Menu

ਪਾਸਪੋਰਟ ਦੀ ਵੈਰੀਫਿਕੇਸ਼ਨ ਪੰਜ ਦਿਨਾਂ ’ਚ, ਪੜ੍ਹੋ ਪੂਰੀ ਖ਼ਬਰ

17 ਫਰਵਰੀ- ਪਾਸਪੋਰਟ ਬਣਵਾਉਣ ਲਈ ਪੁਲਿਸ ਵੈਰੀਫਿਕੇਸ਼ਨ ’ਚ ਹੁਣ 15 ਦਿਨਾਂ ਦਾ ਸਮਾਂ ਨਹੀਂ ਲੱਗੇਗਾ, ਸਗੋਂ ਮਹਿਜ਼ ਪੰਜ ਦਿਨਾਂ ’ਚ ਹੀ ਆਨਲਾਈਨ ਵੈਰੀਫਿਕੇਸ਼ਨ ਹੋ ਜਾਵੇਗੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਪੁਲਿਸ ਦੇ 76ਵੇਂ ਸਥਾਪਨਾ ਦਿਵਸ ਮੌਕੇ ਕਰਵਾਏ ਸਮਾਗਮ ’ਚ ਪਾਸਪੋਰਟ ਵੈਰੀਫਿਕੇਸ਼ਨ ਦੀ ਪੂਰੀ ਤਰ੍ਹਾਂ ਆਨਲਾਈਨ ਸਹੂਲਤ ਨੂੰ ਲੋਕ ਅਰਪਣ ਕਰਨ ਮੌਕੇ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਨੇ ਮੋਬਾਈਲ ਫੋਰੈਂਸਿਕ ਵਾਹਨ ਜਨਤਾ ਨੂੰ ਸਮਰਪਿਤ ਕੀਤੇ। ਉਨ੍ਹਾਂ ਕਿਹਾ ਕਿ ਦਿੱਲੀ ’ਚ ਮੋਬਾਈਲ ਟੈਬਲੇਟ ਨਾਲ ਟਰਾਂਸਪੋਰਟ ਐਪਲੀਕੇਸ਼ਨ ਵੈਰੀਫਿਕੇਸ਼ਨ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਨਾਲ ਪੰਜ ਦਿਨਾਂ ’ਚ ਹੀ ਆਨਲਾਈਨ ਪੁਲਿਸ ਵੈਰੀਫਿਕੇਸ਼ਨ ਹੋ ਜਾਵੇਗਾ। ਇਸ ਲਈ ਹੁਣ ਲੋਕਾਂ ਨੂੰ ਕਿਤੇ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਆਉਣ ਵਾਲੇ ਦਿਨਾਂ ’ਚ ਆਈਪੀਸੀ, ਸੀਆਰਪੀਸੀ ਤੇ ਐਵੀਡੈਂਸ ਐਕਟ ’ਚ ਵੱਡੀਆਂ ਤਬਦੀਲੀਆਂ ਕਰਨ ਜਾ ਰਹੀ ਹੈ। ਇਨ੍ਹਾਂ ਕਾਨੂੰਨਾਂ ਨੂੰ ਫੋਰੈਂਸਿਕ ਤੇ ਹੋਰ ਸਬੂਤਾਂ ਦੀ ਉਪਲਬਧਤਾ ਨਾਲ ਹੋਰ ਮਜ਼ਬੂਤ ਬਣਾਇਆ ਜਾਵੇਗਾ। ਇਸ ਲਈ ਦੇਸ਼ ਭਰ ’ਚ ਫਾਰੈਂਸਿਕ ਸਾਇੰਸ ਦੇ ਨੈੱਟਵਰਕ ਨੂੰ ਫੈਲਾਉਣਾ ਪਵੇਗਾ। ਉਨ੍ਹਾਂ ਕਿਹਾ ਕਿ ਛੇ ਸਾਲ ਅਤੇ ਇਸ ਤੋਂ ਜ਼ਿਆਦਾ ਸਜ਼ਾ ਵਾਲੇ ਹਰ ਅਪਰਾਧ ’ਚ ਫਾਰੈਂਸਿਕ ਸਾਇੰਸ ਟੀਮ ਵਿਜ਼ਿਟ ਨੂੰ ਲਾਜ਼ਮੀ ਕੀਤਾ ਜਾ ਰਿਹਾ ਹੈ। ਨੌਂ ਸੂਬਿਆਂ ’ਚ ਨੈਸ਼ਨਲ ਫਾਰੈਂਸਿਕ ਸਾਇੰਸ ਯੂਨੀਵਰਸਿਟੀ ਦੇ ਕੈਂਪਸ ਦੀ ਸਥਾਪਨਾ ਕੀਤੀ ਜਾ ਚੁੱਕੀ ਹੈ ਤੇ ਅਗਲੇ ਦੋ ਸਾਲਾਂ ’ਚ ਦੇਸ਼ ਦੇ ਸਾਰੇ ਸੂਬਿਆਂ ’ਚ ਇਸ ਦੇ ਕੈਂਪਸ ਖੋਲ੍ਹੇ ਜਾਣਗੇ। ਦਿੱਲੀ ’ਚ ਪਹਿਲਾਂ 14 ਦਿਨਾਂ ’ਚ ਪੁਲਿਸ ਵੈਰੀਫਿਕੇਸ਼ਨ ਕਰਨ ਦੀ ਸਮਾਂ ਸੀਮਾ ਤੈਅ ਸੀ। ਇਸ ’ਚ ਵੈਰੀਫਿਕੇਸ਼ਨ ਲਈ ਅਰਜ਼ੀ ਪ੍ਰਾਪਤ ਹੋਣ ਤੋਂ ਬਾਅਦ ਸਥਾਨਕ ਥਾਣੇ ਦਾ ਪੁਲਿਸ ਮੁਲਾਜ਼ਮ ਬਿਨੈਕਾਰ ਦੇ ਘਰ ਜਾਂਦਾ ਸੀ। ਇਸ ਤੋਂ ਬਾਅਦ ਉਹ ਰਿਪੋਰਟ ਤਿਆਰ ਕਰਦਾ ਸੀ, ਫਿਰ ਇਸ ਨੂੰ ਆਫਲਾਈਨ ਮੋਡ ’ਚ ਭੇਜਦਾ ਸੀ। ਇਸ ਪ੍ਰਕਿਰਿਆ ’ਚ ਦੋ ਹਫ਼ਤੇ ਤੋਂ ਜ਼ਿਆਦਾ ਦਾ ਸਮਾਂ ਲੱਗਦਾ ਸੀ। ਹੁਣ ਪੂਰੀ ਪ੍ਰਕਿਰਿਆ ਪੇਪਰਲੈੱਸ ਹੋਵੇਗੀ। ਪੁਲਿਸ ਦਾ ਵੈਰੀਫਿਕੇਸ਼ਨ ਅਧਿਕਾਰੀ ਆਨਲਾਈਨ ਅਰਜ਼ੀ ਪ੍ਰਾਪਤ ਹੋਣ ’ਤੇ ਬਿਨੈਕਾਰ ਦੇ ਘਰ ਜਾਵੇਗਾ ਅਤੇ ਦਰਵਾਜ਼ੇ ’ਤੇ ਖੜ੍ਹੇ-ਖੜ੍ਹੇ ਸਿੱਧੇ ਐਪ ਦੇ ਜ਼ਰੀਏ ਸਾਰੀ ਪ੍ਰਕਿਰਿਆ ਨੂੰ ਪੂਰਾ ਕਰ ਕੇ ਅੰਤਿਮ ਰਿਪੋਰਟ ਦੇਵੇਗਾ। ਇਸ ਐਪ ਨਾਲ ਇਕ ਦਿਨ ’ਚ ਕਈ ਬਿਨੈਕਾਰਾਂ ਦੀ ਵੈਰੀਫਿਕੇਸ਼ਨ ਕੀਤੀ ਜਾ ਸਕਦੀ ਹੈ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans