6, ਮਾਰਚ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗਾਂ ਦੇ ਮੰਤਰੀ ਅਮਨ ਅਰੋੜਾ ਨੇ ਕੱਲ੍ਹ ਫ਼ਾਜ਼ਿਲਕਾ ਵਿਖੇ ਸ੍ਰੀ ਅਰੂਟ ਜੀ ਮਹਾਰਾਜ ਦੀ ਮੂਰਤੀ ਦਾ ਉਦਘਾਟਨ ਕੀਤਾ। ਇਹ ਮੂਰਤੀ ਐਮਸੀ ਕਾਲੋਨੀ ਦੇ ਅਰੋੜਵੰਸ਼ ਪਾਰਕ ਵਿਚ ਸਵ: ਜ਼ੈਦੇਵੀ ਅਤੇ ਸਵ: ਗੋਕਲ ਚੰਦ ਵਧਵਾ ਤੇ ਸਵ: ਅਸ਼ਵਨੀ ਵਧਵਾ ਦੀ ਯਾਦ ਵਿਚ ਸ੍ਰੀ ਅਰੋੜਵੰਸ ਵੇਲਫੇਅਰ ਸੁਸਾਇਟੀ ਵੱਲੋਂ ਸਥਾਪਿਤ ਕੀਤੀ ਗਈ ਹੈ।
ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਾਡੀ ਅਮੀਰ ਵਿਰਾਸਤ ਹੈ ਅਤੇ ਅਰੋੜਵੰਸੀਆਂ ਨੇ ਆਪਣੀ ਕਾਬਲੀਅਤ ਨਾਲ ਸਮਾਜ ਵਿਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਕਿਹਾ ਕਿ ਸਾਡਾ ਇਤਿਹਾਸ ਗੌਰਵਸ਼ਾਲੀ ਹੈ ਅਤੇ ਨਵੀਂ ਪੀੜ੍ਹੀ ਨੂੰ ਇਤਿਹਾਸ ਤੋਂ ਜਾਣੂੰ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਅਰੋੜਵੰਸ ਭਾਈਚਾਰੇ ਵੱਲੋਂ ਟੈਕਸ ਦੇ ਰੂਪ ਵਿਚ ਸਰਕਾਰੀ ਖਜ਼ਾਨੇ ਵਿਚ ਪਾਏ ਯੋਗਦਾਨ ਲਈ ਵੀ ਭਾਈਚਾਰੇ ਦੀ ਸ਼ਲਾਘਾ ਕੀਤੀ।
ਇਸ ਮੌਕੇ ਫ਼ਾਜ਼ਿਲਕਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਤੋਂ ਇਲਾਵਾ ਪੀਐਚਡੀ ਚੈਂਬਰ ਆਫ਼ ਕਾਮਰਸ ਪੰਜਾਬ ਪ੍ਰਧਾਨ ਕਰਨ ਗਿਲਹੋਤਰਾ, ਸਾਬਕਾ ਵਿਧਾਇਕ ਅਰੁਣ ਨਾਰੰਗ, ਅਰੋੜਵੰਸ ਸਭਾ ਦੇ ਪੰਜਾਬ ਪ੍ਰਧਾਨ ਅਸਵਨੀ ਕੁਮਾਰ ਗਾਂਧੀ, ਅਰੋੜਵੰਸ ਵੇਲਫੇਅਰ ਸੁਸਾਇਟੀ ਫ਼ਾਜ਼ਿਲਕਾ ਦੇ ਪ੍ਰਧਾਨ ਬਾਬੂ ਲਾਲ, ਅਰੁਣ ਵਧਵਾ ਨੇ ਵੀ ਸੰਬੋਧਨ ਕੀਤਾ, ਜਦ ਕਿ ਇਸ ਮੌਕੇ ਸ਼ਹੀਦਾਂ ਦੀ ਸਮਾਧੀ ਕਮੇਟੀ ਦੇ ਪ੍ਰਧਾਨ ਸੰਦੀਪ ਗਿਲਹੋਤਰਾ ਵੀ ਵਿਸੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਨੀਲ ਸਚਦੇਵਾ, ਏਡੀਸੀ ਡਾ: ਮਨਦੀਪ ਕੌਰ, ਐਸਐਸਪੀ ਅਵਨੀਤ ਕੌਰ ਸਿੱਧੂ, ਐਸਡੀਐਮ ਨਿਕਾਸ ਖੀਂਚੜ, ਐਡਵੋਕੇਟ ਇੰਦਰਜੀਤ ਸਿੰਘ ਬਜਾਜ ਅਤੇ ਅਰੋੜਵੰਸ ਵੇਲਫੇਅਰ ਸੁਸਾਇਟੀ ਦੇ ਅਹੁਦੇਦਾਰ ਅਤੇ ਸ਼ਹਿਰ ਵਾਸੀ ਹਾਜ਼ਰ ਸਨ।
ਇਸ ਤੋਂ ਪਹਿਲਾਂ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਗਿਆਨੀ ਗੁਰਬਖ਼ਸ ਸਿੰਘ ਫ਼ਾਜ਼ਿਲਕਾ ਵਿਖੇ ਪਹੁੰਚ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਨਰਿੰਦਰਪਾਲ ਸਿੰਘ ਸਵਨਾ ਤੋਂ ਇਲਾਵਾ ਸੰਦੀਪ ਗਿਲਹੋਤਰਾ, ਕਰਨ ਗਿਲਹੋਤਰਾ ਵੀ ਹਾਜ਼ਰ ਸਨ।