Menu

ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਦੀ ਪਤਨੀ ਗੌਰੀ ਖਾਨ ਖਿਲਾਫ ਗੈਰ-ਜ਼ਮਾਨਤੀ ਧਾਰਾ ਤਹਿਤ FIR ਦਰਜ

2 ਮਾਰਚ 2023-ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਦੀ ਪਤਨੀ ਗੌਰੀ ਖਾਨ ਖਿਲਾਫ ਰਾਜਧਾਨੀ ਲਖਨਊ ‘ਚ ਐਫ ਆਈ ਆਰ ਦਰਜ ਕੀਤੀ ਗਈ ਹੈ। ਗੌਰੀ ਖਾਨ ਖਿਲਾਫ ਲਖਨਊ ਦੇ ਸੁਸ਼ਾਂਤ ਗੋਲਫ ਸਿਟੀ ਪੁਲਸ ਸਟੇਸ਼ਨ ‘ਚ ਗੈਰ-ਜ਼ਮਾਨਤੀ ਧਾਰਾ 409 ਦੇ ਤਹਿਤ ਐੱਫ.ਆਈ.ਆਰ. ਦਰਜ ਹੋਈ ਹੈ। ਮੁੰਬਈ ਦੇ ਵਸਨੀਕ ਕਿਰੀਟ ਜਸਵੰਤ ਸ਼ਾਹ ਨੇ ਤੁਲਸਿਆਨੀ ਕੰਸਟਰਕਸ਼ਨ ਐਂਡ ਡਿਵੈਲਪਰਸ ਲਿਮਟਿਡ ਦੇ ਸੀ ਐਮ ਡੀ ਅਨਿਲ ਕੁਮਾਰ ਤੁਲਸਿਆਨੀ, ਡਾਇਰੈਕਟਰ ਮਹੇਸ਼ ਤੁਲਸਿਆਨੀ ਅਤੇ ਬ੍ਰਾਂਡ ਅੰਬੈਸਡਰ ਗੌਰੀ ਖਾਨ ਦੇ ਖਿਲਾਫ ਐਫ ਆਈ ਆਰ ਦਰਜ ਕਰਵਾਈ ਹੈ।

ਸ਼ਿਕਾਇਤਕਰਤਾ ਨੇ ਦੋਸ਼ ਲਇਆ ਹੈ ਕਿ ਉਸ ਨੇ ਬ੍ਰਾਂਡ ਅੰਬੈਸਡਰ ਗੌਰੀ ਖਾਨ ਦੇ ਪ੍ਰਚਾਰ ਤੋਂ ਪ੍ਰਭਾਵਿਤ ਹੋ ਕੇ ਸੁਸ਼ਾਂਤ ਗੋਲਫ ਸਿਟੀ ਇਲਾਕੇ ਦੇ ਤੁਲਸਿਆਨੀ ਗੋਲਫ ਵਿਊ ਵਿੱਚ ਇੱਕ ਫਲੈਟ ਖਰੀਦਿਆ ਸੀ, ਪਰ ਫਿਰ ਵੀ ਕਰੀਬ 86 ਲੱਖ ਰੁਪਏ ਲੈ ਕੇ ਫਲੈਟ ਕਿਸੇ ਹੋਰ ਨੂੰ ਦੇ ਦਿੱਤਾ ਗਿਆ। ਕਿਰੀਟ ਜਸਵੰਤ ਸ਼ਾਹ ਦਾ ਦੋਸ਼ ਹੈ ਕਿ ਉਹ ਗੌਰੀ ਖਾਨ ਦੇ ਕਹਿਣ ‘ਤੇ ਅਗਸਤ 2015 ‘ਚ ਸੁਸ਼ਾਂਤ ਗੋਲਫ ਸਿਟੀ ਸਥਿਤ ਦਫਤਰ ਆਇਆ ਸੀ। ਇੱਥੇ ਉਹ ਤੁਲਸਿਆਨੀ ਕੰਸਟਰਕਸ਼ਨ ਐਂਡ ਡਿਵੈਲਪਰਜ਼ ਲਿਮਟਿਡ ਦੇ ਸੀਐਮਡੀ ਅਨਿਲ ਕੁਮਾਰ ਤੁਲਸਿਆਨੀ ਅਤੇ ਡਾਇਰੈਕਟਰ ਮਹੇਸ਼ ਤੁਲਸਿਆਨੀ ਨੂੰ ਮਿਲੇ ਅਤੇ ਫਲੈਟ ਖਰੀਦਣ ਦੀ ਇੱਛਾ ਜ਼ਾਹਰ ਕਰਦਿਆਂ ਉਨ੍ਹਾਂ ਫਲੈਟ ਦੀ ਕੀਮਤ 86 ਲੱਖ ਦੱਸੀ। ਨਾਲ ਹੀ ਉਸ ਨੂੰ ਕਿਹਾ ਗਿਆ ਸੀ ਕਿ 2016 ਤੱਕ ਉਸ ਨੂੰ ਫਲੈਟ ਮਿਲ ਜਾਵੇਗਾ, ਜਿਸ ਤੋਂ ਬਾਅਦ ਉਨ੍ਹਾਂ ਦੇ ਖਾਤੇ ‘ਚ 85.46 ਲੱਖ ਰੁਪਏ ਜਮ੍ਹਾ ਕਰਵਾ ਦਿੱਤੇ। ਦੋਸ਼ ਹੈ ਕਿ ਪੈਸੇ ਦੇਣ ਦੇ ਬਾਵਜੂਦ ਉਨ੍ਹਾਂ ਨੂੰ ਅਜੇ ਤੱਕ ਕਬਜ਼ਾ ਨਹੀਂ ਮਿਲਿਆ। ਜਾਂਚ ਦੌਰਾਨ ਪਤਾ ਲੱਗਾ ਕਿ ਉਨ੍ਹਾਂ ਜੋ ਫਲੈਟ ਬੁੱਕ ਕਰਵਾਇਆ ਸੀ, ਉਹ ਕਿਸੇ ਹੋਰ ਨੂੰ ਟਰਾਂਸਫਰ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਗੌਰੀ ਖਾਨ ਸਮੇਤ ਤਿੰਨ ਲੋਕਾਂ ਖਿਲਾਫ ਸ਼ਿਕਾਇਤ ਦਿੱਤੀ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans