Menu

ਬਜਟ 2023 ਤੋਂ ਪਹਿਲਾਂ ਸਰਕਾਰ ਨੂੰ ਆਮਦਨ ‘ਤੇ ਵੱਡੀ ਸਫਲਤਾ, ਜਨਵਰੀ ‘ਚ 1.55 ਲੱਖ ਕਰੋੜ ਰੁ.’ਤੋਂ ਵੱਧ ਦੀ GST ਕੁਲੈਕਸ਼ਨ

ਬਜਟ 2023 ਨੂੰ ਪੇਸ਼ ਕਰਨ ਤੋਂ ਪਹਿਲਾਂ ਸਰਕਾਰ ਨੂੰ ਆਮਦਨ ਦੇ ਮੋਰਚੇ ‘ਤੇ ਵੱਡੀ ਸਫਲਤਾ ਮਿਲੀ ਹੈ। ਵਿੱਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਭਾਰਤ ਨੇ ਜਨਵਰੀ ਵਿੱਚ ਵਸਤੂਆਂ ਅਤੇ ਸੇਵਾਵਾਂ ਟੈਕਸ (GST ਕੁਲੈਕਸ਼ਨ) ਵਜੋਂ 1.56 ਲੱਖ ਕਰੋੜ ਰੁਪਏ ਇਕੱਠੇ ਕੀਤੇ ਹਨ। ਵਿੱਤ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਗੁਡਸ ਐਂਡ ਸਰਵਿਸ ਟੈਕਸ (GST) ਦੀ ਕੁਲੈਕਸ਼ਨ ਜਨਵਰੀ ‘ਚ ਵਧ ਕੇ 1.55 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਹੋ ਗਈ, ਜੋ ਕਿ ਹੁਣ ਤੱਕ ਦਾ ਦੂਜਾ ਸਭ ਤੋਂ ਜ਼ਿਆਦਾ ਸੰਗ੍ਰਹਿ ਹੈ।ਇਸ ਸਬੰਧੀ ਵਿੱਤ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ, “31 ਜਨਵਰੀ 2023 ਸ਼ਾਮ 5 ਵਜੇ ਤੱਕ ਕੁੱਲ GST ਮਾਲੀਆ 1,55,922 ਕਰੋੜ ਰੁਪਏ ਹੈ। ਇਸ ਵਿੱਚ CGST 28,963 ਕਰੋੜ ਰੁਪਏ, SGST 36,730 ਕਰੋੜ ਰੁਪਏ, IGST 79,599 ਕਰੋੜ ਰੁਪਏ ਅਤੇ ਉਪਕਰ 10,630 ਕਰੋੜ ਰੁਪਏ ਸ਼ਾਮਲ ਹਨ। ਸਾਲ ਪਿਛਲੇ ਸਾਲ ਦੀ ਇਸੇ ਮਿਆਦ ਦੇ GST ਮਾਲੀਏ ਨਾਲੋਂ 24 ਪ੍ਰਤੀਸ਼ਤ ਵੱਧ ਹੈ। ਦੱਸਣਯੋਗ ਗੱਲ ਹੈ ਕਿ ਇਸ ਵਾਰ ਜਨਵਰੀ ਵਿੱਚ ਇਹ ਤੀਜੀ ਵਾਰ ਹੈ ਜਦੋਂ GST ਕੁਲੈਕਸ਼ਨ 1.50 ਲੱਖ ਕਰੋੜ ਰੁਪਏ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਜਨਵਰੀ 2023 ਵਿੱਚ GST ਸੰਗ੍ਰਹਿ ਅਪ੍ਰੈਲ 2022 ਵਿੱਚ ਦਰਜ ਕੀਤੇ ਗਏ 1.68 ਲੱਖ ਕਰੋੜ ਰੁਪਏ ਦੇ ਕੁੱਲ ਮਾਲੀਏ ਤੋਂ ਬਾਅਦ ਦੂਜਾ ਸਭ ਤੋਂ ਉੱਚਾ ਹੈ। ਅਕਤੂਬਰ-ਦਸੰਬਰ 2022 ਦੀ ਤਿਮਾਹੀ ਵਿੱਚ ਦਸੰਬਰ ਦੇ ਅੰਤ ਤੱਕ ਕੁੱਲ 2.42 ਕਰੋੜ GST ਰਿਟਰਨ ਦਾਇਰ ਕੀਤੇ ਗਏ ਸਨ, ਜਦੋਂ ਕਿ ਪਿਛਲੇ ਸਾਲ ਇਸੇ ਤਿਮਾਹੀ ਵਿੱਚ ਇਹ 2.19 ਕਰੋੜ ਸੀ। ਇਸ ਤਰ੍ਹਾਂ GST ਦੀ ਵਸੂਲੀ ਵਿੱਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40313 posts
  • 0 comments
  • 0 fans