Menu

ਨਿੱਜੀ ਸਕੂਲ ਦੀ ਪ੍ਰਿੰਸੀਪਲ ਦੁਕਾਨ ਤੋਂ ਸਾਮਾਨ ਚੋਰੀ ਕਰਦੀ CCTV ‘ਚ ਕੈਦ

1 ਫਰਵਰੀ 2023-ਮਾਂ ਤੋਂ ਬਾਅਦ ਬੱਚਿਆਂ ਦਾ ਦੂਜਾ ਗੁਰੂ ਅਧਿਆਪਕ ਹੀ ਅਖਵਾਉਂਦਾ ਹੈ, ਜੋ ਬੱਚਿਆਂ ਨੂੰ  ਹਰ ਚੰਗੇ-ਮਾੜੇ ਦੀ ਸਮਝ ਦਿੰਦਾ ਹੈ। ਉਹੀ ਅਧਿਆਪਕ ਜਦੋਂ ਗਲਤ ਕੰਮ ਕਰੇ ਤਾਂ ਬਹੁਤ ਹੀ ਸ਼ਰਮ ਵਾਲੀ ਗੱਲ ਹੈ। ਅਜਿਹੀ ਹੀ ਘਟਨਾ ਸਾਹਮਣੇ ਆਈ ਜਲੰਧਰ ਵਿੱਚ, ਜਿਥੇ ਇੱਕ ਨਿਜੀ ਸਕੂਲ ਦੀ ਪ੍ਰਿੰਸੀਪਲ ਸਾਮਾਨ ਚੋਰੀ ਕਰਦੇ ਫੜੀ ਗਈ।ਮਾਡਲ ਟਾਊਨ ‘ਚ ਦੁਕਾਨਦਾਰ ਨੇ ਇਕ ਔਰਤ ਨੂੰ ਸਾਮਾਨ ਚੋਰੀ ਕਰਦੇ ਫੜਿਆ। ਫੜੀ ਗਈ ਔਰਤ ਇਕ ਪ੍ਰਾਈਵੇਟ ਸਕੂਲ ਦੀ ਪ੍ਰਿੰਸੀਪਲ ਦੱਸੀ ਜਾਂਦੀ ਹੈ। ਇਹ ਔਰਤ ਮਾਡਲ ਟਾਊਨ ਮਾਰਕੀਟ ਸਥਿਤ ਜੈਨ ਸੰਨਜ਼ ਵਿਖੇ ਖਰੀਦਦਾਰੀ ਕਰਨ ਆਈ ਸੀ। ਉਸ ਨੇ ਦੁਕਾਨ ਤੋਂ ਸਾਮਾਨ ਚੁੱਕ ਕੇ ਉਸ ਦੇ ਪਹਿਨੇ ਹੋਏ ਓਵਰਕੋਟ ਵਿੱਚ ਲੁਕਾ ਲਿਆ।ਔਰਤ ਦੀ ਇਹ ਹਰਕਤ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਇਸ ਤੋਂ ਬਾਅਦ ਜਦੋਂ ਉਹ ਦੁਕਾਨ ਤੋਂ ਬਾਹਰ ਨਿਕਲਣ ਲੱਗੀ ਤਾਂ ਦੁਕਾਨਦਾਰ ਨੇ ਔਰਤ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਔਰਤ ਦੇ ਓਵਰਕੋਟ ਵਿੱਚ ਲੁਕਾਇਆ ਹੋਇਆ ਸਾਮਾਨ ਮਿਲ ਗਿਆ। ਫੜੇ ਜਾਣ ਤੋਂ ਬਾਅਦ ਵੀ ਔਰਤ ਇਹ ਮੰਨਣ ਨੂੰ ਤਿਆਰ ਨਹੀਂ ਸੀ ਕਿ ਚੋਰੀ ਉਸ ਨੇ ਕੀਤੀ ਹੈ। ਸਗੋਂ ਤਲਾਸ਼ੀ ਲੈਣ ’ਤੇ ਉਸ ਨੇ ਉਥੇ ਹੀ ਹੰਗਾਮਾ ਸ਼ੁਰੂ ਕਰ ਦਿੱਤਾ।ਮਾਡਲ ਟਾਊਨ ਦੀ ਮਾਰਕੀਟ ਵਿੱਚ ਹੋਏ ਹਾਈਵੋਲਟੇਜ ਡਰਾਮੇ ਤੋਂ ਬਾਅਦ ਪੁਲਿਸ ਤਾਂ ਉੱਥੇ ਪੁੱਜੀ ਪਰ ਔਰਤ ਪੁਲਿਸ ਦਾ ਸਾਥ ਦੇਣ ਲਈ ਤਿਆਰ ਨਹੀਂ ਹੋਈ। ਕਿਸੇ ਤਰ੍ਹਾਂ ਪੁਲਿਸ ਔਰਤ ਨੂੰ ਥਾਣੇ ਲੈ ਗਈ। ਥਾਣੇ ਜਾ ਕੇ ਔਰਤ ਨੇ ਦੱਸਿਆ ਕਿ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ। ਔਰਤ ਨੇ ਥਾਣੇ ਜਾ ਕੇ ਸਭ ਦੇ ਸਾਹਮਣੇ ਆਪਣੇ ਕੀਤੇ ਦੀ ਮੁਆਫੀ ਮੰਗੀ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans