Menu

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਮਾਂ ਬੋਲੀ ਦਿਹਾੜੇ ਸੰਬੰਧੀ ਵਿਧਾਇਕਾਂ ਨਾਲ ਵਿਚਾਰ ਚਰਚਾ 7 ਨੂੰ

02  ਫਰਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ  ਕੁਲਤਾਰ ਸਿੰਘ ਸੰਧਵਾਂ ਨੇ ਮਾਤ ਭਾਸ਼ਾ ਬਾਰੇ ਵਿਧਾਇਕਾਂ ਨੂੰ ਸੰਵੇਦਨਸ਼ੀਲ ਬਨਾਉਣ ਦਾ ਫੈਸਲਾ ਕੀਤਾ ਹੈ। ਵਿਧਾਨ ਸਭਾ ਦੇ ਇੱਕ ਬੁਲਾਰੇ ਅਨੁਸਾਰ ਲੋਕ ਮਹੱਤਤਾ ਦੇ ਵੱਖ-ਵੱਖ ਮੁੱਦਿਆਂ ’ਤੇ ਵਿਧਾਇਕਾਂ ਨੂੰ ਸੰਵੇਦਨਸ਼ੀਲ ਬਨਾਉਣ ਲਈ ਵਿਧਾਨ ਸਭਾ ਸਪੀਕਰ ਵੱਲੋਂ ਆਰੰਭੀ ਗਈ ਮੁਹਿੰਮ ਦੇ ਹੇਠ ਸੰਧਵਾਂ ਪੰਜਾਬੀ ਭਾਸ਼ਾ/ ਮਾਂ ਬੋਲੀ ਬਾਰੇ 7 ਫਰਵਰੀ ਨੂੰ ਵਿਧਾਨ ਸਭਾ ਸਕੱਤਰੇਤ ਵਿਖੇ ਇੱਕ ਵਿਚਾਰ ਚਰਚਾ ਰੱਖੀ ਗਈ ਹੈ। ਜਿਸ ਵਿੱਚ ਵਿਧਾਇਕਾਂ, ਅਧਿਕਾਰੀਆਂ ਅਤੇ ਸਾਹਿਤਕਾਰਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਬੁਲਾਰੇ ਅਨੁਸਾਰ ਸੰਧਵਾਂ ਨੇ 21 ਫਰਵਰੀ ਨੂੰ ਮਨਾਏ ਜਾ ਰਹੇ ਕੌਮਾਂਤਰੀ ਮਾਂ ਬੋਲੀ ਦਿਹਾੜੇ ਦੇ ਮੱਦੇਨਜ਼ਰ ਇਸ ਵਾਰ ਮਾਂ ਬੋਲੀ ਨੂੰ ਪ੍ਰਫੁਲਿਤ ਕਰਨ ਵਾਸਤੇ ਇਹ ਵਿਚਾਰ-ਚਰਚਾ ਰੱਖੀ ਹੈ। ਇਸ ਦੇ ਨਾਲ ਹੀ ਸੂਬੇ ਦੀਆਂ ਅਦਾਲਤਾਂ ਵਿੱਚ ਮਾਤ ਭਾਸ਼ਾ ਪੰਜਾਬੀ ਨੂੰ ਲਾਗੂ ਕਰਨ ਸੰਬੰਧੀ ਵੀ ਵਿਧਾਇਕਾਂ ਨੂੰ ਸੰਵੇਦਨਸ਼ੀਲ ਬਣਾਇਆ ਜਾਵੇਗਾ।
ਗੌਰਤਲਬ ਹੈ ਕਿ ਪੰਜਾਬ ਸਰਕਾਰ ਵੱਲੋਂ ਵੀ ਮਾਤ ਭਾਸ਼ਾ ਦੀ ਅਹਿਮੀਅਤ ਬਾਰੇ ਲੋਕਾਂ ਨੂੰ ਜਾਣੂੰ ਕਰਵਾਉਣ ਅਤੇ ਪੰਜਾਬੀ ਨੂੰ ਲਾਗੂ ਕਰਨ ਸੰਬੰਧੀ ਮੁਹਿੰਮ ਆਰੰਭੀ ਹੋਈ ਹੈ। ਇਸ ਦੇ ਹੇਠ ਨਵੰਬਰ ਮਹੀਨੇ ਨੂੰ ਪੰਜਾਬੀ ਮਾਹ ਵਜੋਂ ਮਨਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਫੈਸਲਾ ਕਰਦਿਆਂ ਸੂਬੇ ਭਰ ਵਿੱਚ 21 ਫਰਵਰੀ ਤੱਕ ਸਾਰੇ ਬੋਰਡਾਂ ਤੇ ਪੰਜਾਬੀ ਭਾਸ਼ਾ ਨੂੰ ਪ੍ਰਮੁੱਖ ਤਰਜੀਹ ਦੇਣ ਦਾ ਐਲਾਨ ਕੀਤਾ। ਕੋਈ ਵੀ ਸਰਕਾਰੀ, ਪ੍ਰਾਈਵੇਟ ਜਾਂ ਹੋਰ ਬੋਰਡ ਉਤੇ ਸਭ ਤੋਂ ਉਪਰ ਪੰਜਾਬੀ ਭਾਸ਼ਾ ਲਿਖਣੀ ਲਾਜ਼ਮੀ ਹੋਵੇਗੀ, ਇਸ ਤੋਂ ਬਾਅਦ ਕੋਈ ਵੀ ਭਾਸ਼ਾ ਲਿਖੀ ਜਾ ਸਕਦੀ ਹੈ। ਕੌਮਾਂਤਰੀ ਮਾਂ ਬੋਲੀ ਦਿਵਸ 21 ਫਰਵਰੀ ਤੋਂ ਬਾਅਦ ਇਨਾਂ ਹੁਕਮਾਂ ਦੀ ਪਾਲਣਾ ਨਾ ਕਰਨ ਤੇ ਜੁਰਮਾਨੇ ਕੀਤੇ ਜਾਣਗੇ। ਵਿਧਾਨ ਸਭਾ ਸਪੀਕਰ ਨੇ ਅਦਾਲਤਾਂ ਵਿੱਚ ਵੀ ਪੰਜਾਬੀ ਨੂੰ ਲਾਗੂ ਕਰਵਾਉਣ ਦੀ ਮਹੱਤਤਾ ਬਾਰੇ ਲਾਮਬੰਦੀ ਕੀਤੀ ਜਾ ਰਹੀ ਹੈ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans