Menu

ਛੋਟੇ ਸ਼ਹਿਰਾਂ ਵਿੱਚ ਨਵੇਂ ਅਰਬਨ ਅਸਟੇਟ ਵਿਕਸਤ ਕੀਤੇ ਜਾਣਗੇ

16, ਫਰਵਰੀ : ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਅਤਿ-ਆਧੁਨਿਕ ਸਹੂਲਤਾਂ  ਨੂੰ ਯਕੀਨੀ ਬਣਾਉਣ ਵਾਸਤੇ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਸਬੰਧਤ ਅਧਿਕਾਰੀਆਂ ਨੂੰ  ਨਵੀਆਂ ਅਰਬਨ ਅਸਟੇਟ ਵਿਕਸਤ ਕਰਨ ਲਈ ਜ਼ਮੀਨਾਂ ਦੀ ਸ਼ਨਾਖ਼ਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਮਨਜ਼ੂਰਸ਼ੁਦਾ ਕਾਲੋਨੀਆਂ ਵਿੱਚ ਜਾਇਜ਼ਾ ਲੈਣ ਵਾਸਤੇ ਟੀਮਾਂ ਭੇਜਣ ਲਈ ਵੀ ਕਿਹਾ। ਅਮਨ ਅਰੋੜਾ ਨੇ ਪੁੱਡਾ ਭਵਨ ਵਿਖੇ ਗਰੇਟਰ ਲੁਧਿਆਣਾ ਏਰੀਆ ਡਿਵੈੱਲਪਮੈਂਟ ਅਥਾਰਟੀ (ਗਲਾਡਾ), ਪਟਿਆਲਾ ਵਿਕਾਸ ਅਥਾਰਟੀ (ਪੀ.ਡੀ.ਏ.) ਅਤੇ ਬਠਿੰਡਾ ਵਿਕਾਸ ਅਥਾਰਟੀ (ਬੀ.ਡੀ.ਏ.) ਦੇ ਪ੍ਰਗਤੀ ਅਧੀਨ ਵਿਕਾਸ ਪ੍ਰਾਜੈਕਟਾਂ ਅਤੇ ਹੋਰ ਮਹੱਤਵਪੂਰਨ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਰੱਖੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਗ਼ੈਰ-ਕਾਨੂੰਨੀ ਕਾਲੋਨੀਆਂ ਅਤੇ ਅਣਅਧਿਕਾਰਤ ਉਸਾਰੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿਕਾਸ ਕਾਰਜ ਕਰਵਾਉਣ ਲਈ ਰੈਜ਼ੀਡੈਂਟਜ਼ ਵੈੱਲਫੇਅਰ ਐਸੋਸੀਏਸ਼ਨਾਂ (ਆਰ.ਡਬਲਿਊ.ਏਜ਼) ਨਾਲ ਮੀਟਿੰਗਾਂ ਕਰਨ ਤਾਂ ਜੋ ਮਨਜ਼ੂਰਸ਼ੁਦਾ ਕਾਲੋਨੀਆਂ ਦੇ ਵਸਨੀਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ  ਅਜੋਏ ਕੁਮਾਰ ਸਿਨਹਾ ਅਤੇ ਮੁੱਖ ਪ੍ਰਸ਼ਾਸਕ ਪੁੱਡਾ  ਅਪਨੀਤ ਰਿਆਤ ਨਾਲ ਗਲਾਡਾ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਮੁੱਖ ਪ੍ਰਸ਼ਾਸਕ ਗਲਾਡਾ ਅਮਰਪ੍ਰੀਤ ਕੌਰ ਸੰਧੂ ਨੂੰ ਸਾਰੇ ਪ੍ਰਗਤੀ ਅਧੀਨ ਪ੍ਰਾਜੈਕਟਾਂ ਨੂੰ ਨਿਰਧਾਰਤ ਸਮੇਂ ਵਿੱਚ ਨੇਪਰੇ ਚਾੜ੍ਹਨ ਲਈ ਕਿਹਾ। ਉਨ੍ਹਾਂ ਨੇ ਦੁੱਗਰੀ ਅਰਬਨ ਅਸਟੇਟ ਨੇੜੇ 200 ਫੁੱਟ ਚੌੜੀ ਸੜਕ, ਜੋ ਲੁਧਿਆਣਾ ਸ਼ਹਿਰ ਨੂੰ ਮੁੱਖ ਸੰਪਰਕ ਪ੍ਰਦਾਨ ਕਰਦੀ ਹੈ, ਦੇ ਕੰਮ ਨੂੰ ਜਲਦ ਤੋਂ ਜਲਦ ਮੁਕੰਮਲ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ।
ਮੁੱਖ ਪ੍ਰਸ਼ਾਸਕ ਪੀ.ਡੀ.ਏ. ਅਤੇ ਬੀ.ਡੀ.ਏ. ਗੌਤਮ ਜੈਨ ਨੇ ਕੈਬਨਿਟ ਮੰਤਰੀ ਨੂੰ ਵਿਕਾਸ ਅਥਾਰਟੀਆਂ ਦੀ ਵਿੱਤੀ ਸਥਿਤੀ ਬਾਰੇ ਜਾਣੂੰ ਕਰਵਾਇਆ ਅਤੇ ਮਾਲੀਆ ਵਧਾਉਣ ਲਈ ਚੁੱਕੇ ਜਾ ਰਹੇ ਕਦਮਾਂ ਦੇ ਵੇਰਵੇ ਵੀ ਸਾਂਝੇ ਕਰਨ ਦੇ ਨਾਲ-ਨਾਲ ਜਾਇਦਾਦਾਂ ਦੀਆਂ ਆਗਾਮੀ ਨਿਲਾਮੀਆਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਰੈਗੂਲਰਾਈਜ਼ੇਸ਼ਨ ਲਈ ਆਏ ਕੇਸਾਂ ਦੀ ਸਥਿਤੀ ਅਤੇ ਇਨ੍ਹਾਂ ਦੋਵੇਂ ਵਿਕਾਸ ਅਥਾਰਟੀਆਂ ਦੀ ਨਵੇਂ ਪ੍ਰਾਜੈਕਟਾਂ ਸੰਬੰਧੀ ਯੋਜਨਾ ਬਾਰੇ ਵੀ ਜਾਣਕਾਰੀ ਦਿੱਤੀ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans