Menu

ਅਕਾਲੀ ਦਲ ਨੂੰ ਝਟਕਾ, ਸੂਬਾ ਮੀਤ ਪ੍ਰਧਾਨ ਅਤੇ ਯੂਥ ਵਿੰਗ ਮੀਤ ਪ੍ਰਧਾਨ ਭਾਜਪਾ ‘ਚ ਸ਼ਾਮਲ

10 ਫਰਵਰੀ 2023- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਭਾਜਪਾ ਦੇ ਸੂਬਾਈ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੂਬਾ ਮੀਤ ਪ੍ਰਧਾਨ ਅਤੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਆਪਣੇ ਸਮਰਥਕਾਂ ਸਮੇਤ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ। ਅਸ਼ਵਨੀ ਸ਼ਰਮਾ ਨੇ ਉਨ੍ਹਾਂ ਨੂੰ ਭਾਜਪਾ ਪਰਿਵਾਰ ਦੀ ਮੁਢਲੀ  ਮੈਂਬਰਸ਼ਿਪ ਦਿਵਾਈ ਅਤੇ ਉਨ੍ਹਾਂ ਨੂੰ ਪਾਰਟੀ ਦਾ ਸਰੋਪਾ ਦੇ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਰਾਜੇਸ਼ ਬਾਗਾ, ਬਿਕਰਮਜੀਤ ਸਿੰਘ ਚੀਮਾ, ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਗੜ੍ਹੀ ਆਦਿ ਵੀ ਹਾਜ਼ਰ ਸਨ। ਜੀਵਨ ਗੁਪਤਾ ਨੇ ਇਸ ਮੌਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਸਾਰੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅੱਜ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾ.) ਦੇ ਸੂਬਾ ਮੀਤ ਪ੍ਰਧਾਨ ਜਸਪਾਲ ਸਿੰਘ ਗਗਰੋਲੀ (ਸੰਗਰੂਰ), ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਭੰਗੂ (ਸੰਗਰੂਰ), ਵਪਾਰੀ ਆਗੂ ਸਕਸ਼ਮ ਬਾਂਸਲ (ਨਾਭਾ) ਅਤੇ ਵਪਾਰੀ ਪ੍ਰੀਤਇੰਦਰ ਬੁੱਗਾ (ਅਮਲੋਹ) ਆਪਣੇ ਸਾਥੀਆਂ ਸਮੇਤ ਅਤੇ ਕਈ ਹੋਰ ਲੋਕ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਹਨ। ਜੀਵਨ ਗੁਪਤਾ ਨੇ ਕਿਹਾ ਕਿ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਸਾਰੇ ਨਵੇਂ ਮੈਂਬਰ ਪਿਛਲੇ ਕਈ ਸਾਲਾਂ ਤੋਂ ਜਨਤਾ ਦੀ ਸੇਵਾ ਕਰ ਰਹੇ ਹਨ ਅਤੇ ਭਾਜਪਾ ਪਰਿਵਾਰ ਵਿੱਚ ਇਨ੍ਹਾਂ ਸਾਰੇ ਨਵੇਂ ਵਰਕਰਾਂ ਨੂੰ ਪਾਰਟੀ ਵਿੱਚ ਬਣਦਾ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਨਵੇਂ ਮੈਂਬਰਾਂ ਨੇ ਪਾਰਟੀ ਵੱਲੋਂ ਉਨ੍ਹਾਂ ’ਤੇ ਜਤਾਏ ਗਏ ਭਰੋਸੇ ’ਤੇ ਖਰਾ ਉਤਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸੁਰਿੰਦਰ ਸਿੰਘ ਘੁਮਾਣਾ, ਸੁਰਿੰਦਰ ਸਿੰਘ ਚੰਦੂਆ, ਭੁਪਿੰਦਰ ਸਿੰਘ ਗੋਲੂ ਤੇ ਜਗੀਰ ਸਿੰਘ ਆਦਿ ਵੀ ਹਾਜ਼ਰ ਸਨ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans