Menu

ਜਲੰਧਰ ਅਤੇ ਅੰਬਾਲਾ ਸਮੇਤ ਅੱਠ ਥਾਵਾਂ ਤੇ ਸਾਬਕਾ ਸੈਨਿਕਾਂ ਲਈ ਬਨਣਗੇ ਨਵੇਂ ਹਸਪਤਾਲ

15 ਫਰਵਰੀ 2023-ਪੰਜਾਬ ਵਿੱਚ ਜਲੰਧਰ ਅਤੇ ਹਰਿਆਣਾ ਵਿੱਚ ਅੰਬਾਲਾ ਦੇਸ਼ ਦੇ ਉਨ੍ਹਾਂ ਅੱਠ ਸ਼ਹਿਰਾਂ ਵਿੱਚ ਸ਼ਾਮਲ ਹਨ, ਜਿੱਥੇ ਸਾਬਕਾ ਸੈਨਿਕ ਯੋਗਦਾਨੀ ਸਿਹਤ ਯੋਜਨਾ (ਈ.ਸੀ.ਐਚ.ਐਸ.) ਤਹਿਤ ਸਾਬਕਾ ਸੈਨਿਕਾਂ ਲਈ ਸਮਰਪਿਤ ਹਸਪਤਾਲ ਸਥਾਪਿਤ ਕੀਤੇ ਜਾਣ ਦੀ ਤਜਵੀਜ਼ ਹੈ।  ਦੋਵਾਂ ਸੂਬਿਆਂ ਵਿੱਚ ਸਾਬਕਾ ਸੈਨਿਕਾਂ ਦੀ ਵੱਡੀ ਆਬਾਦੀ ਹੈ। ਰੱਖਿਆ ਮੰਤਰਾਲੇ ਦੁਆਰਾ 3 ਫਰਵਰੀ ਨੂੰ ਸੰਸਦ ਵਿੱਚ ਰੱਖੇ ਗਏ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਰਜਿਸਟਰਡ ਸਾਬਕਾ ਸੈਨਿਕਾਂ ਦੀ ਗਿਣਤੀ 3,27,212 ਅਤੇ ਹਰਿਆਣਾ ਵਿੱਚ 1,66,279 ਰਜਿਸਟਰਡ ਸਾਬਕਾ ਸੈਨਿਕ ਹਨ।ਹੋਰ ਥਾਵਾਂ ਜਿੱਥੇ ਸਾਬਕਾ ਸੈਨਿਕਾਂ ਲਈ ਹਸਪਤਾਲ ਬਣਾਏ ਜਾਣ ਦੀ ਉਮੀਦ ਹੈ, ਉਨ੍ਹਾਂ ਵਿੱਚ ਨਵੀਂ ਦਿੱਲੀ, ਦੇਹਰਾਦੂਨ, ਬਰੇਲੀ, ਬੈਂਗਲੁਰੂ, ਹੈਦਰਾਬਾਦ, ਚੇਨਈ, ਅਤੇ ਦੇਹਰਾਦੂਨ ਸ਼ਾਮਲ ਹਨ।

ਯੋਜਨਾ ਤਹਿਤ 200 ਤੋਂ 300 ਬਿਸਤਰਿਆਂ ਵਾਲੇ ਹਸਪਤਾਲ ਬਣਾਏ ਜਾਣਗੇ, ਅਤੇ ਇਨ੍ਹਾਂ ਦਾ ਬੁਨਿਆਦੀ ਢਾਂਚਾ ਰੱਖਿਆ ਵਿਭਾਗ ਦੀਆਂ ਜ਼ਮੀਨਾਂ ‘ਤੇ ਵਿਕਸਤ ਕੀਤਾ ਜਾਵੇਗਾ। ਇਨ੍ਹਾਂ ਹਸਪਤਾਲਾਂ ਵਿੱਚ ਆਮ, ਭਾਵ ਗ਼ੈਰ-ਸੈਨਿਕ ਮਰੀਜ਼ਾਂ ਦਾ ਇਲਾਜ ਵੀ ਕੀਤਾ ਜਾ ਸਕਦਾ ਹੈ।ਈ.ਸੀ.ਐਚ.ਐਸ. ਦੀ ਸ਼ੁਰੂਆਤ 2003 ਵਿੱਚ ਕੀਤੀ ਗਈ, ਜਿਸ ਤਹਿਤ ਸਾਬਕਾ ਸੈਨਿਕਾਂ, ਉਨ੍ਹਾਂ ਦੇ ਹੱਕਦਾਰ ਆਸ਼ਰਿਤਾਂ ਅਤੇ ਕੁਝ ਹੋਰ ਹੱਕਦਾਰ ਸ਼੍ਰੇਣੀਆਂ ਨੂੰ ਇਸ ਦੁਆਰਾ ਚਲਾਏ ਜਾਣ ਵਾਲੇ ਪੋਲੀਕਲੀਨਿਕਾਂ ਦੇ ਇੱਕ ਰਾਸ਼ਟਰਵਿਆਪੀ ਨੈਟਵਰਕ ਦੇ ਨਾਲ-ਨਾਲ ਵੱਡੀ ਗਿਣਤੀ ਵਿੱਚ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਨਕਦ ਰਹਿਤ ਡਾਕਟਰੀ ਇਲਾਜ ਦੀ ਸੁਵਿਧਾ ਪ੍ਰਦਾਨ ਕੀਤੀ ਜਾਂਦੀ ਹੈ। ਈ.ਸੀ.ਐਚ.ਐਸ. ਦਾ ਦੇਸ਼ ਭਰ ਵਿੱਚ 45 ਲੱਖ ਤੋਂ ਵੱਧ ਲਾਭਪਾਤਰੀਆਂ ਦਾ ਗਾਹਕ ਆਧਾਰ ਹੈ, ਜਿਸ ਵਿੱਚ ਪਤੀ-ਪਤਨੀ ਅਤੇ ਕੁਝ ਮਾਮਲਿਆਂ ਵਿੱਚ ਸਾਬਕਾ ਸੈਨਿਕਾਂ ਦੇ ਬੱਚੇ ਜਾਂ ਮਾਪੇ ਸ਼ਾਮਲ ਹਨ। ਨਵੇਂ ਤਜਵੀਜ਼ਸ਼ੁਦਾ ਹਸਪਤਾਲਾਂ ਦੀ ਸਥਾਪਨਾ ਉਨ੍ਹਾਂ ਥਾਵਾਂ ‘ਤੇ ਕੀਤੀ ਜਾ ਰਹੀ ਹੈ ਜਿੱਥੇ ਸਾਬਕਾ ਸੈਨਿਕਾਂ ਦੀ ਵੱਡੀ ਆਬਾਦੀ ਹੈ।ਈ.ਸੀ.ਐਚ.ਐਸ. ਦੀ ਸਥਾਪਨਾ ਤੋਂ ਪਹਿਲਾਂ, ਸਾਬਕਾ ਸੈਨਿਕ ਮਿਲਟਰੀ ਹਸਪਤਾਲਾਂ ਵਿੱਚ ਇਲਾਜ ਕਰਵਾਇਆ ਕਰਦੇ ਸਨ। ਇਸ ਦੀ ਕਲਪਨਾ ਇਨ੍ਹਾਂ ਹਸਪਤਾਲਾਂ ‘ਤੇ ਕੰਮ ਦਾ ਬੋਝ ਘਟਾਉਣ ਅਤੇ ਸਾਬਕਾ ਸੈਨਿਕਾਂ ਨੂੰ ਵਧੇਰੇ ਸੁਵਿਧਾਜਨਕ ਥਾਵਾਂ ‘ਤੇ ਡਾਕਟਰੀ ਸਹੂਲਤਾਂ ਪ੍ਰਦਾਨ ਕਰਨ ਲਈ ਕੀਤੀ ਗਈ ਸੀ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans