Menu

ਸਿੱਧੂ ਮੂਸੇਵਾਲਾ ਕਤਲ ਕੇਸ ਚ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਰਾਜਵੀਰ ਰਵੀ ਤੋਂ ਹੋਵੇਗੀ ਪੁੱਛਗਿੱਛ

1 ਫਰਵਰੀ 2023-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਚ ਮੋਹਾਲੀ ਪੁਲਿਸ ਕੋਲ 4 ਦਿਨ ਦੇ ਰਿਮਾਂਡ ‘ਤੇ ਆਏ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਰਾਜਵੀਰ ਰਵੀ ਰਾਜਗੜ੍ਹ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿਛ ਕੀਤੀ ਜਾਵੇਗੀ। ਰਾਜਵੀਰ ਨੂੰ 4 ਦਿਨ ਪਹਿਲਾਂ AGTF ਨੇ ਮੋਹਾਲੀ ਤੋਂ ਚੀਨੀ ਪਿਸਤੌਲ ਸਣੇ ਗ੍ਰਿਫਤਾਰ ਕੀਤਾ ਸੀ। ਜੱਗੂ ਭਗਵਾਨਪੁਰੀਆ ‘ਤੇ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਹਥਿਆਰਾਂ ਦੀ ਸਪਲਾਈ ਕਰਨ ਦਾ ਦੋਸ਼ ਹੈ। ਦੂਜੇ ਪਾਸੇ ਰਾਜਵੀਰ ਗੈਂਗਸਟਰ ਲਾਰੈਂਸ ਦਾ ਖਾਸ ਹੈ। ਰਾਜਵੀਰ ਮੂਸੇਵਾਲਾ ਕਤਲ ਕੇਸ ਵਿੱਚ ਕਈ ਰਾਜ਼ ਖੋਲ੍ਹ ਸਕਦਾ ਹੈ। ਰਾਜਵੀਰ ਰਵੀ ਜ਼ਿਲ੍ਹਾ ਲੁਧਿਆਣਾ ਦੇ ਦੋਰਾਹਾ ਕਸਬੇ ਦੇ ਪਿੰਡ ਰਾਜਗੜ੍ਹ ਦਾ ਵਸਨੀਕ ਹੈ। ਉਸ ਨੇ ਲਾਰੈਂਸ ਦੇ ਭਰਾ ਅਨਮੋਲ ਨੂੰ ਦੁਬਈ ਭੇਜਣ ਲਈ ਲੁਧਿਆਣਾ ਦੇ ਟਰਾਂਸਪੋਰਟਰ ਬਲਦੇਵ ਚੌਧਰੀ ਨੂੰ 25 ਲੱਖ ਰੁਪਏ ਦਿੱਤੇ ਸਨ।

ਰਵੀ ਰਾਜਗੜ੍ਹ ਲਾਰੈਂਸ ਦਾ ਕਾਲਾ ਕਾਰੋਬਾਰ ਸੰਭਾਲਦਾ ਹੈ। ਲਾਰੈਂਸ ਦੇ ਭਰਾ ਅਨਮੋਲ ਨੂੰ ਰਾਜਵੀਰ ਨੇ ਜਾਅਲੀ ਪਾਸਪੋਰਟ ਬਣਾ ਕੇ ਦੁਬਈ ਭੇਜਿਆ ਸੀ। ਜੱਗੂ ਪੰਜਾਬ ਵਿੱਚ ਆਪਣਾ ਵੱਖਰਾ ਫਿਰੌਤੀ ਰੈਕੇਟ ਚਲਾ ਰਿਹਾ ਹੈ। ਬੰਬੀਹਾ ਗੈਂਗ ਨੇ ਇਹ ਕਹਿ ਕੇ ਪੋਸਟਾਂ ਵੀ ਪਾਈਆਂ ਸਨ ਕਿ ਜੱਗੂ ਕਬੱਡੀ ਕੱਪ ਆਦਿ ਕਰਵਾ ਕੇ ਫਿਰੌਤੀ ਦੇ ਪੈਸਿਆਂ ਨੂੰ ਵ੍ਹਾਈਟ ਕਰ ਰਿਹਾ ਹੈ।ਜੱਗੂ ਭਗਵਾਨਪੁਰੀਆ ਅਤੇ ਰਾਜਵੀਰ ਦੋਵੇਂ ਗੈਂਗਸਟਰ ਲਾਰੈਂਸ ਸਿੰਡੀਕੇਟ ਦੇ ਮੈਂਬਰ ਹਨ। ਗੈਂਗਸਟਰ ਲਾਰੈਂਸ ਦੇ ਗੈਂਗ ਨੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਨੇ ਲਾਰੈਂਸ ਨੂੰ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਦੱਸਿਆ ਹੈ। ਕਾਲਜ ਦੇ ਦੋਸਤ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਲਾਰੈਂਸ ਨੇ ਮੂਸੇਵਾਲਾ ਦਾ ਕਤਲ ਕੀਤਾ ਸੀ। ਲਾਰੈਂਸ ਪਹਿਲਾਂ ਹੀ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹੈ।ਜੱਗੂ ਭਗਵਾਨਪੁਰੀਆ ਨੂੰ ਕੁਝ ਸਮਾਂ ਪਹਿਲਾਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਰਿਮਾਂਡ ‘ਤੇ ਲਿਆ ਸੀ। ਉਸ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਤਿਹਾੜ ਜੇਲ੍ਹ ਵਿੱਚ ਲਾਰੈਂਸ ਨਾਲ ਬੈਰਕ ਵਿੱਚ ਬੰਦ ਸੀ। ਫਿਰ ਉਸ ਦੀ ਕੈਨੇਡਾ ਬੈਠੇ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਨਾਲ ਗੱਲਬਾਤ ਹੁੰਦੀ ਸੀ। ਹਾਲਾਂਕਿ ਇਸ ਤੋਂ ਬਾਅਦ ਉਸ ਦੀ ਬੈਰਕ ਬਦਲ ਦਿੱਤੀ ਗਈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans