Menu

ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਲਿਖਣ, ਪੜ੍ਹਨ, ਪੜ੍ਹਾਉਣ ਤੇ ਬੋਲਣ ਦੀ ਅਹਿਦ

21, ਫਰਵਰੀ- ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਮਾਲੇਰਕੋਟਲਾ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਸਵੇਰ ਦੀ ਪ੍ਰਾਰਥਨਾ ਮੌਕੇ ਪੰਜਾਬੀ ਭਾਸ਼ਾ ਲਿਖਣ, ਪੜ੍ਹਨ, ਪੜ੍ਹਾਉਣ ਤੇ ਬੋਲਣ ਦੀ ਅਹਿਦ ਲੈ ਕੇ ਦਿਨ ਦੀ ਸ਼ੁਰੂਆਤ ਕੀਤੀ । ਸਕੂਲੀ ਵਿਦਿਆਰਥਣਾਂ ਨੂੰ ਪ੍ਰੇਰਿਤ ਕਰਦਿਆ ਪ੍ਰਿੰਸੀਪਲ (ਇੰਚਾਰਜ ) ਆਰਤੀ ਗੁਪਤਾ ਨੇ ਕਿਹਾ ਕਿ ਦੁਨੀਆ ਦੇ ਹਰ ਸਮਾਜ ਨੂੰ ਆਪਣੀ ਮਾਂ ਬੋਲੀ ਦੀ ਪ੍ਰਫੁੱਲਤਾ ਅਤੇ ਉਸ ਦਾ ਮਾਣ ਸਤਿਕਾਰ ਬਰਕਰਾਰ ਰੱਖਣ ਲਈ ਯਤਨਸ਼ੀਲ ਹੋਣ ਦੇ ਨਾਲ-ਨਾਲ ਹੋਰਨਾ ਬੋਲੀਆਂ ਤੇ ਭਾਸ਼ਾਵਾਂ ਪ੍ਰਤੀ ਸਤਿਕਾਰ ਦੀ ਭਾਵਨਾ ਰੱਖਣਾ ਵੀ ਬੇਹੱਦ ਜ਼ਰੂਰੀ ਹੈ ।

                      ਇਸ ਮੌਕੇ ਉਨ੍ਹਾਂ ਦੱਸਿਆ ਕਿ ਭਾਸ਼ਾਵਾਂ ਪ੍ਰਤੀ ਸਤਿਕਾਰ ਦੀ ਭਾਵਨਾ ਕਾਇਮ ਕਰਨ ਤੇ ਬਹੁ-ਭਾਸ਼ਾਈ ਸਭਿਆਚਾਰ ਦੇ ਪਸਾਰੇ ਲਈ ਸਮੁੱਚੇ ਵਿਸ਼ਵ ਵਿੱਚ ਅੱਜ ਦੇ ਦਿਨ 21 ਫਰਵਰੀ ਨੂੰ ਕੌਮਾਂਤਰੀ ਮਾਤ ਭਾਸ਼ਾ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਹੋਰ ਦੱਸਿਆ ਕਿ ਯੂਨੈਸਕੋ ਵਲੋਂ ਪਹਿਲੀ ਵਾਰ 17 ਨਵੰਬਰ 1999 ਨੂੰ ਅੰਤਰ ਰਾਸ਼ਟਰੀ ਮਾਂ ਬੋਲੀ ਦਿਵਸ ਮਨਾਉਣ ਦੀ ਘੋਸ਼ਣਾ ਕੀਤੀ ਗਈ ਸੀ ਬਾਅਦ ਵਿੱਚ ਯੂਨਾਈਟਿਡ ਨੇਸ਼ਨਜ਼ ਵਲੋਂ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਉਣ ਸੰਬੰਧੀ ਮਤੇ ਦੀ ਪ੍ਰਵਾਨਗੀ ਦਿੱਤੀ ਅਤੇ ਸਮੁੱਚੇ ਵਿਸ਼ਵ ਵਿੱਚ 21 ਫਰਵਰੀ 2000 ਤੋਂ ਇਸੇ ਦਿਨ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ ਜਾ ਰਿਹਾ ਹੈ।

       ਉਨ੍ਹਾਂ ਵਿਦਿਆਰਥਣਾਂ ਅਤੇ ਸਮੁੱਚੇ ਸਟਾਫ਼ ਨੂੰ ਸੰਬੋਧਨ ਕਰਦਿਆ ਕਿਹਾ ਕਿ ਸਾਨੂੰ ਵਿਕਾਸ ਲਈ ਹੋਰਨਾਂ ਭਾਸ਼ਾਵਾਂ ਦਾ ਸਹਾਰਾ ਲੈਣ ਦਾ ਬਹਾਨਾ ਬਣਾ ਕੇ ਆਪਣੀ ਜ਼ੁਬਾਨ ਮਾਂ ਬੋਲੀ ਨੂੰ ਨਜ਼ਰ ਅੰਦਾਜ਼ ਨਹੀਂ ਕਰਨਾ ਚਾਹੀਦਾ।  ਸਗੋਂ ਸਾਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਆਪ ਵੀ ਨਿਰੰਤਰ ਪੰਜਾਬੀ ਸਾਹਿਤ ਪੜ੍ਹੀਏ ਤੇ ਆਪਣੇ ਬੱਚਿਆਂ ਨੂੰ ਵੀ ਪੰਜਾਬੀ ਪੜ੍ਹਾਈਏ । ਉਨ੍ਹਾਂ ਹੋਰ ਕਿਹਾ ਕਿ ਨੌਜਵਾਨਾਂ ਨੂੰ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਉਣ ਦਾ ਮਨੋਰਥ ਸਮਝਣ ਦੀ ਲੋੜ ਹੈ । ਮਾਂ ਬੋਲੀ ਦਿਵਸ ਬਣਾਉਣ ਦਾ ਮੰਤਵ ਆਪੋ ਆਪਣੀਆਂ ਮਾਂ ਬੋਲੀਆਂ ਦੇ ਪ੍ਰਸਾਰ ਦਾ ਸਭਿਆਚਾਰ ਪੈਦਾ ਕਰਨਾ ਅਤੇ ਦੂਜੀਆਂ ਭਾਸ਼ਾਵਾਂ ਦਾ ਸਤਿਕਾਰ ਕਰਨਾ ਵੀ ਜ਼ਰੂਰੀ ਹੈ ਤਾਂ ਜੋ ਅਸੀਂ ਭਾਸ਼ਾਈ ਤਾਲਮੇਲ ਪੈਦਾ ਕਰਕੇ ਵਿਸ਼ਵ ਪੱਧਰ ਤੇ ਆਪਣਾ ਸਥਾਨ ਬਣਾ ਸਕੀਏ। ਉਨ੍ਹਾਂ ਹੋਰ ਕਿਹਾ ਕਿ ਸਾਨੂੰ ਆਪਣੀ ਮਾਂ ਬੋਲੀ ਪੰਜਾਬੀ ਪ੍ਰਤੀ ਗੌਰਵਮਈ ਅਹਿਸਾਸ ਦੇ ਨਾਲ ਵਿਕਾਸ ਲਈ ਅਹਿਦ ਕਰਨਾ ਹਰ ਪੰਜਾਬੀ ਦਾ ਨੈਤਿਕ ਫ਼ਰਜ਼ ਹੈ।  ਇਸ ਮੌਕੇ ਪੰਜਾਬੀ ਦੇ ਅਧਿਆਪਕ ਮੁਹੰਮਦ ਅਕਬਰ ਨੇ ਵਿਦਿਆਰਥਣਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਮਾਂ ਬੋਲੀ ਦੇ ਸਤਿਕਾਰ ਵਜੋਂ ਆਪਣੇ ਪਰਿਵਾਰਕ ਮੈਂਬਰਾਂ/ ਸਾਕ-ਸੰਬੰਧੀਆਂ ਨੂੰ ਪ੍ਰੇਰਿਤ ਕਰਨ ਕਿ ਉਹ ਆਪਣੇ ਨਾਮ/ਅਦਾਰੇ ਆਦਿ ਦਾ ਨਾਮ ਆਪਣੀ ਮਾਂ ਬੋਲੀ ਪੰਜਾਬੀ ਵਿੱਚ ਲਿਖਣ ਨੂੰ ਪਹਿਲ ਦੇਣ ਅਤੇ ਬਾਅਦ ਵਿੱਚ ਦੂਜੀ ਭਾਸ਼ਾ ਵਿੱਚ ਲਿਖਣ । ਇਸ ਮੌਕੇ ਲੈਕਚਰਾਰ  ਮਧੂ, ਮੁਹੰਮਦ ਅਜਗਰ,ਪੀ.ਟੀ.ਆਈ ਮੁਹੰਮਦ ਯਾਸੀਨ ,ਕੰਪਿਊਟਰ ਫੈਕਲਟੀ  ਕੁਨਾਲ ਕਪੂਰ, ਮੁਹੰਮਦ ਫੈਜਲ ਤੋਂ ਇਲਾਵਾ ਹੋਰ ਅਧਿਆਪਕ ਅਤੇ ਸਟਾਫ਼ ਮੈਂਬਰ ਮੌਜੂਦ ਸਨ ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans