Menu

ਸੁਪਰੀਮ ਕੋਰਟ ਦਾ ਵੱਡਾ ਫੈਸਲਾ, CBI ਮੁਖੀ ਦੀ ਤਰਜ਼ ‘ਤੇ ਨਿਯੁਕਤ ਕੀਤੇ ਜਾਣ ਚੋਣ ਕਮਿਸ਼ਨਰ

2 ਮਾਰਚ 2023-ਸੁਪਰੀਮ ਕੋਰਟ ਨੇ ਵੀਰਵਾਰ ਨੂੰ ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਨੂੰ ਲੈ ਕੇ ਇਤਿਹਾਸਕ ਫੈਸਲਾ ਸੁਣਾਇਆ ਹੈ। ਅਦਾਲਤ ਨੇ ਹੁਕਮ ਦਿੱਤਾ ਕਿ ਪ੍ਰਧਾਨ ਮੰਤਰੀ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ CJI ਦਾ ਇੱਕ ਪੈਨਲ ਉਨ੍ਹਾਂ ਦੀ ਨਿਯੁਕਤੀ ਕਰੇਗਾ। ਪਹਿਲਾਂ ਇਨ੍ਹਾਂ ਦੀ ਚੋਣ ਸਿਰਫ਼ ਕੇਂਦਰ ਸਰਕਾਰ ਹੀ ਕਰਦੀ ਸੀ। ਇਸ ਦੇ ਨਾਲ ਹੀ ਅਦਾਲਤ ਨੇ ਕਿਹਾ CEC ਅਤੇ ਚੋਣ ਕਮਿਸ਼ਨ ਨੂੰ ਸਾਂਝੀ ਸੁਰੱਖਿਆ ਅਤੇ ਹਟਾਉਣ ਦੀ ਪ੍ਰਕਿਰਿਆ ਹੋਣੀ ਚਾਹੀਦੀ ਹੈ।ਦੱਸ ਦੇਈਏ ਕਿ ਚੋਣ ਕਮਿਸ਼ਨਰਾਂ ਦੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨਿਯੁਕਤੀ ਨੂੰ ਲੈ ਕੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਮਗਰੋਂ ਅੱਜ 5 ਮੈਂਬਰੀ ਬੈਂਚ ਨੇ ਕਿਹਾ ਕਿ ਇਹ ਕਮੇਟੀ ਰਾਸ਼ਟਰਪਤੀ ਨੂੰ ਨਾਵਾਂ ਦੀ ਸਿਫ਼ਾਰਸ਼ ਕਰੇਗੀ। ਇਸ ਤੋਂ ਬਾਅਦ ਰਾਸ਼ਟਰਪਤੀ ਮੋਹਰ ਲਗਾਉਣਗੇ।ਹਾਈ ਕੋਰਟ ਨੇ ਆਪਣੇ ਹੁਕਮਾਂ ਵਿੱਚ ਸਪੱਸ਼ਟ ਦੱਸਿਆ ਹੈ ਕਿ ਇਹ ਪ੍ਰਕਿਰਿਆ ਉਦੋਂ ਤੱਕ ਲਾਗੂ ਰਹੇਗੀ ਜਦੋਂ ਤੱਕ ਸੰਸਦ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਸਬੰਧੀ ਕਾਨੂੰਨ ਨਹੀਂ ਬਣਾਉਂਦੀ। ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਇਹ ਚੋਣ ਪ੍ਰਕਿਰਿਆ CBI ਡਾਇਰੈਕਟਰ ਦੀ ਤਰਜ਼ ’ਤੇ ਹੋਣੀ ਚਾਹੀਦੀ ਹੈ। ਜਸਟਿਸ ਕੇਐਮ ਜੋਸਫ਼ ਨੇ ਕਿਹਾ ਕਿ ਲੋਕਤੰਤਰ ਦੇ ਬਚਾਅ ਲਈ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ। ਇਸ ਲਈ ਚੋਣ ਕਮਿਸ਼ਨ ਦਾ ਸੁਤੰਤਰ ਹੋਣਾ ਜ਼ਰੂਰੀ ਹੈ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans