Menu

ਖੇਡ ਮੰਤਰੀ ਮੀਤ ਹੇਅਰ ਵੱਲੋਂ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸਨਮਾਨ

07, ਫਰਵਰੀ – ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸਨਮਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਓਲੰਪਿਕ ਤਮਗ਼ਾ ਜੇਤੂ ਹਾਕੀ ਖਿਡਾਰੀਆਂ ਨੂੰ ਦਰਜਾ ਇਕ ਦੀਆਂ ਨੌਕਰੀਆਂ ਦੇ ਨਿਯੁਕਤੀਆਂ ਪੱਤਰ ਸੌਂਪਣਗੇ। ਮੀਤ ਹੇਅਰ ਨੇ ਕਿਹਾ ਕਿ ਭਗਵੰਨ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਬਣਾਉਣ ਲਈ ਕੋਈ ਕਸਰ ਨਹੀਂ  ਛੱਡੇਗੀ ਅਤੇ ਹਾਕੀ ਦੀ ਨਰਸਰੀ ਵਜੋਂ ਜਾਣਿਆ ਜਾਂਦਾ ਸੂਬਾ ਪੰਜਾਬ ਇਸ ਖੇਡ ਵਿੱਚ ਦੇਸ਼ ਦੀ ਅਗਵਾਈ ਕਰੇਗਾ। ਹਾਕੀ ਖੇਡ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਹਾਕੀ ਲੀਗ ਸ਼ੁਰੂ ਕਰਨ ਬਾਰੇ ਵੀ ਵਿਚਾਰਾਂ ਕੀਤੀਆਂ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਟੀਮ ਵਿੱਚ ਕਪਤਾਨ ਸਮੇਤ ਸੂਬੇ ਦੇ 10 ਖਿਡਾਰੀ ਹਨ। ਖਿਡਾਰੀਆਂ ਨੂੰ ਇਸ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਅਤੇ ਅਗਲੇ ਸਾਲ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਵਿਸ਼ਵ ਕੱਪ ਵਿੱਚ ਨਤੀਜੇ ਆਸ ਅਨੁਸਾਰ ਨਾ ਆਉਣ ‘ਤੇ ਉਨ੍ਹਾਂ ਖਿਡਾਰੀਆਂ ਨੂੰ ਹਿੰਮਤ ਨਾ ਹਾਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਜਿੱਤ-ਹਾਰ ਖੇਡ ਦਾ ਹਿੱਸਾ ਹੈ।
ਖੇਡ ਮੰਤਰੀ ਨੇ ਭਾਰਤੀ ਹਾਕੀ ਖਿਡਾਰੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਤੁਸੀਂ ਸਾਡਾ ਮਾਣ ਹੋ ਅਤੇ ਨੌਜਵਾਨਾਂ ਦੇ ਰੋਲ ਮਾਡਲ ਹੋ, ਇਸ ਲਈ ਤੁਹਾਡਾ ਸਾਡੇ ਨੌਜਵਾਨ ਖਿਡਾਰੀਆਂ ਤੇ ਬਹੁਤ ਪ੍ਰਭਾਵ ਹੈ ਜਿਸ ਕਰਕੇ ਤੁਸੀਂ ਆਪੋ-ਆਪਣੇ ਖੇਤਰਾਂ ਵਿੱਚ ਨਵੀਂ ਉਮਰ ਦੇ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਵੋਂ। ਤੁਹਾਡੀ ਹੌਸਲਾ ਅਫਜ਼ਾਈ ਬੱਚਿਆਂ ਲਈ ਉਤਸ਼ਾਹ ਦਾ ਕੰਮ ਕਰੇਗੀ। ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਖੇਡ ਮੰਤਰੀ ਨੂੰ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਮੁਕਾਬਲਿਆਂ ਵਿੱਚ ਦੇਸ਼ ਤੇ ਸੂਬੇ ਦਾ ਨਾਮ ਰੌਸ਼ਨ ਕਰਨ ਅਤੇ ਆਪਣਾ ਪ੍ਰਦਰਸ਼ਨ ਹੋਰ ਬਿਹਤਰ ਕਰਨ ਲਈ ਪੂਰੇ ਯਤਨ ਕਰਨਗੇ। ਟੀਮ ਦੇ ਮਿਡਫੀਲਡਰ ਅਤੇ ਓਲੰਪਿਕ ਖੇਡਾਂ ਵਿੱਚ ਭਾਰਤ ਦੇ ਕਪਤਾਨ ਰਹੇ ਮਨਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਨ ਤੇ ਧੰਨਵਾਦ ਕੀਤਾ। ਭਾਰਤੀ ਹਾਕੀ ਖਿਡਾਰੀ ਕਪਤਾਨ ਹਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ, ਹਾਰਦਿਕ ਸਿੰਘ, ਅਕਾਸ਼ਦੀਪ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ, ਕ੍ਰਿਸ਼ਨ ਪਾਠਕ, ਸੁਖਜੀਤ ਸਿੰਘ ਦਾ ਸਨਮਾਨ ਕੀਤਾ ਗਿਆ । ਇਸ ਮੌਕੇ ਓਲੰਪਿਕ ਤਮਗ਼ਾ ਜਿੱਤਣ ਵਾਲੇ ਖਿਡਾਰੀਆਂ ਰੁਪਿੰਦਰ ਪਾਲ ਸਿੰਘ, ਦਿਲਪ੍ਰੀਤ ਸਿੰਘ ਤੇ ਸਿਮਰਨਜੀਤ ਸਿੰਘ ਦਾ ਵੀ ਸਨਮਾਨ ਕੀਤਾ ਗਿਆ। ਹਾਕੀ ਖਿਡਾਰੀਆਂ ਵੱਲੋਂ ਖੇਡ ਮੰਤਰੀ ਨੂੰ ਆਪਣੇ ਆਟੋਗ੍ਰਾਫ ਵਾਲੀ ਟੀ ਸ਼ਰਟ ਤੇ ਹਾਕੀ ਸਟਿੱਕ ਭੇਂਟ ਕੀਤੀ ਗਈ।ਇਸ ਮੌਕੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਅਮਿਤ ਤਲਵਾੜ ਵੀ ਹਾਜ਼ਰ ਸਨ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans