Menu

ਚੀਨ ਦੇ ਵਿਦੇਸ਼ ਮੰਤਰੀ ਕਿਨ ਗੈਂਗ ਆਉਣਗੇ ਭਾਰਤ, ਜੀ-20 ਬੈਠਕ ‘ਚ ਲੈਣਗੇ ਹਿੱਸਾ

28 ਫਰਵਰੀ 2023-ਭਾਰਤ ਨੂੰ ਇਸ ਵਾਰ ਜੀ-20 ਬੈਠਕ ਦੀ ਪ੍ਰਧਾਨਗੀ ਕਰਨ ਦਾ ਮੌਕਾ ਮਿਲਿਆ ਹੈ। 2 ਮਾਰਚ ਨੂੰ ਦਿੱਲੀ ‘ਚ ਹੋਣ ਵਾਲੀ ਜੀ-20 ਮੀਟਿੰਗ ਵਿਚ ਵਿਦੇਸ਼ ਮੰਤਰੀਆਂ ਦੀ ਬੈਠਕ ‘ਚ ਚੀਨ ਦੇ ਵਿਦੇਸ਼ ਮੰਤਰੀ ਕਿਨ ਗੈਂਗ ਵੀ ਹਿੱਸਾ ਲੈਣ ਜਾ ਰਹੇ ਹਨ। ਕਿਨ ਗੈਂਗ ਦੀ ਮੌਜੂਦਗੀ ਬਾਰੇ ਪੁੱਛੇ ਜਾਣ ‘ਤੇ, ਬੁਲਾਰੇ ਮਾਓ ਨਿੰਗ ਨੇ ਕਿਹਾ ‘ਜੀ-20 ਨੂੰ ਗਲੋਬਲ ਅਰਥਵਿਵਸਥਾ ‘ਚ ਵੱਡੀਆਂ ਚੁਣੌਤੀਆਂ ‘ਤੇ ਧਿਆਨ ਦੇਣਾ ਚਾਹੀਦਾ ਹੈ। ਜੀ-20 ਵਿਦੇਸ਼ ਮੰਤਰੀਆਂ ਦੀ ਮੀਟਿੰਗ ਇੱਕ ਸਕਾਰਾਤਮਕ ਮੌਕਾ ਹੈ। ਚੀਨ ਬਹੁਪੱਖੀਵਾਦ ‘ਤੇ ਸਾਰੀਆਂ ਪਾਰਟੀਆਂ ਨਾਲ ਕੰਮ ਕਰਨ ਲਈ ਤਿਆਰ ਹੈ।ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਘੋਸ਼ਣਾ ਕੀਤੀ ਕਿ ਕਿਨ ਗੈਂਗ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਇਸ ਹਫ਼ਤੇ ਭਾਰਤ ਦੀ ਯਾਤਰਾ ਕਰੇਗਾ। ਕਿਨ ਗੈਂਗ ਨੂੰ ਉਨ੍ਹਾਂ ਦੇ ਭਾਰਤੀ ਹਮਰੁਤਬਾ ਐਸ ਜੈਸ਼ੰਕਰ ਨੇ ਸੱਦਾ ਭੇਜਿਆ ਸੀ। ਦੱਸ ਦੇਈਏ ਕਿ ਜੀ-20 ਦੇਸ਼ਾਂ ਦੇ ਵਿਦੇਸ਼ ਮੰਤਰੀ 1 ਅਤੇ 2 ਮਾਰਚ ਨੂੰ ਰਾਸ਼ਟਰੀ ਰਾਜਧਾਨੀ ‘ਚ ਯੂਕਰੇਨ ਸੰਘਰਸ਼ ਨੂੰ ਲੈ ਕੇ ਰੂਸ ਅਤੇ ਪੱਛਮ ਵਿਚਾਲੇ ਵਧਦੇ ਟਕਰਾਅ ਦੇ ਵਿਚਕਾਰ ਵਿਸ਼ਵ ਚੁਣੌਤੀਆਂ ‘ਤੇ ਚਰਚਾ ਕਰਨ ਲਈ ਬੈਠਕ ਕਰਨਗੇ।ਭਾਰਤ ਦੀ ਮੇਜ਼ਬਾਨੀ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟੋਨੀ ਬਲਿੰਕਨ, ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ, ਫਰਾਂਸ ਤੋਂ ਕੈਥਰੀਨ ਕੋਲੋਨਾ, ਚੀਨੀ ਵਿਦੇਸ਼ ਮੰਤਰੀ ਕਿਨ ਗੈਂਗ, ਜਰਮਨੀ ਦੀ ਅੰਨਾਲੇਨਾ ਬੀਅਰਬੌਕ ਅਤੇ ਬ੍ਰਿਟਿਸ਼ ਵਿਦੇਸ਼ ਸਕੱਤਰ ਜੇਮਸ ਕਲੀਵਰਲੀ ਸ਼ਾਮਲ ਹੋਣਗੇ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans