Menu

American ਏਅਰਲਾਈਨਜ਼ ਨੇ ਭਾਰਤੀ ਵਿਦਿਆਰਥੀ ‘ਤੇ ਲਗਾਈ ਯਾਤਰਾ ਪਾਬੰਦੀ

5 ਮਾਰਚ 2023-ਅਮਰੀਕੀ ਏਅਰਲਾਈਨਜ਼ ਨੇ ਇੱਕ ਭਾਰਤੀ ਵਿਦਿਆਰਥੀ ‘ਤੇ ਯਾਤਰਾ ਤੇ ਪਾਬੰਦੀ ਲਾਈ  ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਸ਼ਰਾਬੀ ਭਾਰਤੀ ਵਿਅਕਤੀ ਨੇ ਅਮਰੀਕਨ ਏਅਰਲਾਈਨਜ਼ ਦੀ ਫਲਾਈਟ ਚ ਇੱਕ ਅਮਰੀਕੀ ਯਾਤਰੀ ਉੱਤੇ ਪਿਸ਼ਾਬ ਕਰ ਦਿੱਤਾ। ਘਟਨਾ 3 ਮਾਰਚ ਦੀ ਦੱਸੀ ਜਾ ਰਹੀ ਹੈ। ਮਾਮਲਾ ਹੁਣ ਸਾਹਮਣੇ ਆ ਗਿਆ ਹੈ। ਇਹ ਫਲਾਈਟ ਨਿਊਯਾਰਕ ਤੋਂ ਦਿੱਲੀ ਆ ਰਹੀ ਸੀ। ਏਅਰਲਾਈਨ ਦਾ ਕਹਿਣਾ ਹੈ ਕਿ ਦੋਸ਼ੀ ਨੇ ਘਟਨਾ ਤੋਂ ਬਾਅਦ ਮੁਆਫੀ ਮੰਗ ਲਈ ਸੀ ਪਰ, ਏਅਰਲਾਈਨਜ਼ ਨੇ ਦੋਸ਼ੀ ‘ਤੇ ਯਾਤਰਾ ਪਾਬੰਦੀਆਂ ਲਗਾ ਦਿੱਤੀਆਂ ਹਨ।ਦਿੱਲੀ ਹਵਾਈ ਅੱਡੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅਮਰੀਕੀ ਯੂਨੀਵਰਸਿਟੀ ਵਿੱਚ ਪੜ੍ਹ ਰਿਹਾ ਇੱਕ ਵਿਦਿਆਰਥੀ ਫਲਾਈਟ 292 ਵਿੱਚ ਸ਼ਰਾਬ ਦੇ ਨਸ਼ੇ ਵਿੱਚ ਸਫ਼ਰ ਕਰ ਰਿਹਾ ਸੀ। ਵਿਦਿਆਰਥੀ ਦਾ ਨਾਂ ਆਰੀਆ ਵੋਹਰਾ ਹੈ। ਉਸ ਨੇ ਸੌਂਦੇ ਸਮੇਂ ਪਿਸ਼ਾਬ ਕਰ ਦਿੱਤਾ, ਜੋ ਲੀਕ ਹੋ ਕੇ ਨੇੜੇ ਬੈਠੇ ਯਾਤਰੀ ‘ਤੇ ਡਿੱਗ ਗਿਆ। ਇਸ ਬਾਰੇ ਚਾਲਕ ਦਲ ਨੂੰ ਸ਼ਿਕਾਇਤ ਕੀਤੀ ਗਈ ਸੀ।

ਅਧਿਕਾਰੀ ਨੇ ਕਿਹਾ ਕਿ ਫਲਾਇਟ ਨੇ 3 ਮਾਰਚ ਨੂੰ ਰਾਤ 9:16 ਵਜੇ ਨਿਊਯਾਰਕ ਤੋਂ ਉਡਾਣ ਭਰੀ ਸੀ। ਇਹ ਘਟਨਾ 14 ਘੰਟੇ 26 ਮਿੰਟ ਦੀ ਯਾਤਰਾ ਦੌਰਾਨ ਵਾਪਰੀ। ਦੋਸ਼ੀ ਨੇ ਪੀੜਤ ਯਾਤਰੀ ਤੋਂ ਮੁਆਫ਼ੀ ਮੰਗੀ। ਇਸੇ ਕਰਕੇ ਉਹ ਇਸ ਮਾਮਲੇ ਬਾਰੇ ਪੁਲਿਸ ਨੂੰ ਸੂਚਿਤ ਨਹੀਂ ਕਰਨਾ ਚਾਹੁੰਦਾ ਸੀ। ਪਰ ਜਦੋਂ ਚਾਲਕ ਦਲ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਪਾਇਲਟ ਨੂੰ ਦੱਸਿਆ।ਜਦੋਂ ਇਹ ਜਹਾਜ਼ 4 ਮਾਰਚ ਨੂੰ ਸਵੇਰੇ 10:12 ਵਜੇ ਦਿੱਲੀ ਹਵਾਈ ਅੱਡੇ ‘ਤੇ ਉਤਰਿਆ ਤਾਂ ਏਅਰ ਟ੍ਰੈਫਿਕ ਕੰਟਰੋਲਰ (ਏ.ਟੀ.ਸੀ.) ਨੂੰ ਮਾਮਲੇ ਦੀ ਜਾਣਕਾਰੀ ਦਿੱਤੀ ਗਈ। CISF ਦੇ ਜਵਾਨਾਂ ਨੇ ਦੋਸ਼ੀ ਨੂੰ ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ‘ਤੇ ਜਹਾਜ਼ ਤੋਂ ਉਤਰਦੇ ਸਮੇਂ ਹੀ ਫੜ ਲਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਅਮਰੀਕਨ ਏਅਰਲਾਈਨਜ਼ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਦਿਆਰਥੀ ਬਹੁਤ ਸ਼ਰਾਬੀ ਸੀ। ਉਹ ਚਾਲਕ ਦਲ ਦੇ ਮੈਂਬਰਾਂ ਦੀ ਗੱਲ ਨਹੀਂ ਸੁਣ ਰਿਹਾ ਸੀ। ਜਦੋਂ ਉਸ ਨੂੰ ਬੈਠਣ ਲਈ ਕਿਹਾ ਗਿਆ ਤਾਂ ਉਹ ਬਹਿਸ ਕਰਨ ਲੱਗਾ। ਉਹ ਬਾਕੀ ਯਾਤਰੀਆਂ ਨੂੰ ਪ੍ਰੇਸ਼ਾਨ ਕਰ ਰਿਹਾ ਸੀ। ਥੋੜ੍ਹੀ ਦੇਰ ਬਾਅਦ ਉਹ ਸੌਂ ਗਿਆ।ਜ਼ਿਕਰਯੋਗ ਹੈ ਕਿ ਫਲਾਈਟ ‘ਚ ਯਾਤਰੀ ਦੇ ਪਿਸ਼ਾਬ ਕਰਨ ਦਾ ਇਹ ਤੀਜਾ ਮਾਮਲਾ ਹੈ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans