Menu

ਸੁਪਰੀਮ ਕੋਰਟ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਮੁਆਫੀ ‘ਤੇ ਫੈਸਲਾ ਸੁਰੱਖਿਅਤ

 2 ਮਾਰਚ 2023-ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਮੁਆਫੀ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਵੀਰਵਾਰ ਮਾਮਲੇ ਦੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਵੱਲੋਂ ਹਲਫਨਾਮਾ ਦਾਖਲ ਕੀਤਾ ਗਿਆ, ਜਿਸ ਵਿੱਚ ਕਾਨੂੰਨ ਵਿਵਸਥਾ ਵਿਗੜਣ ਦਾ ਹਵਾਲਾ ਦਿੱਤਾ ਗਿਆ। ਦੂਜੇ ਪਾਸੇ ਰਾਜੋਆਣਾ ਵੱਲੋਂ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਬੰਬ ਧਮਾਕੇ ਵਿੱਚ ਮੁੱਖ ਮੰਤਰੀ ਦੀ ਮੌਤ ਹੋ ਗਈ ਸੀ। ਮਾਮਲੇ ਵਿੱਚ ਜੁਲਾਈ 2007 ਵਿੱਚ ਸਜ਼ਾ ਸੁਣਾਈ ਗਈ ਸੀ, ਜਿਸ ਨੂੰ ਹਾਈਕੋਰਟ ਨੇ 2010 ਵਿੱਚ ਕਾਇਮ ਰੱਖਿਆ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ 27 ਸਾਲ ਤੋਂ ਜੇਲ੍ਹ ਵਿੱਚ ਹੈ ਅਤੇ 2017 ਤੋਂ ਰਹਿਮ ਦੀ ਅਪੀਲ ਪੈਡਿੰਗ ਹੈ। ਵਕੀਲ ਰੋਹਤਗੀ ਨੇ ਕਿਹਾ ਕਿ ਫਾਂਸੀ ਦੀ ਸਜ਼ਾ ਦੇ ਕੇਸ ਵਿੱਚ ਲੰਮੀ ਦੇਰੀ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ।ਰਹਿਮ ਦੀ ਪਟੀਸ਼ਨ 2012 ਤੋਂ ਪੈਂਡਿੰਗ ਹੈ, ਅਸੀਂ 2023 ਵਿੱਚ ਆਏ ਹਾਂ, ਇਹ ਅਦਾਲਤੀ ਹੁਕਮਾਂ ਦੀ ਸਿੱਧੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਰਾਜੋਆਣਾ ਦੀ ਉਮਰ 56 ਸਾਲ ਸੀ, ਜਦੋਂ ਇਹ ਘਟਨਾ ਵਾਪਰੀ ਤਾਂ ਉਹ ਜਵਾਨ ਸੀ। ਅਸੀਂ ਰਹਿਮ ਦੀ ਅਪੀਲ ‘ਤੇ ਕੇਂਦਰ ਦੇ ਫੈਸਲੇ ਦਾ ਇੰਤਜ਼ਾਰ ਨਹੀਂ ਕਰ ਸਕਦੇ, ਅਦਾਲਤ ਨੂੰ ਇਸ ਮਾਮਲੇ ‘ਤੇ ਹੁਣ ਆਪਣਾ ਫੈਸਲਾ ਦੇਣਾ ਚਾਹੀਦਾ ਹੈ। ਮੁਕੁਲ ਰੋਹਤਗੀ ਨੇ ਕਿਹਾ ਕਿ ਇਹ ਅਣਮਨੁੱਖੀ ਹੈ, ਬਦਲਵੇਂ ਰੂਪ ਵਿੱਚ ਰਾਜੋਆਣਾ ਨੂੰ ਰਹਿਮ ਦੀ ਅਪੀਲ ‘ਤੇ ਫੈਸਲਾ ਨਾ ਹੋਣ ਤੱਕ ਪੈਰੋਲ ‘ਤੇ ਰਿਹਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਰਹਿਮ ਦੀ ਅਪੀਲ ‘ਤੇ ਫੈਸਲੇ ‘ਚ ਦੇਰੀ ਲਈ ਕੇਂਦਰ ਖਿਲਾਫ ਮਾਣਹਾਨੀ ਲਈ ਵੱਖਰੀ ਕਾਰਵਾਈ ਕੀਤੀ ਜਾ ਸਕਦੀ ਹੈ।

ਦਿੱਲੀ ਦੀ ਤਿਹਾੜ ਜੇਲ ਨੂੰ ਮਿਲੀ ਬੰਬ…

ਨਵੀਂ ਦਿੱਲੀ, 14 ਮਈ : ਹਵਾਈ ਅੱਡਿਆਂ ਅਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਦਿੱਲੀ ਦੀ…

PM ਨਰਿੰਦਰ ਮੋਦੀ ਨੇ ਵਾਰਾਣਸੀ…

ਨਵੀਂ ਦਿੱਲੀ 14 ਮਈ 2024: ਪ੍ਰਧਾਨ ਮੰਤਰੀ ਨਰਿੰਦਰ…

ਹੁਣ ਦਿੱਲੀ ਦੇ 4 ਹਸਪਤਾਲਾਂ…

ਨਵੀਂ ਦਿੱਲੀ, 14 ਮਈ -ਦਿੱਲੀ ਦੇ 4…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Listen Live

Subscription Radio Punjab Today

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ ਸਮਾਗਮ ’ਤੇ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੇ ਸ਼ਹੀਦੀ ਸਮਾਗਮਾਂ ਮੌਕੇ ਜਰਮਨੀ ਦੇ ਸ਼ਹਿਰ ਫਰੈਂਕਫੋਰਟ ਵਿਚ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

Our Facebook

Social Counter

  • 40351 posts
  • 0 comments
  • 0 fans