Menu

ਅੰਮ੍ਰਿਤਪਾਲ ਸਿੰਘ ਦਾ ਪੁਤਲਾ ਫੂਕਣ ਆਏ ਸਿਵ ਸੈਨਾ ਦੇ ਸਮਰਥਕ, ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧ, ਮਹੌਲ ਹੋਇਆ ਤਣਾਅਪੂਰਨ

2ਮਾਰਚ 2023-ਪੰਜਾਬ ਦੇ ਅੰਮ੍ਰਿਤਸਰ ‘ਚ ਸਥਿਤੀ ਉਸ ਸਮੇਂ ਇਕ ਵਾਰ ਫਿਰ ਤਣਾਅਪੂਰਨ ਹੋ ਗਈ ਜਦੋਂ ਇਕ ਪਾਸੇ ਸ਼ਿਵ ਸੈਨਾ ਬਾਲ ਠਾਕਰੇ ਦੇ ਅਹੁਦੇਦਾਰ ਆਪਣੇ ਸਮਰਥਕਾਂ ਸਮੇਤ ਅੰਮ੍ਰਿਤਪਾਲ ਸਿੰਘ ਦਾ ਪੁਤਲਾ ਫੂਕਣ ਲਈ ਪੁੱਜੇ ਓਧਰ ਦੂਜੇ ਪਾਸੇ ਸਿੱਖ ਜਥੇਬੰਦੀਆਂ ਇਸ ਦਾ ਵਿਰੋਧ ਕਰਨ ਲਈ ਉਤਰ ਆਈਆਂ। ਇਸ ਦੇ ਨਾਲ ਹੀ ਮੌਕੇ ‘ਤੇ ਪੰਜਾਬ ਪੁਲਿਸ ਵੀ ਉੱਥੇ ਪਹੁੰਚੀ ਗਈ ਤੇ ਮਾਹੌਲ ‘ਤੇ ਕਾਬੂ ਪਾਇਆ ਅਤੇ ਇਸ ਤੋਂ ਬਾਅਦ ਧਰਨਾ ਮੁਲਤਵੀ ਕਰ ਦਿੱਤਾ ਗਿਆ।   ਅੰਮ੍ਰਿਤਸਰ ਦੇ ਸੰਤ ਸਿੰਘ ਸੁੱਖਾ ਸਿੰਘ ਚੌਕ (4ਐੱਸ ਚੌਕ) ਕੋਲ ਸ਼ਿਵ ਸੈਨਾ ਬਾਲ ਠਾਕਰੇ ਵਿਰੋਧ ਕਰਨ ਲਈ ਪਹੁੰਚੇ। ਪ੍ਰਧਾਨ ਸੰਜੀਵ ਭਾਸਕਰ ਨੇ ਕਿਹਾ ਕਿ ਅਜਨਾਲਾ ਵਿਚ ਵਾਪਰੀ ਘਟਨਾ ਦਰਦਨਾਕ ਹੈ। ਇਕ ਪਾਸੇ ਅੰਮ੍ਰਿਤਪਾਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸ਼ਰਨ ਲੈ ਕੇ ਅਜਨਾਲਾ ਥਾਣੇ ‘ਤੇ ਹਮਲਾ ਕੀਤਾ, ਉਥੇ ਹੀ ਦੂਜੇ ਪਾਸੇ ਪੁਲਿਸ ‘ਤੇ ਵੀ ਦਬਾਅ ਪਾਇਆ। ਪੁਲਿਸ ਅਜੇ ਤੱਕ ਉਸ ‘ਤੇ ਕੋਈ ਕਾਰਵਾਈ ਨਹੀਂ ਕਰ ਰਹੀ ਹੈ। ਜਿਸ ਤੋਂ ਬਾਅਦ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਸ਼ਿਵ ਸੈਨਾ ਬਾਲ ਠਾਕਰੇ ਵੱਲੋਂ ਅੰਮ੍ਰਿਤਪਾਲ ਸਿੰਘ ਵਿਰੁੱਧ ਕੀਤੇ ਜਾ ਰਹੇ ਵਿਰੋਧ ਦੀ ਸੂਚਨਾ ਮਿਲਦਿਆਂ ਹੀ ਸਿੱਖ ਜਥੇਬੰਦੀਆਂ ਵੀ 4ਐਸ ਚੌਕ ਪਹੁੰਚ ਗਈਆਂ। ਜਥੇਬੰਦੀਆਂ ਨੇ ਸਖ਼ਤ ਚੇਤਾਵਨੀ ਦਿੱਤੀ ਕਿ ਉਹ ਅੰਮ੍ਰਿਤਪਾਲ ਦਾ ਪੁਤਲਾ ਨਹੀਂ ਫੂਕਣ ਦੇਣਗੇ। ਉਨ੍ਹਾਂ ਦੋਸ਼ ਲਾਇਆ ਕਿ ਇਹ ਸ਼ਿਵ ਸੈਨਾ ਵਾਲੇ ਹਰ ਰੋਜ਼ ਸਿੱਖਾਂ ਖ਼ਿਲਾਫ਼ ਬੋਲਦੇ ਹਨ ਅਤੇ ਕਈ ਵਾਰ ਭਿੰਡਰਾਂਵਾਲਾ ਦਾ ਪੁਤਲਾ ਵੀ ਫੂਕਦੇ ਹਨ। ਅਜਿਹਾ ਕਰਕੇ ਉਹ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ।   ਸ਼ਿਵ ਸੈਨਾ ਦੇ ਸੰਜੀਵ ਭਾਸਕਰ ਨੇ ਦੱਸਿਆ ਕਿ ਪੁਲਿਸ ਨੇ ਉਨ੍ਹਾਂ ਨੂੰ ਪੁਤਲਾ ਸਾੜਨ ਤੋਂ ਰੋਕਿਆ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਅੰਮ੍ਰਿਤਪਾਲ ਸਿੰਘ ਖਿਲਾਫ਼ ਕਾਰਵਾਈ ਕਰ ਰਹੇ ਹਨ। ਪੁਲਿਸ ਨੇ 7 ਦਿਨਾਂ ਦਾ ਹੋਰ ਸਮਾਂ ਮੰਗਿਆ ਹੈ। ਜੇਕਰ 7 ਦਿਨਾਂ ‘ਚ ਅੰਮ੍ਰਿਤਪਾਲ ਸਿੰਘ ਖਿਲਾਫ਼ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਉਹ ਮੁੜ ਇੱਥੇ ਆ ਕੇ ਅੰਮ੍ਰਿਤਪਾਲ ਦਾ ਪੁਤਲਾ ਫੂਕਣਗੇ।

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ ਹੱਕ ‘ਚ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਦੋ ਰੋਜ਼ਾ ਚੋਣ ਦੌਰੇ ‘ਤੇ ਗੁਜਰਾਤ ‘ਚ ਹਨ। ਮੰਗਲਵਾਰ ਨੂੰ ਉਨ੍ਹਾਂ ਨੇ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

ਦਿੱਲੀ ਦੇ ਨੰਦਨਗਰ ‘ਚ ਫਾਇਰਿੰਗ…

ਨਵੀਂ ਦਿੱਲੀ, 16 ਅਪ੍ਰੈਲ 2024: ਰਾਜਧਾਨੀ ਦਿੱਲੀ…

UPSC ਨੇ ਐਲਾਨੇ ਸਿਵਲ ਸੇਵਾਵਾਂ…

ਨਵੀਂ ਦਿੱਲੀ, 16 ਅਪ੍ਰੈਲ 2024: ਸੰਘ ਲੋਕ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39760 posts
  • 0 comments
  • 0 fans