ਫਾਜਿ਼ਲਕਾ, 5 ਮਾਰਚ-ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗਾਂ ਦੇ ਮੰਤਰੀ ਅਮਨ ਅਰੋੜਾ ਨੇ ਆਖਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫਾਜਿ਼ਲਕਾ ਨੇੜੇ ਕੌਮਾਂਤਰੀ ਸਰਹੱਦ ਨੇੜੇ ਬਣੀ ਜੰਗੀ ਯਾਦਗਾਰ ਦਾ ਸੁੰਦਰੀਕਰਨ ਕੀਤਾ ਜਾਵੇਗਾ।ਉਹ ਫਾਜਿ਼ਲਕਾ ਜਿ਼ਲ੍ਹੇ ਦੇ ਦੌਰੇ ਦੌਰਾਨ 1971 ਦੇ ਭਾਰਤ ਪਾਕਿ ਯੁੱਧ ਦੇ ਸ਼ਹੀਦਾਂ ਦੀ ਯਾਦ ਵਿਚ ਪਿੰਡ ਆਸਫਵਾਲਾ ਵਿਖੇ ਬਣੇ ਸਮਾਰਕ ਵਿਖੇ ਸ਼ਰਧਾ ਭੇਂਟ ਕਰਨ ਪਹੁੰਚੇ ਸਨ।ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਸ ਮੌਕੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਮਾਰਕ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਸੁੰਦਰੀਕਰਨ ਕੀਤਾ ਜਾਵੇਗਾ ਅਤੇ ਇਸਦੇ ਕੌਮੀ ਮਾਰਗ ਤੋਂ ਮੁੱਖ ਦੁਆਰਾ ਤੋਂ ਸ਼ਹੀਦਾਂ ਦੀ ਸਮਾਧੀ ਤੱਕ ਦਾ ਗਲਿਆਰਾ ਬਣਿਆ ਜਾਵੇਗਾ।ਉਨ੍ਹਾਂ ਨੇ ਇਸ ਯਾਦਗਾਰ ਵਿਖੇ ਸੂਰਜੀ ਊਰਜਾ ਵਾਲੀਆਂ ਲਾਈਟਾਂ ਲਗਾਉਣ ਅਤੇ ਸੂਰਜੀ ਊਰਜਾ ਨਾਲ ਚੱਲਣ ਵਾਲਾ ਪੰਪ ਲਗਾਉਣ ਦਾ ਐਲਾਣ ਵੀ ਕੀਤਾ। ਉਨ੍ਹਾਂ ਨੇ ਕਿਹਾ ਕਿ ਪੇਡਾ ਦੀ ਟੀਮ ਜਲਦ ਇੱਥੋਂ ਦਾ ਦੌਰਾ ਕਰਕੇ ਇਸ ਸਬੰਧੀ ਕਾਰਵਾਈ ਆਰੰਭ ਦੇਵੇਗੀ।ਕੈਬਨਿਟ ਮੰਤਰੀ ਅਰੋੜਾ ਨੇ 1971 ਦੀ ਜੰਗ ਦੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਆਖਿਆ ਕਿ ਅਸੀਂ ਉਨ੍ਹਾਂ ਦਾ ਦੇਣ ਨਹੀਂ ਦੇ ਸਕਦੇ ਕਿਉਂਕਿ ਉਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਹੀ ਦੇਸ਼ ਦੀਆਂ ਸਰਹੱਦਾਂ ਸੁਰੱਖਿਅਤ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੇਸ਼ ਲਈ ਆਪਾਂ ਵਾਰਨ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਦੀ ਆਰਥਿਕ ਮਦਦ ਦੇ ਕੇ ਉਨ੍ਹਾਂ ਪ੍ਰਤੀ ਆਪਣੇ ਫਰਜਾਂ ਦੀ ਪੂਰਤੀ ਦੀ ਇਕ ਨਿਮਾਣੀ ਕੋਸਿ਼ਸ ਕੀਤੀ ਜਾ ਰਹੀ ਹੈ।
ਇਸਤੋਂ ਪਹਿਲਾਂ ਬੋਲਦਿਆਂ ਫਾਜਿ਼ਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਸ਼ਹੀਦਾਂ ਪ੍ਰਤੀ ਆਪਣਾ ਸਤਿਕਾਰ ਭੇਂਟ ਕੀਤਾ।ਪੀ ਐਚ ਡੀ ਚੈਂਬਰ ਆਫ ਕਾਮਰਸ ਪੰਜਾਬ ਦੇ ਪ੍ਰਧਾਨ ਕਰਨ ਗਿਲਹੋਤਰਾ ਨੇ ਇੱਥੇ ਆਉਣ ਲਈ ਪ੍ਰਬੰਧਕੀ ਕਮੇਟੀ ਵੱਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਇੱਥੇ ਪੁੱਜਣ ਤੇ ਸ਼ਹੀਦਾਂ ਦੀ ਸਮਾਧੀ ਕਮੇਟੀ ਵੱਲੋਂ ਕੈਬਨਿਟ ਮੰਤਰੀ ਅਰੋੜਾ ਦੇ ਕਮੇਟੀ ਦੇ ਪ੍ਰਧਾਨ ਸੰਦੀਪ ਗਿਲਹੋਤਰਾ ਦੀ ਅਗਵਾਈ ਵਿਚ ਕਰਨ ਗਿਲਹੋਤਰਾ, ਪ੍ਰਫੁੱਲ ਨਾਗਪਾਲ, ਸ਼ਸੀ ਕਾਂਤ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਇਸ ਸਥਾਨ ਬਾਰੇ ਜਾਣਕਾਰੀ ਦਿੱਤੀ ਗਈ।ਇਸ ਮੌਕੇ ਏਡੀਸੀ ਡਾ: ਮਨਦੀਪ ਕੌਰ, ਐਸਐਸਪੀ ਅਵਨੀਤ ਕੌਰ ਸਿੱਧੂ, ਐਸਡੀਐਮ ਨਿਕਾਸ ਖੀਂਚੜ ਆਦਿ ਵੀ ਹਾਜਰ ਸਨ।