Menu

ਸਪੀਕਰ ਸੰਧਵਾਂ ਅਤੇ ਮੰਤਰੀ ਅਨਮੋਲ ਗਗਨ ਮਾਨ ਸਣੇ ਵੱਖ ਵੱਖ ਸ਼ਖ਼ਸੀਅਤਾਂ ਵੱਲੋਂ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

09, ਫਰਵਰੀ- ਮਹਿਲ ਕਲਾਂ ਦੇ ਪਿੰਡ ਕੁਤਬਾ ਵਿਖੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਦੌਰਾਨ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਲਾਭ ਸਿੰਘ ਉਗੋਕੇ ਸਣੇ ਹੋਰ ਸ਼ਖ਼ਸੀਅਤਾਂ ਨੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੁਤਬਾ-ਬਾਹਮਣੀਆਂ ਇਕ ਇਤਿਹਾਸਕ ਪਿੰਡ ਹੈ ਜਿੱਥੇ ਵੱਡੇ ਘੱਲੂਘਾਰੇ ਸਮੇਂ ਅਹਿਮਦ ਸ਼ਾਹ ਅਬਦਾਲੀ ਦੀਆਂ ਫੌਜਾਂ ਨਾਲ ਲੋਹਾ ਲੈਂਦਿਆਂ ਵੱਡੀ ਗਿਣਤੀ ਸਿੰਘਾਂ ਨੇ ਸ਼ਹਾਦਤ ਦਾ ਜਾਮ ਪੀਤਾ, ਜਿਨ੍ਹਾਂ ਦੀ ਸ਼ਹਾਦਤ ਨੂੰ ਭੁਲਾਇਆ ਨਹੀਂ ਜਾ ਸਕਦਾ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਜੇਕਰ ਅਬਦਾਲੀ ਵਰਗੇ ਮੁਗਲਾਂ ਨੂੰ ਕੋਈ ਚੁਣੌਤੀ ਦੇ ਸਕਦਾ ਸੀ ਤਾਂ ਉਹ ਸਿੰਘ ਹੀ ਸਨ, ਜਿਨ੍ਹਾਂ ਨੇ ਆਪਣੀਆਂ ਜਾਨਾਂ ਦੀ ਪਰਵਾਹ ਨਹੀਂ ਕੀਤੀ ਅਤੇ ਬਹਾਦਰੀ ਨਾਲ ਲੜਦੇ ਹੋਇਆਂ ਸ਼ਹੀਦੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਸੰਬੋਧਨ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਅੱਗੇ ਪਿੰਡ ’ਚ ਸ਼ਹੀਦਾਂ ਦੀ ਢੁਕਵੀਂ ਯਾਦਗਾਰ ਬਣਾਉਣ ਦੀ ਮੰਗ ਰੱਖੀ। ਪੰਡੋਰੀ ਨੇ ਕਿਹਾ ਕਿ ਇਸ ਇਤਿਹਾਸਕ ਪਿੰਡ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਤੇ ਖਾਸ ਕਰਕੇ ਇਸ ਇਲਾਕੇ ਵਿੱਚ ਨਹਿਰੀ ਪਾਣੀ ਦੀ ਪਹੁੰਚ ਵਾਸਤੇ ਖਾਲਾਂ, ਕੱਸੀਆਂ, ਰਜਬਾਹੇ ਦਾ ਕੰਮ ਪਹਿਲ ਦੇ ਆਧਾਰ ’ਤੇ ਕਰਵਾਇਆ ਜਾਵੇਗਾ, ਜੋ ਕਿ ਵਿਭਾਗ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਕੋਲ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਰਾਏਕੋਟ ਹਾਕਮ ਸਿੰਘ ਠੇਕੇਦਾਰ, ਵਿਧਾਇਕ ਭਦੌੜ ਲਾਭ ਸਿੰਘ ਉਗੋਕੇ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ, ਐਸਡੀਐਮ ਗੋਪਾਲ ਸਿੰਘ ਤੇ ਹੋਰ ਸ਼ਖ਼ਸੀਅਤਾਂ ਨੇ ਸ਼ਰਧਾਂਜਲੀ ਭੇਟ ਕੀਤੀ।

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ,ਦਿੱਲੀ ਹਾਈਕੋਰਟ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੇ ਆਪ ਨੇਤਾ ਮਨੀਸ਼ ਸਿਸੋਦੀਆ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਸਲਮਾਨ ਖਾਨ ਦੇ ਘਰ ਦੇ…

ਚੰਡੀਗੜ੍ਹ 8 ਮਈ : ਮੁੰਬਈ ਵਿਚ ਅਦਾਕਾਰ ਸਲਮਾਨ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40205 posts
  • 0 comments
  • 0 fans