ ਵਿਜੀਲੈਂਸ ਦੀ ਟੀਮ ਜਾਲ ਵਿਛਾਇਆ ਅਤੇ ਲਾਇਸੈਂਸ ਕਲਰਕ ਨੂੰ 5,000 ਰੁਪਏ ਲੈਂਦੇ ਹੀ ਹਿਰਾਸਤ ਵਿੱਚ ਲੈ ਲਿਆ।ਅਦਾਲਤ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਦੇ ਤਹਿਤ ਦੋਸ਼ੀ ਅਧਿਕਾਰੀ ਨੂੰ 5 ਸਾਲ ਦੀ ਕੈਦ ਅਤੇ 5000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਉਸ ਖਿਲਾਫ ਸਾਲ 2018 ‘ਚ ਕੇਸ ਦਰਜ ਕੀਤਾ ਗਿਆ ਸੀ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans