Menu

ਫ਼ਿਲਮ ਦੀ ਪ੍ਰਮੋਸ਼ਨ ’ਚ ਰੁੱਝੇ ਸੰਸਦ ਮੈਂਬਰ ਸੰਨੀ ਦਿਓਲ ’ਤੇ ਮਨੀਸ਼ ਤਿਵਾੜੀ ਨੇ ਕੱਸਿਆ ਤੰਜ਼

13 ਫਰਵਰੀ 2023-ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਅਦਾਕਾਰ ਸੰਨੀ ਦਿਓਲ ਇਹਨੀਂ ਦਿਨੀਂ ਆਪਣੀ ਫਿਲਮ ‘ਗਦਰ-2’ ਦੀ ਪ੍ਰਮੋਸ਼ਨ ‘ਚ ਰੁੱਝੇ ਹੋਏ ਹਨ। ਇਸ ਦੇ ਚਲਦਿਆਂ ਵਿਰੋਧੀ ਧਿਰ ਨੇ ਆਪਣੇ ਹਲਕੇ ਤੋਂ ਗੈਰਹਾਜ਼ਰ ਰਹੇ ਸੰਨੀ ਦਿਓਲ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ।ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਉਹਨਾਂ ’ਤੇ ਤੰਜ਼ ਕੱਸਦਿਆਂ ਟਵੀਟ ਕੀਤਾ ਹੈ।  ਉਹਨਾਂ ਨੇ ਇਕ ਵੀਡੀਓ ਨੂੰ ਰੀਟਵੀਟ ਕਰਦਿਆਂ ਲਿਖਿਆ, “ਇਹ ਸੱਜਣ 4 ਮਿਲੀਅਨ ਆਬਾਦੀ (2 ਮਿਲੀਅਨ ਵੋਟਰਾਂ) ਵਾਲੀ ਗੁਰਦਾਸਪੁਰ ਲੋਕ ਸਭਾ ਸੀਟ ਦੀ ਨੁਮਾਇੰਦਗੀ ਕਰਦੇ ਹਨ। ਸ਼ਾਇਦ ਹੀ ਇਹਨਾਂ ਨੇ ਕਦੇ ਆਪਣੇ ਹਲਕੇ ਦਾ ਦੌਰਾ ਕਰਕੇ ਹਲਕਾ ਨਿਵਾਸੀਆਂ ਨਾਲ ਗੱਲਬਾਤ ਕੀਤੀ ਹੋਵੇ। ਪਿਛਲੇ ਸਾਲਾਂ ਦੌਰਾਨ ਇਹਨਾਂ ਵੱਲੋਂ ਲੋਕ ਸਭਾ ਵਿਚ ਇਕ ਵੀ ਸ਼ਬਦ ਨਹੀਂ ਬੋਲਿਆ ਗਿਆ। ਅਜੇ ਇਕ ਸਾਲ ਹੋਰ ਬਾਕੀ ਹੈ”। ਇਸ ਦੇ ਨਾਲ ਉਹਨਾਂ ਨੇ ਸੰਨੀ ਦਿਓਲ ਨੂੰ ਟੈਗ ਵੀ ਕੀਤਾ ਹੈ।ਦੱਸ ਦੇਈਏ ਕਿ ਦੋ ਦਿਨ ਪਹਿਲਾਂ ਸੰਨੀ ਦਿਓਲ ਫਿਲਮ ਦੀ ਪ੍ਰਮੋਸ਼ਨ ਲਈ ਅਮੀਸ਼ਾ ਪਟੇਲ ਨਾਲ ਬਿੱਗ ਬੌਸ ਦੇ ਫਾਈਨਲ ਰਾਊਂਡ ‘ਚ ਪਹੁੰਚੇ ਸਨ। ਉਹਨਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਟ੍ਰੋਲ ਹੋ ਰਿਹਾ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਉਹ ਗੁਰਦਾਸਪੁਰ ਲੋਕ ਸਭਾ ਸੀਟ ਲਈ ਟ੍ਰੋਲ ਹੋਏ ਹਨ। ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਸੁਰਖੀਆਂ ‘ਚ ਆ ਚੁੱਕੇ ਹਨ। ਪਿਛਲੇ ਸਾਲ ਅਕਤੂਬਰ ਵਿਚ ਲੋਕਾਂ ਨੇ ਬਾਜ਼ਾਰਾਂ ਵਿਚ ਉਹਨਾਂ ਦੀ ਗੁੰਮਸ਼ੁਦਗੀ ਦੇ ਪੋਸਟਰ ਵੀ ਲਗਾਏ ਸਨ।

 

 

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans