27 ਫਰਵਰੀ 2023-ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਤੇ ਸ਼ਮਿਤਾ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੀਆਂ। ਉਨ੍ਹਾਂ ਨੇ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਦੇ ਦਰਸ਼ਨ ਕੀਤੇ।ਜ਼ਿਕਰਯੋਗ ਹੈ ਕਿ ਅਦਾਕਾਰਾ ਸ਼ਿਲਪਾ ਸ਼ੈਟੀ ਸੋਮਵਾਰ ਨੂੰ ਅੰਮ੍ਰਿਤਸਰ ਪਹੁੰਚੀ। ਸ਼ਿਲਪਾ ਸ਼ੈੱਟੀ ਦੇ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰਦੇ ਹੀ ਉਨ੍ਹਾਂ ਦੇ ਪ੍ਰਸ਼ੰਸਕ ਹੈਰਾਨ ਸਨ। ਸ਼ਿਲਪਾ ਸ਼ੈੱਟੀ ਨੇ ਉਨ੍ਹਾਂ ਦੀ ਵਧਾਈ ਸਵੀਕਾਰ ਕੀਤੀ। ਸ਼ਿਲਪਾ ਸ਼ੈੱਟੀ ਕੁਝ ਦੇਰ ‘ਚ ਵਿਸ਼ਵ ਪ੍ਰਸਿੱਧ ਅਧਿਆਤਮਕ ਸਥਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਪਹਿਲਾਂ ਸਤੰਬਰ 2017 ਵਿੱਚ ਸ਼ਿਲਪਾ ਸ਼ੈਟੀ ਸ੍ਰੀ ਹਰਿਮੰਦਰ ਸਾਹਿਬ ਆਈ ਸੀ। ਉਨ੍ਹਾਂ ਲੰਗਰ ਭਵਨ ਵਿੱਚ ਸੰਗਤ ਨੂੰ ਪ੍ਰਸ਼ਾਦ ਵੰਡਣ ਦੀ ਸੇਵਾ ਨਿਭਾਈ।