Menu

ਕੋਟਕਪੂਰਾ ਗੋਲੀ ਕਾਂਡ: ਲੋਕ 10 ਜਾਂ 14 ਫਰਵਰੀ ਨੂੰ ਐਸ.ਆਈ.ਟੀ. ਦੇ ਮੁਖੀ ਕੋਲ ਘਟਨਾ ਸੰਬੰਧੀ ਕੋਈ ਵੀ ਜਾਣਕਾਰੀ ਸਾਂਝੀ ਕਰ ਸਕਦੇ ਹਨ

05, ਫਰਵਰੀ: ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਮੁੱਖ ਪੜਾਅ ‘ਤੇ ਪਹੁੰਚਣ ਉਪਰੰਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੇ ਮੁਖੀ ਏ.ਡੀ.ਜੀ.ਪੀ. ਐਲ.ਕੇ. ਯਾਦਵ ਨੇ ਅੱਜ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਇਸ ਮਾਮਲੇ ਸੰਬੰਧੀ ਕੋਈ ਹੋਰ ਜਾਣਕਾਰੀ ਹੈ, ਜਿਸ ਨਾਲ ਇਸ ਮਾਮਲੇ ਦੇ ਨਤੀਜੇ ‘ਤੇ ਪ੍ਰਭਾਵ ਪੈ ਸਕਦਾ ਹੈ, ਉਹ ਨਿੱਜੀ ਤੌਰ ‘ਤੇ 10 ਫਰਵਰੀ ਜਾਂ 14 ਫਰਵਰੀ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ, ਪੰਜਾਬ ਪੁਲਿਸ ਹੈੱਡਕੁਆਰਟਰ, ਸੈਕਟਰ 9-ਸੀ ਵਿਖੇ ਸਥਿਤ ਉਨ੍ਹਾਂ ਦੇ ਦਫ਼ਤਰ ਉਨ੍ਹਾਂ ਨੂੰ ਮਿਲ ਕੇ ਸਾਂਝੀ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਦੀ ਘਟਨਾ 14 ਅਕਤੂਬਰ, 2015 ਨੂੰ ਵਾਪਰੀ ਸੀ।
ਉਨ੍ਹਾਂ ਕਿਹਾ ਕਿ ਲੋਕ ਇਸ ਸੰਬੰਧੀ ਵਟਸਐਪ ਨੰਬਰ 9875983237 ‘ਤੇ ਮੈਸੇਜ ਭੇਜ ਕੇ ਜਾਂ ਆਈ.ਡੀ. newsit2021kotkapuracase@gmail.com ‘ਤੇ ਈਮੇਲ ਕਰਕੇ ਵੀ ਜਾਣਕਾਰੀ ਸਾਂਝੀ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਇਸ ਪੜਾਅ ‘ਤੇ ਕਿਸੇ ਵੀ ਜ਼ਿੰਮੇਵਾਰ ਵਿਅਕਤੀ ਵੱਲੋਂ ਦਿੱਤੀ ਕੋਈ ਵੀ ਇਨਪੁਟ/ਜਾਣਕਾਰੀ ਐਸ.ਆਈ.ਟੀ. ਲਈ ਜਾਂਚ ਦੀ ਇਸ ਕਾਨੂੰਨੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਵਿੱਚ ਬਹੁਤ ਲਾਹੇਵੰਦ ਸਾਬਤ ਹੋ ਸਕਦੀ ਹੈ। ਏ.ਡੀ.ਜੀ.ਪੀ. ਨੂੰ ਸੌਂਪੀ ਇਸ ਜਿੰਮੇਵਾਰੀ ਨੂੰ ਨਿਭਾਉਣ ਵਿੱਚ ਐਸ.ਆਈ.ਟੀ. ਦਾ ਸਹਿਯੋਗ ਕਰਨ ਲਈ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਲਈ ਏ.ਡੀ.ਜੀ.ਪੀ. ਐਲ.ਕੇ. ਯਾਦਵ, ਆਈ.ਜੀ. ਰਾਕੇਸ਼ ਅਗਰਵਾਲ ਅਤੇ ਐੱਸ.ਐੱਸ.ਪੀ. ਮੋਗਾ ਗੁਲਨੀਤ ਸਿੰਘ ਖੁਰਾਣਾ ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਸੀ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans