Menu

ਦੇਸ਼ ਪ੍ਰਤੀ ਪਿਆਰ ਤੇ ਵਿਛੜਨ ਦੇ ਦਰਦ ਨੂੰ ਦਰਸਾਉਂਦੀ ਪੰਜਾਬੀ ਫਿਲਮ “ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ”, ਜਲਦ ਹੋਵੇਗੀ ਰਿਲੀਜ਼

3 ਮਾਰਚ 2023-ਪੰਜਾਬੀ ਫਿਲਮ “ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ” ਦੇ ਸ਼ਾਨਦਾਰ ਟੀਜ਼ਰ ਨੇ ਦਰਸ਼ਕਾਂ ਦੀ ਉਤਸੁਕਤਾ ਨੂੰ ਵਧਾ ਦਿੱਤਾ ਹੈ। ਹੁਣ ਇਸ ਫਿਲਮ ਦੀ ਇੱਕ ਹੋਰ ਝਲਕ ਟ੍ਰੇਲਰ ਦੇ ਰਾਹੀਂ ਦੇਖਣ ਨੂੰ ਮਿਲੇਗੀ। ਫਿਲਮ ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਘੈਂਟ ਬੁਆਏਜ ਐਂਟਰਟੇਨਮੈਂਟ ਦੁਆਰਾ ਪ੍ਰਸਤੁਤ ਕੀਤੀ ਗਈ ਹੈ। ਫਿਲਮ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਨਿਰਮਿਤ ਕੀਤੀ ਗਈ ਹੈ। ਇਹ ਫ਼ਿਲਮ 24 ਮਾਰਚ, 2023 ਨੂੰ ਸਿਨੇਮਾ ਘਰਾਂ ਵਿੱਚ ਦੇਖਣ ਨੂੰ ਮਿਲੇਗੀ।ਫ਼ਿਲਮ ਦਾ ਟ੍ਰੇਲਰ ਤੋਂ ਫਿਲਮ ਦੀ ਕਹਾਣੀ ਦੇ ਉਸ ਹਿੱਸੇ ਨਾਲ ਵਾਕਿਫ਼ ਕਰਾਉਂਦੀ ਹੈ ਜੋ ਆਪਣੇ ਵਤਨ ਅਤੇ ਆਪਣੀ ਮਿੱਟੀ ਨੂੰ ਛੱਡ ਪ੍ਰਦੇਸਾਂ ਵਿੱਚ ਵੱਸ ਰਹੇ ਹਨ। ਇਹ ਲੜਾਈ ਹੋਂਦ ਅਤੇ ਹੱਕਾਂ ਦੀ ਹੈ ਜੋ ਸਾਡੀ ਦੇਸ਼ ਪ੍ਰਤੀ ਪਿਆਰ ਦੀ ਭਾਵਨਾ ਨੂੰ ਦਰਸਾਉਂਦੀ ਹੈ। ਫਿਲਮ ਦਾ ਨਿਰਦੇਸ਼ਣ ਉਦੈ ਪ੍ਰਤਾਪ ਸਿੰਘ ਦੁਆਰਾ ਕੀਤਾ ਗਿਆ ਹੈ ਅਤੇ ਕਹਾਣੀ ਜਗਦੀਪ ਵੜਿੰਗ ਨੇ ਲਿਖੀ ਗਈ ਹੈ।

ਇਸ ਫਿਲਮ ਦਾ ਬੈਕਗਰਾਊਂਡ ਸਕੋਰ ਰਾਜੂ ਸਿੰਘ ਨੇ ਦਿੱਤਾ ਹੈ ਅਤੇ ਸੰਗੀਤ ਵੇਹਲੀ ਜਨਤਾ ਰੇਕੌਰਡਸ ਵੱਲੋਂ ਦਿੱਤਾ ਗਿਆ ਹੈ।ਆਪਣੀ ਆਉਣ ਵਾਲੀ ਫਿਲਮ ਦੇ ਟ੍ਰੇਲਰ ਨੂੰ ਪੇਸ਼ ਕਰਦੇ ਹੋਏ, ਨਿਰਮਾਤਾ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਨੇ ਖੁਸ਼ੀ ਜਾਹਿਰ ਕਰਦਿਆਂ ਕਿਹਾ, “ਇਹ ਫਿਲਮ ਦੇਸ਼ ਪ੍ਰਤੀ ਪਿਆਰ ਅਤੇ ਵਿਛੜਨ ਦੇ ਦਰਦ ਨੂੰ ਦਰਸਾਉਂਦੀ ਹੈ। ਸਾਡਾ ਫਿਲਮ ਨੂੰ ਪੇਸ਼ ਕਰਨ ਦਾ ਮਕਸਦ ਇਹ ਹੈ ਕਿ ਦਰਸ਼ਕ ਸਾਡੀ ਫਿਲਮ ਬਣਾਉਣ ਦੇ ਸੱਚੇ ਅਤੇ ਨੇਕ ਇਰਾਦੇ ਨੂੰ ਚੰਗੀ ਤਰ੍ਹਾਂ ਸਮਝ ਸਕਣ। ਸਾਨੂੰ ਉਮੀਦ ਹੈ ਕਿ ਦਰਸ਼ਕ ਸਾਡੀ ਨਵੀਂ ਪੇਸ਼ਕਸ਼ ਨੂੰ ਆਪਣਾ ਭਰਪੂਰ ਪਿਆਰ ਦੇਣਗੇ।ਫਿਲਮ ਦੀ ਕਹਾਣੀ ਦੀ ਗੱਲ ਕਰਦਿਆਂ ਨਿਰਦੇਸ਼ਕ ਉਦੈ ਪ੍ਰਤਾਪ ਸਿੰਘ ਦਾ ਕਹਿਣਾ ਹੈ, “ਮੈਂ ਇਸ ਫਿਲਮ ਦੀ ਕਹਾਣੀ ਨੂੰ ਆਪਣੇ ਇੰਨਾ ਕਰੀਬ ਦੇਖਿਆ ਕਿ ਮੈਨੂੰ ਇਹ ਸੱਚ-ਮੁੱਚ ਅਸਲੀ ਕਹਾਣੀ ਲਗਦੀ ਹੈ। ਮੈਨੂੰ ਬਹੁਤ ਹੀ ਖੁਸ਼ੀ ਹੋ ਰਹੀ ਹੈ ਕਿ ਫਿਲਮ ਦੇ ਟੀਜ਼ਰ ਨੂੰ ਦਰਸ਼ਕਾਂ ਨੇ ਆਪਣਾ ਇੰਨਾ ਪਿਆਰ ਦਿੱਤਾ। ਮੈਨੂੰ ਉਮੀਦ ਹੈ ਕਿ ਦਰਸ਼ਕ ਟ੍ਰੇਲਰ ਅਤੇ ਫਿਲਮ ਨੂੰ ਵੀ ਆਪਣਾ ਇੰਨਾ ਪਿਆਰ ਦੇਣਗੇ।”

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans