Menu

ਵਿਧਾਨ ਸਭਾ ਸਪੀਕਰ ਵੱਲੋਂ ਪ੍ਰਾਇਮਰੀ ਸਕੂਲ ‘ਚ ਮਿਡ ਡੇਅ ਮੀਲ ਦੀ ਚੈਕਿੰਗ, ਬੱਚਿਆਂ ਨਾਲ ਬਹਿ ਕੇ ਖਾਣਾ ਖਾਧਾ

06 ਫਰਵਰੀ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਨੇੜਲੇ ਪਿੰਡ ਰੱਤੀ ਰੋਡੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਮਿਡ-ਡੇਅ ਮੀਲ ਸਕੀਮ ਅਧੀਨ ਵਿਦਿਆਰਥੀਆਂ ਨੂੰ ਦਿੱਤਾ ਜਾਂਦਾ ਖਾਣਾ ਚੈਕ ਕੀਤਾ ਅਤੇ ਨੰਨ੍ਹੇ-ਮੁੰਨੇ ਬੱਚਿਆਂ ਨਾਲ ਬਹਿ ਕੇ ਭੋਜਨ ਛਕਿਆ। ਦੁਪਹਿਰ ਵੇਲੇ ਹਲਕਾ ਕੋਟਕਪੂਰਾ ਦੇ ਪਿੰਡ ਰੱਤੀ ਰੋਡੀ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪੁੱਜੇ ਸੰਧਵਾਂ ਨੇ ਖਾਣੇ ਦੀ ਗੁਣਵੱਤਾ ਪ੍ਰਤੀ ਸੰਤੁਸ਼ਟੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਬੱਚਿਆਂ ਨੂੰ ਮਿਆਰੀ ਸਿੱਖਿਆ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਲੜੀ ਤਹਿਤ ਸਕੂਲਾਂ ਵਿੱਚ ਮਿਲਦੇ ਖਾਣੇ ਦੀ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਮੁੜ ਪੈਰਾਂ ਸਿਰ ਕਰਕੇ ਉਨ੍ਹਾਂ ਨੂੰ ਸ਼ਾਨਦਾਰ ਬਣਾਉਣਾ ਸਾਡਾ ਮੁੱਖ ਮਨੋਰਥ ਹੈ।
ਜ਼ਿਲ੍ਹਾ ਫ਼ਰੀਦਕੋਟ ਦੇ ਸਰਕਾਰੀ ਸਕੂਲਾਂ ਦੇ ਆਪਣੇ ਦੌਰੇ ਦੌਰਾਨ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੱਖ-ਵੱਖ ਚਾਰ ਸਰਕਾਰੀ ਸਕੂਲਾਂ ਨੂੰ 8 ਲੱਖ ਰੁਪਏ ਦੀ ਰਾਸ਼ੀ ਦੇ ਚੈਕ ਸੌਂਪੇ। ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਦੁਆਰੇਆਣਾ, ਸਰਕਾਰੀ ਹਾਈ ਸਕੂਲ ਵਾੜਾ ਦਰਾਕਾ, ਸਰਕਾਰੀ ਪ੍ਰਾਇਮਰੀ ਸਕੂਲ ਡੱਗੋ ਰੋਮਾਣਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਰੱਤੀ ਰੋੜੀ ਨੂੰ 2-2 ਲੱਖ ਰੁਪਏ ਦੇ ਚੈੱਕ ਦਿੱਤੇ। ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਵੈਲਫੇਅਰ ਕਲੱਬ ਨੂੰ 1 ਲੱਖ ਰੁਪਏ ਦੀ ਰਾਸ਼ੀ ਕਲੱਬ ਦਾ ਸਾਮਾਨ ਖ਼ਰੀਦਣ ਲਈ ਦਿੱਤੀ ਗਈ।
ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ)  ਨੀਲਮ ਰਾਣੀ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਸਕਰਨ ਸਿੰਘ,  ਮਨਪ੍ਰੀਤ ਸਿੰਘ ਧਾਲੀਵਾਲ ਪੀ.ਆਰ.ਓ/ਸਪੀਕਰ, ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਯੋਜਨਾ ਬੋਰਡ ਫ਼ਰੀਦਕੋਟ,  ਮਨਦੀਪ ਸਿੰਘ,  ਅਮਨਦੀਪ ਸਿੰਘ ਸੰਧੂ ਸਮੇਤ ਇਲਾਕੇ ਦੇ ਮੋਹਤਬਰ ਹਾਜ਼ਰ ਸਨ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans