Menu

ਅਮਨ ਅਰੋੜਾ ਦੇ ਨਿਰਦੇਸ਼ਾਂ ‘ਤੇ ਵਿਭਾਗ ਵੱਲੋਂ 12 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ

02, ਮਾਰਚ : ਦੇਰੀ ਨਾਲ ਆਉਣ ਵਾਲੇ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਮੀਟਿੰਗ ਵਿੱਚ ਲੇਟ ਪਹੁੰਚਣ ਵਾਲੇ 12 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਤਿੰਨ ਦਿਨਾਂ ਦੇ ਅੰਦਰ-ਅੰਦਰ ਜਵਾਬ ਦੇਣ ਲਈ ਕਿਹਾ ਹੈ। ਜਿਹੜੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ, ਉਨ੍ਹਾਂ ਵਿੱਚ ਜ਼ਿਲ੍ਹਾ ਟਾਊਨ ਪਲਾਨਰ (ਡੀ.ਟੀ.ਪੀ.) ਸੁਮਨ ਗੁਪਤਾ, ਡੀ.ਟੀ.ਪੀ. ਰਿਤਿਕਾ ਅਰੋੜਾ ਅਤੇ ਡੀ.ਟੀ.ਪੀ. ਹਰਪ੍ਰੀਤ ਸਿੰਘ, ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਗਗਨ ਚੋਪੜਾ, ਏ.ਟੀ.ਪੀ. ਅਮਰਿੰਦਰਜੀਤ ਸਿੰਘ, ਪਲੈਨਿੰਗ ਅਫ਼ਸਰ ਪਰਮਜੀਤ ਸਿੰਘ, ਪਲੈਨਿੰਗ ਅਫ਼ਸਰ ਭੁਪਿੰਦਰ ਕੌਰ, ਏ.ਡੀ.ਓ. ਕੁਲਦੀਪ ਸਿੰਘ, ਨਿੱਜੀ ਸਕੱਤਰ ਸਤੀਸ਼ ਕੁਮਾਰ, ਸੀਨੀਅਰ ਸਹਾਇਕ ਵੰਦਨਾ ਸ਼ਰਮਾ, ਕਲਰਕ ਕਵੀ ਪ੍ਰਕਾਸ਼ ਅਮੋਲੀ, ਸਟੈਨੋ ਗੁਰਪ੍ਰੀਤ ਕੌਰ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਐਨ.ਓ.ਸੀਜ਼. ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਅਤੇ ਇਨ੍ਹਾਂ ਦੇ ਹੱਲ ਲਈ ਮੀਟਿੰਗ ਬੁਲਾਈ ਸੀ, ਜਿਸ ਵਿੱਚ ਇਹ ਅਧਿਕਾਰੀ/ਕਰਮਚਾਰੀ ਸਮੇਂ ਸਿਰ ਨਹੀਂ ਪਹੁੰਚੇ ਸਨ। ਇਨ੍ਹਾਂ ਅਧਿਕਾਰੀਆਂ ਵੱਲੋਂ ਡਿਊਟੀ ਵਿੱਚ ਵਰਤੀ ਕੁਤਾਹੀ ਦਾ ਸਖ਼ਤ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਨੇ ਮੁੱਖ ਪ੍ਰਸ਼ਾਸਕ ਪੁੱਡਾ ਨੂੰ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਅਤੇ ਤਿੰਨ ਦਿਨਾਂ ਵਿੱਚ ਜਵਾਬ ਦੇਣ ਲਈ ਕਿਹਾ ਹੈ। ਨਿਰਧਾਰਤ ਸਮੇਂ ਅੰਦਰ ਜਵਾਬ ਨਾ ਦੇਣ ਦੀ ਸੂਰਤ ਵਿੱਚ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਖ਼ਿਲਾਫ਼ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੰਮਕਾਜ ਵਿੱਚ ਅਣਗਹਿਲੀ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੂੰ ਅਪਣਾਇਆ ਹੈ।

ਹਰਿਆਣਾ ‘ਚ ਰੋਡ ਸ਼ੋਅ, ਜਨਤਕ ਮੀਟਿੰਗਾਂ, ਜਲੂਸ…

ਹਰਿਆਣਾ, 23 ਮਈ -25 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ 2024 ਲਈ ਛੇਵੇਂ ਪੜਾਅ ਦੀ ਵੋਟਿੰਗ ਲਈ ਅੱਜ…

ਚੋਣ ਕਮਿਸ਼ਨ ਨੇ ਸੁਪਰੀਮ ਕੋਰਟ…

ਨਵੀਂ ਦਿੱਲੀ 23 ਮਈ  – ਚੋਣ ਕਮਿਸ਼ਨ…

ਭੋਜਪੁਰੀ ਸਟਾਰ ਪਵਨ ਸਿੰਘ ਨੂੰ…

ਨਵੀਂ ਦਿੱਲੀ, 22 ਮਈ, 2024 : ਭਾਜਪਾ…

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ…

Listen Live

Subscription Radio Punjab Today

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ ਭਾਰਤੀ ਕੈਨੇਡਾ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ੀ ਤਿੰਨ ਭਾਰਤੀ ਨਾਗਰਿਕਾਂ ਨੂੰ ਮੰਗਲਵਾਰ ਨੂੰ ਕੈਨੇਡਾ…

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Our Facebook

Social Counter

  • 40566 posts
  • 0 comments
  • 0 fans