Menu

ਰਾਸ਼ਨ ਕਾਰਡ ਕੱਟਣ ਤੋਂ ਦੁਖੀ ਲੋਕਾਂ ਨੇ ਫੂਡ ਸਪਲਾਈ ਵਿਭਾਗ ਅਤੇ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

24, ਫਰਵਰੀ- ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਕਰਵਾਉਣ ਤੋਂ ਬਾਅਦ ਹਰ ਬਲਾਕ ਵਿਚ ਹਜ਼ਾਰਾਂ ਰਾਸ਼ਨ ਕਾਰਡ ਕੱਟ ਦਿੱਤੇ ਗਏ ਹਨ। ਜਿਸ ਕਾਰਨ ਰਜਿੰਦਰ ਸਿੰਘ ਸਾਬਕਾ ਕੌਂਸਲਰ ਦੀ ਅਗਵਾਈ ਹੇਠ ਅੱਜ ਵੱਡੀ ਗਿਣਤੀ ਚ ਲੋਕਾਂ ਨੇ ਸੜਕਾਂ ਤੇ ਆਕੇ ਫੂਡ ਸਪਲਾਈ ਵਿਭਾਗ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਮੰਗ ਕੀਤੀ ਕਿ ਕੱਟੇ ਗਏ ਕਾਰਡ ਬਹਾਲ ਕੀਤੇ ਜਾਣ, ਨਹੀਂ ਤਾਂ ਉਹ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕਰਨ ਲਈ ਮਜ਼ਬੂਰ ਹੋਣਗੇ। ਇਸ ਮੌਕੇ ਰਜਿੰਦਰ ਸਿੰਘ ਨੇ ਕਿਹਾ ਕਿ ਡੀਪੂ ਹੋਲਡਰਾਂ ਦੀ ਮਨ-ਮਰਜ਼ੀ ਨਾਲ ਆਪ ਸਰਕਾਰ ਦੇ ਆਗੂਆਂ ਦੀ ਮਿਲੀ ਭੁਗਤ ਨਾਲ ਲੋੜਵੰਦ ਪਰਿਵਾਰਾਂ ਦੇ ਰਾਸ਼ਨ ਕਾਰਡ ਕੱਟ ਦਿੱਤੇ ਹਨ। ਜਿਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਜਿੰਦਰ ਸਿੰਘ ਨੇ ਮੰਗ ਕੀਤੀ ਕਿ ਵੈਰੀਫਿਕੇਸ਼ਨ ਫਿਰ ਤੋਂ ਕਰਵਾਈ ਜਾਵੇ ਅਤੇ ਲੋੜਵੰਦ ਲੋਕਾਂ ਦੇ ਕਾਰਡ ਬਹਾਲ ਕੀਤੇ ਜਾਣ, ਜੋ ਨਿਯਮਾਂ ਅਨੁਸਾਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਪ੍ਰਾਪਤ ਕਰਨ ਦੇ ਯੋਗ ਹਨ, ਉਨ੍ਹਾਂ ਦੇ ਕਾਰਡ ਬਹਾਲ ਕੀਤੇ ਜਾਣ ਅਤੇ ਅਯੋਗ ਪਰਿਵਾਰਾਂ ਦੇ ਬਣੇ ਕਾਰਡ ਕੱਟੇ ਜਾਣ, ਨਹੀਂ ਤਾਂ ਉਹ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੇ। ਇਸ ਮਾਮਲੇ ਸੰਬੰਧੀ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਵੈਰੀਫਿਕੇਸ਼ਨ ਅਧੀਨ ਰਾਸ਼ਨ ਕਾਰਡ ਕੱਟਣ ਸੰਬੰਧੀ ਮਾਮਲਾ ਧਿਆਨ ਵਿੱਚ ਆਇਆ ਹੈ ਜਿਸ ਦੀ ਜਾਂਚ ਕਰਵਾਈ ਜਾਵੇਗੀ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans