Menu

ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ 16 ਮਾਰਚ ਤੱਕ ਭੇਜਿਆ ਪਟਿਆਲਾ ਜੇਲ੍ਹ

2 ਮਾਰਚ 2023-ਰਿਸ਼ਵਤ ਮਾਮਲੇ ਵਿੱਚ ਫਸੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਵਿਜੀਲੈਂਸ ਨੇ ਅਦਾਲਤ ਵਿੱਚ ਪੇਸ਼ ਕੀਤਾ। ਜਿਥੋਂ ਵਿਧਾਇਕ ਨੂੰ ਅਦਾਲਤ ਨੇ 14 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਵਿਧਾਇਕ ਨੂੰ ਪਟਿਆਲਾ ਕੇਂਦਰੀ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਿਆ ਗਿਆ ਹੈ। ਵਿਜੀਲੈਂਸ ਦੇ ਡੀ ਐਸ ਪੀ ਕੁਲਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਜੋ ਪੁੱਛਗਿੱਛ ਕੀਤੀ ਜਾਣੀ ਸੀ ਉਹ ਪੁਲਿਸ ਰਿਮਾਂਡ ਦੌਰਾਨ ਕਰ ਲਈ ਗਈ, ਇਸ ਲਈ ਹੋਰ ਪੁਲਿਸ ਰਿਮਾਂਡ ਨਹੀਂ ਮੰਗਿਆ ਗਿਆ।

ਦੂਜੇ ਪਾਸੇ ਵਿਧਾਇਕ ਅਮਿਤ ਰਤਨ ਦੇ ਵਕੀਲ ਹਰਪਿੰਦਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਪੁਲਿਸ ਰਿਮਾਂਡ ਦੌਰਾਨ ਵਿਜੀਲੈਂਸ ਵਿਧਾਇਕ ਕੋਲੋਂ ਕੋਈ ਬਰਾਮਦਗੀ ਨਹੀਂ ਕਰਵਾ ਸਕੀ। ਉਨ੍ਹਾਂ ਦਾਅਵਾ ਕੀਤਾ ਕਿ ਵਿਧਾਇਕ ਵੱਲੋਂ ਸਾਲ 2017 ’ਚ ਚੋਣ ਲੜੀ ਗਈ ਸੀ ਤਾਂ ਉਸ ਸਮੇਂ ਵੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਆਪਣੀ ਜਾਇਦਾਦ ਦਾ ਵੇਰਵਾ ਦਿੱਤਾ ਸੀ ਅਤੇ 2022 ਦੀਆਂ ਚੋਣਾਂ ਮੌਕੇ ਵੀ, ਜਿਸ ਮੁਤਾਬਿਕ ਵਿਧਾਇਕ ਵੱਲੋਂ ਕੋਈ ਨਵੀਂ ਜਾਇਦਾਦ ਨਹੀਂ ਬਣਾਈ ਗਈ। ਉਨ੍ਹਾਂ ਦੱਸਿਆ ਕਿ ਵਿਧਾਇਕ ਦੀ ਚੰਡੀਗੜ੍ਹ ਰਿਹਾਇਸ਼ ਤੋਂ ਜੋ ਕਾਗਜ਼ਾਤ ਵਿਜੀਲੈਂਸ ਨੇ ਲਏ ਸੀ, ਉਨ੍ਹਾਂ ਦੀ ਪੜਤਾਲ ਦੌਰਾਨ ਵੀ ਵਿਜੀਲੈਂਸ ਨੂੰ ਕੁੱਝ ਨਹੀਂ ਮਿਲਿਆ ਅਤੇ ਨਾ ਹੀ ਪਟਿਆਲਾ ਸਥਿਤ ਰਿਹਾਇਸ਼ ਤੋਂ। ਅਮਿਤ ਰਤਨ ਨੂੰ ਬਠਿੰਡਾ ਦੀ ਥਾਂ ਪਟਿਆਲਾ ਜ਼ੇਲ੍ਹ ਭੇਜੇ ਜਾਣ ਦੇ ਸਵਾਲ ਦੇ ਜਵਾਬ ’ਚ ਉਨ੍ਹਾਂ ਦੱਸਿਆ ਕਿ ਇਹ ਉਨ੍ਹਾਂ ਵੱਲੋਂ ਹੀ ਅਪੀਲ ਕੀਤੀ ਗਈ ਸੀ ਕਿਉਂਕਿ ਬਠਿੰਡਾ ਜ਼ੇਲ੍ਹ ’ਚ ਏ ਕੈਟਾਗਿਰੀ ਦੇ ਨਾਮੀ ਗੈਂਗਸਟਰ ਹਨ, ਜਿੱਥੇ ਵਿਧਾਇਕ ਦੀ ਜਾਨ ਨੂੰ ਖਤਰਾ ਹੋ ਸਕਦਾ ਸੀ। ਦੱਸ ਦੇਈਏ  ਇਸੇ ਮਾਮਲੇ ਚ ਇਸ ਤੋਂ ਪਹਿਲਾਂ ਵਿਧਾਇਕ ਦੇ ਨਜ਼ਦੀਕੀ ਰਿਸ਼ਮ ਗਰਗ ਨੂੰ 16 ਫਰਵਰੀ ਨੂੰ ਸਰਕਟ ਹਾਊਸ ਬਠਿੰਡਾ ਤੋਂ ਗ੍ਰਿਫਤਾਰ ਕੀਤਾ ਸੀ ਜੋ ਹੁਣ 10 ਮਾਰਚ ਤੱਕ ਜੁਡੀਸ਼ੀਅਲ ਰਿਮਾਂਡ ’ਤੇ ਹੈ।

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40492 posts
  • 0 comments
  • 0 fans