Menu

ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਦੇ ਸਕੂਲਾਂ ਵਿੱਚ ਨਿਰਮਾਣ ਕਾਰਜ ਜਾਰੀ

13, ਫਰਵਰੀ –      ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਦਰਸ਼ੀ ਸੋਚ ਸਿੱਖਿਆ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਿੱਖਿਆ ਸੁਧਾਰਾਂ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।  ਇਸੇ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਦੇ ਵੱਖ-ਵੱਖ ਸਕੂਲਾਂ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ. ਸੁਖਵੀਰ ਸਿੰਘ ਬੱਲ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ,ਉੱਪ ਜ਼ਿਲ੍ਹਾ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਦੀ ਅਗਵਾਈ ਵਿੱਚ ਨਿਰਮਾਣ ਕਾਰਜ ਜਾਰੀ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਟੇਟ ਕੋਰ ਕਮੇਟੀ ਮੈਂਬਰ ਲਵਜੀਤ ਸਿੰਘ ਗਰੇਵਾਲ ਅਤੇ ਸਹਾਇਕ ਕੋਆਰਡੀਨੇਟਰ ਸਮਾਰਟ ਸਕੂਲ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਿਭਾਗ ਵੱਲੋਂ ਜਾਰੀ ਕੀਤੇ ਫੰਡਾਂ ਨਾਲ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ, ਜਲਦੀ ਹੀ ਸਕੂਲਾਂ ਦੀ ਨਵੀਂ ਦਿੱਖ ਉੱਭਰ ਕੇ ਸਾਹਮਣੇ ਆਵੇਗੀ।  ਸੀ.ਐਚ.ਟੀ ਗੁਰਦਿੱਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਸੁਹਾਵਾਲਾ ਵਿਖੇ ਸਕੂਲ ਦੀ ਇਮਾਰਤ ਦੇ ਨਵੀਨੀਕਰਨ ਦੀ ਸਖ਼ਤ ਜ਼ਰੂਰਤ ਸੀ। ਵਿਭਾਗ ਵੱਲੋਂ ਸਕੂਲ ਦੀ ਜ਼ਰੂਰਤ ਅਨੁਸਾਰ  ਫੰਡ ਜਾਰੀ ਕਰ ਦਿੱਤੇ ਗਏ ਹਨ। ਇਸ ਲਈ ਸਿੱਖਿਆ ਮੰਤਰੀ ਬੈਂਸ ਅਤੇ ਸਿੱਖਿਆ ਅਧਿਕਾਰੀਆਂ ਦਾ ਧੰਨਵਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਨਿਰਮਾਣ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਜਿਸ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਇਸ ਨਿਰਮਾਣ ਕਾਰਜ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਅਤੇ ਸਮਾਂਬੱਧ ਨਿਰਮਾਣ ਕਾਰਜ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੂਲ ਸਟਾਫ਼ ਮੈਡਮ ਪਰਮਿੰਦਰ ਕੌਰ, ਅਧਿਆਪਕ ਜਨਕ ਰਾਜ, ਮੈਡਮ ਸਰੋਜ ਰਾਣੀ ਅਤੇ ਮੈਡਮ ਪ੍ਰਵੀਨ ਰਾਣੀ ਵੱਲੋਂ ਇਸ ਨਿਰਮਾਣ ਕਾਰਜ ਨੂੰ ਪੂਰਾ ਕਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਜਲਦੀ ਹੀ ਸਕੂਲ ਦੀ ਇਮਾਰਤ ਦਾ ਨਵੀਨੀਕਰਨ ਦਾ ਕੰਮ ਪੂਰਾ ਕਰਕੇ ਵਿਦਿਆਰਥੀਆਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans