Menu

ਪੂਲ ਗੇਮ ਚ ਹਾਰੇ ਤਾਂ ਚਲਾਈਆਂ ਗੋਲੀਆਂ, 12 ਸਾਲਾ ਬੱਚੀ ਸਮੇਤ 7 ਲੋਕਾਂ ਦੀ ਮੌਤ, ਹਮਲਾਵਰ ਫਰਾਰ

24 ਫਰਵਰੀ 2023-ਬ੍ਰਾਜੀਲ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਚ ਦੋ ਲੋਕ ਫਾਇਰਿੰਗ ਕਰਦੇ ਹੋਏ ਦੇਖੇ ਜਾ ਸਕਦੇ ਹਨ। ਘਟਨਾ ਵਿੱਚ 7 ​​ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਚ  ਇੱਕ 12 ਸਾਲ ਦੀ ਬੱਚੀ ਵੀ ਸ਼ਾਮਲ ਹੈ। ਹਮਲੇ ਤੋਂ ਬਾਅਦ ਦੋਵੇਂ ਹਮਲਾਵਰ ਫਰਾਰ ਹੋ ਗਏ।ਘਟਨਾ ਦਾ ਕਾਰਨ ਇਹ ਦੱਸਿਆ ਗਿਆ ਹੈ ਕਿ ਦੋਵੇਂ ਦੋਸ਼ੀ ਪੂਲ ਗੇਮ ‘ਚ ਹਾਰ ਗਏ ਸਨ। ਹਾਰਨ ਤੋਂ ਬਾਅਦ ਹਾਲ ‘ਚ ਮੌਜੂਦ ਬਾਕੀ ਲੋਕ ਉਹਨਾਂ ‘ਤੇ ਹੱਸਣ ਲੱਗੇ। ਮੁਲਜ਼ਮ ਇਹ ਗੱਲ ਬਰਦਾਸ਼ਤ ਨਾ ਕਰ ਸਕੇ ਅਤੇ ਗੁੱਸੇ ਵਿੱਚ ਦੋਵਾਂ ਨੇ ਗੋਲੀਆਂ ਚਲਾ ਦਿੱਤੀਆਂ। ਹੁਣ ਪੁਲਿਸ ਦੋਸ਼ੀਆਂ ਦੀ ਭਾਲ ਕਰ ਰਹੀ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਗੇਮ ਤੋਂ ਬਾਅਦ ਸਾਰੇ ਹਾਲ ‘ਚ ਬੈਠੇ ਹਨ। ਉਦੋਂ ਹੀ ਇੱਕ ਆਦਮੀ ਬੰਦੂਕ ਲੈ ਕੇ ਉੱਥੇ ਆਉਂਦਾ ਹੈ ਅਤੇ ਸਾਰੇ ਲੋਕਾਂ ਨੂੰ ਹੱਥ ਖੜ੍ਹੇ ਕਰਨ ਲਈ ਕਹਿੰਦਾ ਹੈ। ਉਹ ਸਾਰਿਆਂ ਨੂੰ ਕੰਧ ਦੇ ਸਾਹਮਣੇ ਇੱਕ ਲਾਈਨ ਵਿੱਚ ਖੜ੍ਹੇ ਹੋਣ ਲਈ ਕਹਿੰਦਾ ਹੈ।ਇੱਕ ਹੋਰ ਆਦਮੀ ਸ਼ਾਟਗਨ ਲੈ ਕੇ ਕਾਰ ਵਿੱਚੋਂ ਬਾਹਰ ਆਉਂਦਾ ਹੈ। ਦੋਵੇਂ ਫਾਇਰਿੰਗ ਸ਼ੁਰੂ ਕਰ ਦਿੰਦੇ ਹਨ। 7 ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਨੂੰ ਜ਼ਮੀਨ ‘ਤੇ ਡਿੱਗਦੇ ਦੇਖਿਆ ਜਾ ਸਕਦਾ ਹੈ। ਕੁਝ ਲੋਕ ਆਪਣੀ ਜਾਨ ਬਚਾਉਣ ਲਈ ਭੱਜਦੇ ਵੀ ਦੇਖੇ ਜਾ ਸਕਦੇ ਹਨ। ਇਹ ਘਟਨਾ 21 ਫਰਵਰੀ ਦੀ ਦੱਸੀ ਜਾ ਰਹੀ ਹੈ। ਨਿਊਯਾਰਕ ਪੋਸਟ ਮੁਤਾਬਕ ਇਹ ਘਟਨਾ ਮਾਟੋ ਗ੍ਰੋਸੋ ਸੂਬੇ ਦੇ ਸਿਨੋਪ ਸ਼ਹਿਰ ‘ਚ ਵਾਪਰੀ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ- ਇੱਥੇ ਪੂਲ ਗੇਮ ਖੇਡਦੇ ਹੋਏ ਗੋਲੀਬਾਰੀ ਹੋਈ। ਪੁਲਿਸ ਦੋਸ਼ੀਆਂ ਦੀ ਭਾਲ ਰ ਰਹੀ ਹੈ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans