17 ਫਰਵਰੀ 2023-ਪੰਜਾਬੀ ਫ਼ਿਲਮ ਇੰਡਸਟਰੀ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਮਸ਼ਹੂਰ ਅਦਾਕਾਰ ਅਮ੍ਰਿਤਪਾਲ ਛੋਟੂ ਦਾ ਦਿਹਾਂਤ ਹੋ ਗਿਆ ਹੈ। ਹਾਲਾਂਕਿ ਇਨ੍ਹਾਂ ਦੀ ਮੌਤ ਦਾ ਕੀ ਕਾਰਨ ਹੈ, ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਅਮ੍ਰਿਤਪਾਲ ਛੋਟੂ ਦੀ ਮੌਤ ਦੀ ਖਬਰ ਨਾਲ ਪੰਜਾਬੀ ਇੰਡਸਟਰੀ ਵਿਚ ਸੋਗ ਦੀ ਲਹਿਰ ਫੈਲ ਗਈ। ਉਨ੍ਹਾਂ ਨੇ ਹੁਣ ਤੱਕ ਬਹੁਤ ਸਾਰੀਆਂ ਫਿਲਮਾਂ ‘ਚ ਕੰਮ ਕੀਤਾ। ਪੰਜਾਬੀ ਇੰਡਸਟਰੀ ਦੇ ਮਸ਼ਹੂਰ ਸਿਤਾਰੇ ਸਿੱਧੂ ਮੂਸੇਵਾਲਾ, ਦਲਜੀਤ ਕੌਰ, ਗੁਰਿੰਦਰ ਡਿੰਪੀ ਅਤੇ ਹੋਰ ਕਈ ਕਲਾਕਾਰਾਂ ਦੇ ਦਿਹਾਂਤ ਤੋਂ ਬਾਅਦ ਹੁਣ ਪੰਜਾਬੀ ਕਾਮੇਡੀਅਨ ਅਤੇ ਅਦਾਕਾਰ ਅੰਮ੍ਰਿਤਪਾਲ ਛੋਟੂ ਦੇ ਦਿਹਾਂਤ ਦੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਅਮ੍ਰਿਤਪਾਲ ਛੋਟੂ ਦੇ ਦਿਹਾਂਤ ਦੀ ਜਾਣਕਾਰੀ PFTAA ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਸਾਂਝੀ ਕੀਤੀ ਗਈ ਹੈ।