Menu

ਮੁੱਖ ਮੰਤਰੀ ਮਾਨ ਦੇ ਯਤਨਾਂ ਸਦਕਾ ਉਦਯੋਗਿਕ ਵਿਕਾਸ ਵਿੱਚ ਮੋਹਰੀ ਬਣ ਕੇ ਉਭਰੇਗਾ ਪੰਜਾਬ- ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਹਰਪਾਲ ਚੀਮਾ ਨੇ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਦੌਰਾਨ ‘ਪੰਜਾਬ ਐਕਸਪੋਰਟਸ ਐਂਡ ਬ੍ਰਾਂਡਸ’ ਸੈਸ਼ਨ ਦੀ ਕੀਤੀ ਪ੍ਰਧਾਨਗੀ
24, ਫਰਵਰੀ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਸੂਬਾ ਜਲਦ ਹੀ ਉਦਯੋਗਿਕ ਵਿਕਾਸ ਵਿੱਚ ਮੋਹਰੀ ਬਣ ਕੇ ਉਭਰੇਗਾ। ਕੈਬਨਿਟ ਮੰਤਰੀ ਅੱਜ ਇੱਥੇ ਐਸ.ਏ.ਐਸ.ਨਗਰ ਸਥਿਤ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ.) ਕੈਂਪਸ ਵਿਖੇ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਦੌਰਾਨ ‘ਪੰਜਾਬ ਐਕਸਪੋਰਟਸ ਐਂਡ ਬ੍ਰਾਂਡਜ਼’ ਸੈਸ਼ਨ ਦੀ ਪ੍ਰਧਾਨਗੀ ਕਰ ਰਹੇ ਸਨ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਲੋਕਾਂ ਨੇ ਨਵੀਂ ਸਰਕਾਰ ਨੂੰ ਚੁਣਿਆ ਹੈ, ਉਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਲੋਕ ਪੱਖੀ ਪਹਿਲਕਦਮੀਆਂ ਤੋਂ ਇਲਾਵਾ ਨਵੀਂ ਸਨਅਤੀ ਨੀਤੀ ਅਤੇ ਨਵੀਂ ਲੌਜਿਸਟਿਕਸ ਨੀਤੀ ਲਿਆਂਦੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਵਾਸਤੇ ਆਕਰਸ਼ਿਤ ਕਰਨ ਲਈ ਭਾਰਤ ਅਤੇ ਵਿਦੇਸ਼ਾਂ ਦਾ ਦੌਰਾ ਵੀ ਕਰ ਰਹੇ ਹਨ। ਚੀਮਾ ਨੇ ਕਿਹਾ ਕਿ ਪੰਜਾਬ ਨੂੰ ਕਣਕ ਅਤੇ ਚੌਲਾਂ ਆਦਿ ਫ਼ਸਲਾਂ ਦੀ ਸਭ ਤੋਂ ਵੱਧ ਪੈਦਾਵਾਰ ਹੋਣ ਕਰਕੇ ‘ਭਾਰਤ ਦੇ ਅੰਨ ਭੰਡਾਰ ‘ ਵਜੋਂ ਵੀ ਜਾਣਿਆ ਜਾਂਦਾ ਹੈ, ਜਿਸ ਨੇ ਇਨ੍ਹਾਂ ਦੋਵਾਂ ਫ਼ਸਲਾਂ ਦੀ ਕਾਸ਼ਤ ਲਈ ਦੇਸ਼ ਭਰ ਵਿੱਚ ਚੋਟੀ ਦਾ ਦਰਜਾ ਪ੍ਰਾਪਤ ਕੀਤਾ ਹੈ।
ਮੰਤਰੀ ਨੇ ਕਿਹਾ ਕਿ ਹਰੀ ਕ੍ਰਾਂਤੀ ਪਹਿਲਾਂ ਪੰਜਾਬ ਵਿੱਚ ਲਿਆਂਦੀ ਗਈ ਸੀ ਅਤੇ ਹੁਣ ਮਾਨ ਸਰਕਾਰ ਨੇ ਉਦਯੋਗਿਕ ਕ੍ਰਾਂਤੀ ਲਿਆਉਣ ਦਾ ਫੈਸਲਾ ਕੀਤਾ ਹੈ ਕਿਉਂਕਿ ਦੇਸ਼ ਦੀ ਰਾਜਧਾਨੀ ਅਤੇ ਹੋਰ ਗੁਆਂਢੀ ਰਾਜਾਂ ਨਾਲ ਸੜਕੀ ਅਤੇ ਰੇਲ ਸੰਪਰਕ ਵਿੱਚ ਬਹੁਤ ਸੁਧਾਰ ਕੀਤਾ ਗਿਆ ਹੈ। ਚੀਮਾ ਨੇ ਅੱਗੇ ਕਿਹਾ ਕਿ ਉਨਾਂ ਦੀ ਸਰਕਾਰ ਹਰ ਖੇਤਰ ਵਿੱਚ ਕਾਮਯਾਬੀ ਹਾਸਲ ਕਰੇਗੀ ਅਤੇ ਸੂਬੇ ਨੂੰ ਨਵੀਆਂ ਲੀਹਾਂ ‘ਤੇ ਪਾਉਣ ਲਈ ਸਮਾਜ ਦੇ ਸਾਰੇ ਵਰਗਾਂ ਦਾ ਪੂਰਨ ਸਹਿਯੋਗ ਬਹੁਤ ਲੋੜੀਂਦਾ ਹੈ।
ਇਸ ਤੋਂ ਪਹਿਲਾਂ ਆਈਏਐਸ ਅਭਿਨਵ ਤਿਰਖਾ ਨੇ ਪੰਜਾਬ ਦੇ ਨਿਰਯਾਤ ਅੰਕੜਿਆਂ ਬਾਰੇ ਪੀ.ਪੀ.ਟੀ. ਵੀ ਪੇਸ਼ ਕੀਤੀ ਅਤੇ ਨਿਰਯਾਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਬਾਰੇ ਚਾਨਣਾ ਪਾਇਆ। ਸੈਸ਼ਨ ਦੌਰਾਨ ਪ੍ਰਿਯੰਕਾ ਸ਼ਰਮਾ, ਪਾਰਟਨਰ, ਕੇ.ਪੀ.ਐਮ.ਜੀ., ਮਦਨ ਐੱਮ. ਪਿਲੁਤਲਾ ਡੀਨ, ਆਈ.ਐੱਸ.ਬੀ. ਮੋਹਾਲੀ, ਕੈਪਟਨ ਅਸ਼ਵਨੀ ਨਾਯਰ ਡਿਪਟੀ ਸੀ.ਈ.ਓ., ਹਿੰਦ ਟਰਮੀਨਲਜ਼ ਪ੍ਰਾਈਵੇਟ  ਲਿਮਟਿਡ, ਸੰਦੀਪ ਜੈਨ ਕਾਰਜਾਕਰੀ ਡਾਇਰੈਕਟਰ ਮੌਂਟੇ ਕਾਰਲੋ ਫੈਸ਼ਨਜ਼ ਲਿਮਟਿਡ, ਅਸ਼ੋਕ ਸੇਠੀ ਡਾਇਰੈਕਟਰ ਰਾਈਸ ਮਿੱਲਰਜ ਐਂਡ ਐਕਸਪੋਰਟਰਜ਼ ਐਸੋਸੀਏਸ਼ਨ ਪੰਜਾਬ ,ਰਾਜੇਸ਼ ਖਰਬੰਦਾ, ਐਮ.ਡੀ ਨਿਵੀਆ ਸਪੋਰਟਸ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।

ਜੇਲ੍ਹ ਤੋਂ ਨਮਜ਼ਦਗੀ ਪੱਤਰ ਭਰਨਗੇ ਅੰਮ੍ਰਿਤਪਾਲ ਸਿੰਘ

10 ਮਈ 2024- : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ…

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ…

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40243 posts
  • 0 comments
  • 0 fans